ਚੰਡੀਗੜ੍ਹ ਨਗਰ ਨਿਗਮ ਦੇ ਮੇਅਰ,ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ 24 ਜਨਵਰੀ ਨੂੰ ਹੋਵੇਗੀ

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ,ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ 24 ਜਨਵਰੀ ਨੂੰ ਹੋਵੇਗੀ

Chandigarh, 07 JAN,2025,(Azad Soch News):- ਚੰਡੀਗੜ੍ਹ ਨਗਰ ਨਿਗਮ (Chandigarh Municipal Corporation) ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ 24 ਜਨਵਰੀ 2025 ਨੂੰ ਹੋਵੇਗੀ,ਡਿਪਟੀ ਕਮਿਸ਼ਨਰ ਚੰਡੀਗੜ੍ਹ ਨਿਸ਼ਾਂਤ ਕੁਮਾਰ ਯਾਦਵ ਨੇ ਬਕਾਇਦਾ ਤੌਰ ਤੇ ਚੋਣ ਲਈ ਨੋਟੀਫਿਕੇਸ਼ਨ (Notification) ਜਾਰੀ ਕਰ ਦਿੱਤਾ ਹੈ। ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਇਹ ਚੋਣ 24 ਜਨਵਰੀ ਨੂੰ ਸਵੇਰੇ 11 ਵਜੇ ਚੰਡੀਗੜ੍ਹ ਨਗਰ ਨਿਗਮ ਦੇ ਅਸੈਂਬਲੀ ਹਾਲ ਵਿੱਚ ਹੋਵੇਗੀ,ਨਾਮਜਦ ਕੌਂਸਲਰ ਡਾਕਟਰ ਰਮਣੀਕ ਸਿੰਘ ਬੇਦੀ ਨੂੰ ਪ੍ਰੀਜਾਇਡਿੰਗ ਅਫਸਰ (Presiding Officer) ਨਿਯੁਕਤ ਕੀਤਾ ਹੈ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 20 ਜਨਵਰੀ, 2025 ਰੱਖੀ ਗਈ ਹੈ, ਚੰਡੀਗੜ੍ਹ ਪ੍ਰਸ਼ਾਸਨ ਨੇ ਨਾਮਜ਼ਦ ਕੌਂਸਲਰ ਡਾ: ਰਮਣੀਕ ਸਿੰਘ ਬੇਦੀ ਨੂੰ ਚੋਣਾਂ ਦਾ ਪ੍ਰੀਜ਼ਾਈਡਿੰਗ ਅਫ਼ਸਰ ਨਿਯੁਕਤ ਕੀਤਾ ਹੈ,ਇੰਡੀਅਨ ਮੈਡੀਕਲ ਐਸੋਸੀਏਸ਼ਨ (Indian Medical Association) ਦੀ ਰਾਸ਼ਟਰੀ ਸੰਸਥਾ ਸਮੇਤ ਕਈ ਵੱਕਾਰੀ ਸੰਸਥਾਵਾਂ ਨਾਲ ਜੁੜੇ ਡਾ: ਬੇਦੀ ਆਪਣੀ ਸਾਫ਼-ਸੁਥਰੀ ਅਕਸ ਅਤੇ ਨਿਰਪੱਖ ਕਾਰਜਸ਼ੈਲੀ ਲਈ ਜਾਣੇ ਜਾਂਦੇ ਹਨ।ਇਸ ਵਾਰ ਚੰਡੀਗੜ੍ਹ ਪ੍ਰਸ਼ਾਸਨ ਨੇ ਚੌਕਸੀ ਦਿਖਾਉਂਦੇ ਹੋਏ ਡਾ: ਬੇਦੀ ਨੂੰ ਪ੍ਰੀਜ਼ਾਈਡਿੰਗ ਅਫ਼ਸਰ ਨਿਯੁਕਤ ਕੀਤਾ ਹੈ,ਜਿਸ ਨੂੰ ਨਿਰਪੱਖ ਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਅਹਿਮ ਕਦਮ ਮੰਨਿਆ ਜਾ ਰਿਹਾ ਹੈ  ਇਹਨਾ ਚੋਣਾਂ ਲਈ ਉਮੀਦਵਾਰ 20 ਜਨਵਰੀ ਤੱਕ ਨਾਮਜ਼ਦਗੀਆਂ ਦਾਖਲ ਕਰ ਸਕਦੇ ਹਨ,ਇਸ ਤੋਂ ਬਾਅਦ 24 ਜਨਵਰੀ ਨੂੰ ਨਗਰ ਨਿਗਮ ਹਾਊਸ (Municipal Corporation House) ਵਿੱਚ ਚੋਣ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ, ਚੰਡੀਗੜ੍ਹ ਪ੍ਰਸ਼ਾਸਨ ਦੀ ਇਸ ਪਹਿਲਕਦਮੀ ਤੋਂ ਪਤਾ ਚੱਲਦਾ ਹੈ ਕਿ ਇਸ ਵਾਰ ਚੋਣਾਂ ਨੂੰ ਨਿਰਪੱਖ ਅਤੇ ਵਿਵਾਦ ਰਹਿਤ ਕਰਵਾਉਣ ਲਈ ਵਿਸ਼ੇਸ਼ ਸਾਵਧਾਨੀ ਵਰਤੀ ਜਾ ਰਹੀ ਹੈ। ਮੇਅਰ ਚੋਣ ਦੇ ਨਤੀਜੇ ਚੰਡੀਗੜ੍ਹ ਦੀ ਸਿਆਸੀ ਦਿਸ਼ਾ ਤੈਅ ਕਰਨਗੇ।

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ