ਰਾਜਧਾਨੀ ਦਿੱਲੀ ਦੇ ਤਿੰਨ ਪ੍ਰਮੁੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਈਮੇਲਾਂ ਮਿਲਣ ਤੋਂ ਬਾਅਦ ਦਿੱਲੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੂੰ ਤੁਰੰਤ ਹਾਈ ਅਲਰਟ 'ਤੇ ਰੱਖਿਆ ਗਿਆ
New Delhi, Jalandhar, March 2, 2026,(Azad Soch News):- ਰਾਜਧਾਨੀ ਦਿੱਲੀ ਦੇ ਤਿੰਨ ਪ੍ਰਮੁੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਈਮੇਲਾਂ ਮਿਲਣ ਤੋਂ ਬਾਅਦ ਦਿੱਲੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ (Security Agencies) ਨੂੰ ਤੁਰੰਤ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਧਮਕੀ ਮਿਲਣ ਵਾਲੇ ਸਕੂਲਾਂ ਵਿੱਚ ਸਰਦਾਰ ਪਟੇਲ ਵਿਦਿਆਲਿਆ ਅਤੇ ਸਲਵਾਨ ਪਬਲਿਕ ਸਕੂਲ ਵਰਗੇ ਨਾਮੀ ਅਦਾਰੇ ਸ਼ਾਮਲ ਹਨ।ਇਸੀ ਤਰ੍ਹਾਂ ਅੱਜ ਸਵੇਰੇ ਹੀ ਪੰਜਾਬ ਦੇ ਜਲੰਧਰ ਵਿੱਚ ਵੀ ਦੋ ਸਕੂਲਾਂ ਨੂੰ ਅਜਿਹੀ ਹੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਹੁਣ ਦਿੱਲੀ ਦੇ ਸਕੂਲਾਂ ਨੂੰ ਮਿਲੀ ਧਮਕੀ ਨੇ ਸੁਰੱਖਿਆ ਏਜੰਸੀਆਂ ਦੀ ਚਿੰਤਾ ਵਧਾ ਦਿੱਤੀ ਹੈ। ਪੁਲਿਸ (Police) ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਇਹ ਸਾਰੀਆਂ ਧਮਕੀਆਂ ਕਿਸੇ ਸਾਂਝੀ ਸਾਜ਼ਿਸ਼ ਦਾ ਹਿੱਸਾ ਹਨ।ਜਲੰਧਰ ਸ਼ਹਿਰ ਦੇ ਦੋ ਪ੍ਰਮੁੱਖ ਸਕੂਲਾਂ—ਪੁਲਿਸ ਡੀ.ਏ.ਵੀ. (PAP ਕੈਂਪਸ) ਅਤੇ ਏ.ਪੀ.ਜੇ. ਸਕੂਲ (ਰਾਮਾ ਮੰਡੀ)—ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਖ਼ਬਰ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ ਅਤੇ ਸਕੂਲਾਂ ਵਿੱਚ ਸਨਿਫਰ ਕੁੱਤਿਆਂ (Sniffer Dogs) ਅਤੇ ਬੰਬ ਨਿਰੋਧਕ ਦਸਤੇ (Bomb Squad) ਨਾਲ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ।

