ਅਮਰੀਕੀ ਹਿਰਾਸਤ ’ਚ 295 ਹੋਰ ਭਾਰਤੀ ਪ੍ਰਵਾਸੀਆਂ ਨੂੰ ਜਲਦੀ ਹੀ ਵਾਪਸ ਭੇਜਿਆ ਜਾਵੇਗਾ

ਅਮਰੀਕੀ ਹਿਰਾਸਤ ’ਚ 295 ਹੋਰ ਭਾਰਤੀ ਪ੍ਰਵਾਸੀਆਂ ਨੂੰ ਜਲਦੀ ਹੀ ਵਾਪਸ ਭੇਜਿਆ ਜਾਵੇਗਾ

New Delhi,21,MARCH,2025,(Azad Soch News):-   ਭਾਰਤ ਸਰਕਾਰ (Indian Government) ਨੇ ਪ੍ਰਗਟਾਵਾ ਕੀਤਾ ਹੈ ਕਿ ਅਮਰੀਕੀ ਹਿਰਾਸਤ ’ਚ 295 ਹੋਰ ਭਾਰਤੀ ਪ੍ਰਵਾਸੀਆਂ ਨੂੰ ਜਲਦੀ ਹੀ ਵਾਪਸ ਭੇਜਿਆ ਜਾਵੇਗਾ,ਜ਼ਿਕਰਯੋਗ ਹੈ ਕਿ ਜਨਵਰੀ 2025 ਤੋਂ ਲੈ ਕੇ ਹੁਣ ਤਕ 388 ਭਾਰਤੀ ਨਾਗਰਿਕਾਂ ਨੂੰ ਉਨ੍ਹਾਂ ਦੀ ਨਾਗਰਿਕਤਾ ਦੀ ਪੁਸ਼ਟੀ ਤੋਂ ਬਾਅਦ ਅਮਰੀਕਾ ਤੋਂ ਪਹਿਲਾਂ ਹੀ ਕਢਿਆ ਜਾ ਚੁਕਿਆ ਹੈ,ਵਿਦੇਸ਼ ਮੰਤਰੀ ਐਸ. ਜੈਸ਼ੰਕਰ (External Affairs Minister S. Jaishankar) ਨੇ ਕਿਹਾ ਕਿ ਅਮਰੀਕਾ ਨੇ ਇਨ੍ਹਾਂ ਵਿਅਕਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ,ਜਿਨ੍ਹਾਂ ਨੂੰ ਹਟਾਉਣ ਦੇ ਆਖ਼ਰੀ ਹੁਕਮਾਂ ਦੇ ਨਾਲ ਇਸ ਸਮੇਂ ਅਮਰੀਕੀ ਇਮੀਗ੍ਰੇਸ਼ਨ (American Immigration) ਅਤੇ ਕਸਟਮ ਇਨਫੋਰਸਮੈਂਟ (ਆਈ.ਸੀ.ਈ.) (ICE) ਵਲੋਂ ਹਿਰਾਸਤ ’ਚ ਰੱਖਿਆ ਗਿਆ ਹੈ,ਭਾਰਤ ਸਰਕਾਰ (Indian Government) ਹੁਣ ਉਨ੍ਹਾਂ ਦੀ ਨਾਗਰਿਕਤਾ ਦੇ ਵੇਰਵਿਆਂ ਦੀ ਪੁਸ਼ਟੀ ਕਰ ਰਹੀ ਹੈ,ਇਸ ਘਟਨਾਕ੍ਰਮ ਨੇ ਭਾਰਤੀ ਕੱਢੇ ਗਏ ਲੋਕਾਂ ਨਾਲ ਵਿਵਹਾਰ ਨੂੰ ਲੈ ਕੇ ਚਿੰਤਾਵਾਂ ਪੈਦਾ ਕਰ ਦਿਤੀਆਂ ਹਨ,ਭਾਰਤੀ ਪ੍ਰਵਾਸੀਆਂ ਨੂੰ ਹੱਥਕੜੀਆਂ ਲਗਾ ਕੇ ਵਾਪਸ ਭੇਜੇ ਜਾਣ ਦੀਆਂ ਤਸਵੀਰਾਂ ਨੇ ਸੰਸਦ ’ਚ ਹੰਗਾਮਾ ਸ਼ੁਰੂ ਕਰ ਦਿਤਾ।

Advertisement

Latest News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ; 10 ਅਪ੍ਰੈਲ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਜਗਰਾਉਂ ਦੇ ਸ਼ਰਧਾਲੂਆਂ...
ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ
ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ
ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ