ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ‘ਚ ਮੌਸਮ ਬਦਲ ਗਿਆ
By Azad Soch
On
Chandigarh,09 DEC,2024,(Azad Soch News):- ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ (Capital Chandigarh) ‘ਚ ਮੌਸਮ ਬਦਲ ਗਿਆ ਹੈ ਕਿਉਂਕਿ ਐਤਵਾਰ ਸ਼ਾਮ ਨੂੰ ਚੰਡੀਗੜ੍ਹ ਵਿੱਚ ਮੀਂਹ ਪਿਆ ਹੈ,ਜਿਸ ਦੇ ਨਾਲ ਠੰਡ ਹੋਰ ਵੱਧ ਗਈ ਹੈ,ਜਿਸ ਕਾਰਨ ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ‘ਚ ਠੰਡ ਨੇ ਜ਼ੋਰ ਫੜ ਲਿਆ ਹੈ,ਉੱਤਰੀ ਭਾਰਤ (North India) ਦੇ ਮੈਦਾਨੀ ਇਲਾਕਿਆਂ ‘ਚ ਸਵੇਰੇ ਅਤੇ ਰਾਤ ਨੂੰ ਠੰਡ ਜ਼ਿਆਦਾ ਮਹਿਸੂਸ ਹੋਣ ਲੱਗੀ ਹੈ। ਪੰਜਾਬ ਦੇ ਕੁਝ ਇਲਾਕਿਆਂ ਨੂੰ ਛੱਡ ਕੇ ਸਵੇਰੇ-ਸ਼ਾਮ ਠੰਡ ਨੇ ਲੋਕਾਂ ਨੂੰ ਕੰਬ ਕੇ ਰੱਖ ਦਿੱਤਾ ਹੈ,ਪੰਜਾਬ-ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ,ਪੰਜਾਬ-ਚੰਡੀਗੜ੍ਹ ‘ਚ ਪਿਛਲੇ ਤਿੰਨ ਦਿਨਾਂ ‘ਚ ਤਾਪਮਾਨ ‘ਚ ਕਰੀਬ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ,ਇਸ ਦੇ ਨਾਲ ਹੀ ਪੰਜਾਬ ਦਾ ਆਦਮਪੁਰ (Adampur) ਦੇਸ਼ ਦੇ ਮੈਦਾਨੀ ਇਲਾਕਿਆਂ ‘ਚ ਸਭ ਤੋਂ ਠੰਡਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 3.8 ਡਿਗਰੀ ਦਰਜ ਕੀਤਾ ਗਿਆ।
Related Posts
Latest News
100 दिन के दूसरे कार्यकाल में मुख्यमंत्री नायब सिंह सैनी ने छोड़ी अमिट छाप
23 Jan 2025 13:06:32
*100 दिन के दूसरे कार्यकाल में मुख्यमंत्री नायब सिंह सैनी ने छोड़ी अमिट छाप*
*कथनी-करनी एकै सार, जुल्म रहैया न...