ਚੰਡੀਗੜ੍ਹ 'ਚ ਪਹੁੰਚੇ ਕਿਸਾਨਾਂ ਦੇ ਕਾਫ਼ਲੇ,ਸੈਕਟਰ 34 ਦੇ ਗਰਾਊਂਡ 'ਚ ਲਾਏ ਡੇਰੇ
ਕਿਸਾਨਾਂ ਵੱਲੋਂ ਪੰਜ ਦਿਨਾਂ ਤੱਕ ਮੋਰਚਾ ਲਾਉਣ ਦਾ ਐਲਾਨ ਕੀਤਾ ਗਿਆ
Chandigarh,01, September,2024,(Azad Soch News):- ਚੰਡੀਗੜ੍ਹ ਦੇ ਸੈਕਟਰ 34 ਦੇ ਦੁਸ਼ਹਿਰਾ ਗਰਾਊਂਡ ਵਿੱਚ ਵੱਡੀ ਗਿਣਤੀ ਦੇ ਵਿੱਚ ਕਿਸਾਨ ਪਹੁੰਚ ਰਹੇ ਹਨ,ਕਿਸਾਨਾਂ ਵੱਲੋਂ ਪੰਜ ਦਿਨਾਂ ਤੱਕ ਮੋਰਚਾ ਲਾਉਣ ਦਾ ਐਲਾਨ ਕੀਤਾ ਗਿਆ ਹੈ,ਚੰਡੀਗੜ੍ਹ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਸੈਕਟਰ 34 ਦੁਸਹਿਰਾ ਗਰਾਊਂਡ (Sector 34 Dussehra Ground) ਵਿੱਚ ਧਰਨਾ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ,ਉਨ੍ਹਾਂ ਕਿਹਾ ਕਿ ਕਿਸਾਨ ਹੁਣ ਪਿੱਛੇ ਹਟਣ ਵਾਲੇ ਨਹੀਂ ਹਨ,ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਵੱਲੋਂ 2 ਸਤੰਬਰ ਨੂੰ ਕਿਸਾਨ ਪੰਚਾਇਤ (Kisan Panchayat) ਦਾ ਆਯੋਜਨ ਕੀਤਾ ਗਿਆ ਹੈ,ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਨੂੰ ਸ਼ੁਰੂ ਹੋਵੇਗਾ,ਅਜਿਹੇ ਵਿੱਚ ਯੂਨੀਅਨ ਵੱਲੋਂ ਸਰਕਾਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ,ਇਸ ਤੋਂ ਬਾਅਦ ਸੈਸ਼ਨ ਦੌਰਾਨ ਦੇਖਣਾ ਹੋਵੇਗਾ ਕਿ ਸਰਕਾਰ ਕੀ ਫੈਸਲਾ ਲੈਂਦੀ ਹੈ,ਸੈਸ਼ਨ 4 ਸਤੰਬਰ ਨੂੰ ਸਮਾਪਤ ਹੋਵੇਗਾ,ਇਸ ਤੋਂ ਬਾਅਦ 5 ਸਤੰਬਰ ਨੂੰ ਯੂਨੀਅਨ ਦੀ ਮੀਟਿੰਗ ਕੀਤੀ ਜਾਵੇਗੀ, ਇਸ ਵਿੱਚ ਅੱਗੇ ਦੀ ਰਣਨੀਤੀ ਬਣਾਈ ਜਾਵੇਗੀ,ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) (Indian Farmers Union) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਐਤਵਾਰ ਤੋਂ ਚੰਡੀਗੜ੍ਹ ਵਿੱਚ ਮੋਰਚਾ ਲਾਇਆ ਜਾ ਰਿਹਾ ਹੈ,ਉਹ ਕਿਸਾਨ ਨੀਤੀ, ਕਿਸਾਨਾਂ ਦੀ ਕਰਜ਼ਾ ਮੁਆਫ਼ੀ ਸਮੇਤ 8 ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨਗੇ,ਇਹ ਪ੍ਰਦਰਸ਼ਨ 5 ਸਤੰਬਰ ਤੱਕ ਜਾਰੀ ਰਹੇਗਾ,ਕਿਸਾਨ ਦੁਪਹਿਰ 12 ਵਜੇ ਤੱਕ ਉੱਥੇ ਪਹੁੰਚਣੇ ਸ਼ੁਰੂ ਹੋ ਗਏ ਹਨ।