ਪੰਜਾਬ ਦੀਆਂ ਦੋ ਲੜਕੀਆਂ ਦੀ ਏਅਰ ਫੋਰਸ ਅਕੈਡਮੀ ਲਈ ਚੋਣ
By Azad Soch
On
Chandigarh,27 NOV,2024,(Azad Soch News):- ਪੰਜਾਬ ਵਿੱਚ ਲੜਕੀਆਂ ਨੂੰ ਸਸ਼ਕਤ ਬਣਾਉਣ ਸਬੰਧੀ ਆਪਣੇ ਮਿਸ਼ਨ ਨੂੰ ਜਾਰੀ ਰੱਖਦਿਆਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਐਸਏਐਸ ਨਗਰ (ਮੁਹਾਲੀ) ਦੀਆਂ ਦੋ ਮਹਿਲਾ ਕੈਡਿਟਾਂ, ਚਰਨਪ੍ਰੀਤ ਕੌਰ ਅਤੇ ਮਹਿਕ, ਦੀ ਵੱਕਾਰੀ ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣਿਆ ਗਿਆ ਹੈ। ਇਨ੍ਹਾਂ ਦੀ ਸਿਖਲਾਈ ਜਨਵਰੀ 2025 ਤੋਂ ਸ਼ੁਰੂ ਹੋਵੇਗੀ। ਕੁਰਾਲੀ (ਐਸਏਐਸ ਨਗਰ) ਦੀ ਰਹਿਣ ਵਾਲੀ ਮਹਿਲਾ ਕੈਡੇਟ ਚਰਨਪ੍ਰੀਤ ਕੌਰ, ਦੇ ਪਿਤਾ ਸ. ਹਰਮਿੰਦਰ ਸਿੰਘ ਬਨਵੈਤ ਇੱਕ ਪ੍ਰਾਈਵੇਟ ਕੰਪਨੀ ਵਿੱਚ ਡਰਾਈਵਰ ਵਜੋਂ ਕੰਮ ਕਰਦੇ ਹਨ। ਐਸਏਐਸ ਨਗਰ ਦੀ ਰਹਿਣ ਵਾਲੀ ਮਹਿਲਾ ਕੈਡਿਟ ਮਹਿਕ ਦੇ ਪਿਤਾ ਸ੍ਰੀ ਅਨਿਲ ਕੁਮਾਰ ਦਹੀਆ ਸਰਕਾਰੀ ਅਧਿਆਪਕ ਹਨ। ਮੈਰਿਟ ਸੂਚੀ ਵਿੱਚ ਸ਼ਾਮਲ 192 ਲੜਕੀਆਂ ਵਿੱਚੋਂ, ਚਰਨਪ੍ਰੀਤ ਕੌਰ ਨੇ ਚੌਥਾ ਆਲ ਇੰਡੀਆ ਰੈਂਕ (ਏਆਈਆਰ) ਹਾਸਲ ਕੀਤਾ ਹੈ ਜਦੋਂਕਿ ਮਹਿਕ ਨੇ 23ਵਾਂ ਰੈਂਕ ਪ੍ਰਾਪਤ ਕੀਤਾ ਹੈ।
Latest News
ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵੀਰ ਬਾਲ ਦਿਵਸ ਮੁਕਾਬਲਿਆਂ ਦਾ ਆਯੋਜਨ
09 Dec 2024 17:51:33
ਸ੍ਰੀ ਮੁਕਤਸਰ ਸਾਹਿਬ, 09 ਦਸੰਬਰ
ਬਾਲ ਭਲਾਈ ਕੌਂਸਲ ਪੰਜਾਬ ਅਤੇ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ, ਸ੍ਰੀ...