ਚੰਡੀਗੜ੍ਹ ਟ੍ਰਾਈਸਿਟੀ ਦੇ ਬੁੱਧੀਜੀਵੀਆਂ ਨੇ ਮਾਰਿਆ ਬੰਗਲਾਦੇਸ਼ ਦੇ ਪੀੜਤ ਹਿੰਦੂਆਂ ਦੇ ਹੱਕ 'ਚ ਨਾਅਰਾ

 ਚੰਡੀਗੜ੍ਹ ਟ੍ਰਾਈਸਿਟੀ ਦੇ ਬੁੱਧੀਜੀਵੀਆਂ ਨੇ ਮਾਰਿਆ ਬੰਗਲਾਦੇਸ਼ ਦੇ ਪੀੜਤ ਹਿੰਦੂਆਂ ਦੇ ਹੱਕ 'ਚ ਨਾਅਰਾ

Chandigarh,05 DEC,2024,(Azad Soch News):- ਚੰਡੀਗੜ੍ਹ ਟ੍ਰਾਈਸਿਟੀ (Chandigarh Tricity) ਵਿੱਚ ਵੱਡੀ ਗਿਣਤੀ ਵਿੱਚ ਬੁੱਧੀਜੀਵੀਆਂ ਨੇ ਬੰਗਲਾਦੇਸ਼ ਵਿੱਚ ਬਹੁਗਿਣਤੀ ਵੱਲੋਂ ਘੱਟਗਿਣਤੀ ਹਿੰਦੂ ਭਾਈਚਾਰੇ ਉੱਪਰ ਕੀਤੇ ਜਾ ਰਹੇ ਤਸ਼ੱਦਦ ਦੀ ਭਰਪੂਰ ਨਿਖੇਧੀ ਕੀਤੀ ਗਈ । ਪੰਜਾਬ ਦੇ ਉੱਘੇ ਵਕੀਲ ਅਤੇ ਸਮਾਜਿਕ ਕਾਰਜਕਰਤਾ ਸਰਦਾਰ ਨਵਦੀਪ ਸਿੰਘ ਬਿੱਟਾ ਐਡਵੋਕੇਟ ਚੇਅਰਮੈਨ ਪੰਜਾਬ ਲੀਗਲ ਫੋਰਮ ਪੰਜਾਬ, ਦਰਸ਼ਨ ਸਿੰਘ ਰਾਠੌਰ ਐਡਵੋਕੇਟ ਸਾਬਕਾ ਐਡੀਸ਼ਨਲ ਸੈਕ੍ਰੇਟਰੀ ਪੰਜਾਬ ਵਿਧਾਨ ਸਭਾ, ਸ : ਪਰਮਜੀਤ ਸਿੰਘ ਸੰਧੂ ਐਡਵੋਕੇਟ ਸਹਾਇਕ ਕਾਨੂੰਨੀ ਸਲਾਹਕਾਰ ਪੰਜਾਬ ਸਰਕਾਰ, ਸ੍ਰੀ ਸੁਨੀਲ ਕੁਮਾਰ ਜਿੰਦਲ, ਕਾਰਜਕਾਰੀ ਮੈਂਬਰ ਮੋਹਾਲੀ ਬਾਰ ਐਸੋਸੀਏਸ਼ਨ, ਭੁਵਨ ਭੱਲਾ, ਸ :ਹਰਪ੍ਰੀਤ ਸਿੰਘ, ਅਮਰਜੀਤ ਸਿੰਘ, ਜਸਬੀਰਿੰਦਰ ਸਿੰਘ, ਹਰਨਾਮ ਸਿੰਘ, ਹਰਜੀਤ ਸਿੰਘ, ਇਸ਼ਪ੍ਰੀਤ ਸਿੰਘ, ਸੁਖਜੀਤ ਸਿੰਘ, ਮਨਦੀਪ ਸਿੰਘ, ਅਮਨਦੀਪ ਸਿੰਘ ਐਡਵੋਕੇਟਸ ਨੇ ਭਾਗ ਲਿਆ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬੰਗਲਾਦੇਸ਼ ਵਿੱਚ ਹਿੰਦੂ ਭਾਈਚਾਰੇ ਨਾਲ ਹੋ ਰਿਹਾ ਜ਼ੁਲਮ ਮੰਦਭਾਗਾ ਹੈ ਅਤੇ ਮਾਨਵਤਾ ਨੂੰ ਸ਼ਰਮਸ਼ਾਰ ਕਰਨ ਵਾਲਾ ਹੈ । ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਇਸੇ ਜਬਰ ਦੀ ਹਨੇਰੀ ਨੂੰ ਠੱਲ੍ਹ ਪਾਉਣ ਲਈ ਆਪਣੇ ਸੀਸ਼ ਦੀ ਕੁਰਬਾਨੀ ਦਿੱਤੀ ਸੀ, ਉਨ੍ਹਾਂ ਕਿਹਾ ਕਿ ਗੁਰੂਆਂ ਵੱਲੋ ਦਰਸਾਏ ਮਾਰਗ ਤੇ ਚੱਲਦਿਆਂ ਅੱਜ ਸਾਰਾ ਪੰਜਾਬ ਅਤੇ ਵਿਸ਼ੇਸ਼ ਤੌਰ ਤੇ ਸਿੱਖ ਪੀੜਿਤ ਬੰਗਲਾਦੇਸ਼ੀ ਹਿੰਦੂਆਂ ਦੇ ਹੱਕ ਵਿੱਚ ਹਾਂ ਦਾ ਨਾਅਰਾ ਬੁਲੰਦ ਕਰਦੇ ਨੇ ਤੇ ਅੰਤਰ ਰਾਸ਼ਟਰੀ ਭਾਈਚਾਰੇ ਤੋਂ ਫੌਰੀ ਦਖ਼ਲ ਦੇਣ ਦੀ ਮੰਗ ਕਰਦੇ ਹਨ । ਉਹਨਾਂ ਬੰਗਲਾਦੇਸ਼ ਦੇ ਰਾਸ਼ਟਰਪਤੀ ਤੋ ਦੇਸ਼ ਵਿੱਚ ਘਟਗਿਣਤੀਆਂ ਦੇ ਜਾਨ ਮਾਲ ਅਤੇ ਧਾਰਮਿਕ ਅਜ਼ਾਦੀ ਦੀ ਸੁਰੱਖਿਆ ਦੀ ਮੰਗ ਕੀਤੀ। 

Advertisement

Latest News

ਹਰਿਆਣਾ ਦੇ ਕੈਥਲ ਦੇ ਰਹਿਣ ਵਾਲੇ ਦਿਵਿਆਂਗ ਤੀਰਅੰਦਾਜ਼ ਹਰਵਿੰਦਰ ਸਿੰਘ ਨੂੰ ਮਿਲੇਗਾ ਪਦਮ ਸ਼੍ਰੀ ਹਰਿਆਣਾ ਦੇ ਕੈਥਲ ਦੇ ਰਹਿਣ ਵਾਲੇ ਦਿਵਿਆਂਗ ਤੀਰਅੰਦਾਜ਼ ਹਰਵਿੰਦਰ ਸਿੰਘ ਨੂੰ ਮਿਲੇਗਾ ਪਦਮ ਸ਼੍ਰੀ
Chandigarh, 25 January 2025,(Azad Soch News):-  ਗਣਤੰਤਰ ਦਿਵਸ (Republic Day) ਦੀ ਪੂਰਵ ਸੰਧਿਆ 'ਤੇ, ਭਾਰਤ ਸਰਕਾਰ ਨੇ ਪਦਮ ਪੁਰਸਕਾਰਾਂ ਦਾ...
ਐਕਸੀਡੈਂਟ ਬਲੈਕ ਸਪਾਟ ਦੇ ਸੁਧਾਰ ਅਤੇ ਸੜਕ ਦੁਰਘਟਨਾਵਾਂ ਅਤੇ ਮੌਤਾਂ ਤੇ ਪ੍ਰਭਾਵ ਬਾਰੇ ਵਰਕਸ਼ਾਪ ਆਯੋਜਿਤ
ਪੰਜਾਬ ਦੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਓਡੀਸ਼ਾ ਦੇ ਕੋਨਾਰਕ ਵਿਖੇ ਖਣਨ ਮੰਤਰੀਆਂ ਦੀ ਤੀਜੀ ਰਾਸ਼ਟਰੀ ਕਾਨਫਰੰਸ ‘ਚ ਕੀਤੀ ਸ਼ਿਰਕਤ
ਤੇਲ ਬੀਜ਼ ਫ਼ਸਲਾਂ ਦੀ ਕਾਸ਼ਤ ਸਬੰਧੀ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ
ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ: ਨਿਕਾਸ ਕੁਮਾਰ
ਰਾਸ਼ਟਰੀ ਵੋਟਰ ਦਿਵਸ ਦੇ ਸੰਬੰਧ ਵਿੱਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਏ
ਸਿੰਗਲ ਯੂਜ ਪਲਾਸਟਿਕ ਮੁਕਤ ਵਾਤਾਵਰਣ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ