ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਫਿਲਹਾਲ ਠੰਢ ਤੋਂ ਰਾਹਤ ਨਹੀਂ ਮਿਲਣ ਵਾਲੀ
By Azad Soch
On
Chandigarh,08,2025,(Azad Soch News):- ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਫਿਲਹਾਲ ਠੰਢ ਤੋਂ ਰਾਹਤ ਨਹੀਂ ਮਿਲਣ ਵਾਲੀ ਹੈ।ਮੌਸਮ ਵਿਭਾਗ ਨੇ ਅੱਜ 23 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਅਤੇ ਠੰਢ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ, ਰੂਪਨਗਰ ਅਤੇ ਮੋਹਾਲੀ ਵਿੱਚ ਸੰਘਣੀ ਧੁੰਦ ਅਤੇ ਠੰਢ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫ਼ਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਠੰਢ ਦੇ ਦਿਨਾਂ ਅਤੇ ਸੰਘਣੀ ਧੁੰਦ ਦੀ ਔਰੇਂਜ ਚੇਤਾਵਨੀ ਹੈ।
Related Posts
Latest News
ਜਤਿੰਦਰ ਪਾਲ ਮਲਹੋਤਰਾ ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ
16 Jan 2025 12:28:12
Chandigarh,16 JAN,2025,(Azad Soch News):- ਜਤਿੰਦਰ ਪਾਲ ਮਲਹੋਤਰਾ (Jitendra Pal Malhotra) ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ,ਮੌਜੂਦਾ...