ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ,ਅਦਾਲਤ ਨੇ 14 ਦਿਨਾਂ ਲਈ ਨਿਆਇਕ ਹਿਰਾਸਤ 'ਚ ਭੇਜਿਆ
New Delhi,29 June,2024,(Azad Soch News):- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦੀਆਂ ਮੁਸ਼ਕਿਲਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ,ਉਹ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ (Money Laundering Cases) ਵਿੱਚ ਅੱਜ ਰੌਜ਼ ਐਵੇਨਿਊ ਅਦਾਲਤ (Avenue Court) ਵਿੱਚ ਪੇਸ਼ ਹੋਇਆ,ਜਿੱਥੇ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ,ਇਸ ਤੋਂ ਪਹਿਲਾਂ,ਸੁਣਵਾਈ ਪੂਰੀ ਹੋਣ ਤੋਂ ਬਾਅਦ,ਅਦਾਲਤ ਨੇ ਸੀਬੀਆਈ ਦੀ ਨਿਆਂਇਕ ਹਿਰਾਸਤ ਦੀ ਮੰਗ ਵਾਲੀ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ,ਅਰਵਿੰਦ ਕੇਜਰੀਵਾਲ ਦਾ ਸੀਬੀਆਈ ਰਿਮਾਂਡ (CBI Remand) ਅੱਜ ਖ਼ਤਮ ਹੋ ਰਿਹਾ ਸੀ,ਸੀਬੀਆਈ ਨੇ ਉਸ ਨੂੰ 26 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ।
ਇਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਤਿੰਨ ਦਿਨਾਂ ਲਈ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ,ਸੀਬੀਆਈ ਨੇ ਰਾਉਸ ਐਵੇਨਿਊ ਕੋਰਟ (Rouse Avenue Court) ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ 5 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਏਜੰਸੀ ਨੂੰ ਅਦਾਲਤ ਤੋਂ ਸਿਰਫ਼ 3 ਦਿਨ ਦਾ ਰਿਮਾਂਡ ਮਿਲਿਆ,ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਹੇਠਲੀ ਅਦਾਲਤ ਨੇ 20 ਜੂਨ ਨੂੰ ਜ਼ਮਾਨਤ ਦਿੱਤੀ ਸੀ,ਇਨਫੋਰਸਮੈਂਟ ਡਾਇਰੈਕਟੋਰੇਟ ਨੇ ਹੇਠਲੀ ਅਦਾਲਤ ਦੇ ਇਸ ਫੈਸਲੇ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ,ਹਾਈ ਕੋਰਟ ਨੇ ਹੇਠਲੀ ਅਦਾਲਤ ਦੇ ਫੈਸਲੇ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ।
ਸੁਣਵਾਈ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਕੀਲ ਨੇ ਅਦਾਲਤ ਵਿੱਚ ਦੋ ਅਰਜ਼ੀਆਂ ਪੇਸ਼ ਕੀਤੀਆਂ ਸਨ,ਇਸ ਤੋਂ ਪਹਿਲਾਂ ਮੰਗ ਕੀਤੀ ਗਈ ਸੀ ਕਿ ਜੱਜ ਵੱਲੋਂ ਹੁਕਮ ਲਿਖਣ ਤੱਕ ਕੇਜਰੀਵਾਲ ਨੂੰ 10 ਤੋਂ 15 ਮਿੰਟ ਤੱਕ ਪਰਿਵਾਰ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ। ਦੂਸਰਾ, ਜਦੋਂ ਕੇਜਰੀਵਾਲ ਨੂੰ ਈਡੀ ਕੇਸ ਵਿੱਚ ਗ੍ਰਿਫਤਾਰੀ ਤੋਂ ਬਾਅਦ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਸੀ, ਤਾਂ ਉਸ ਨੂੰ ਮੈਡੀਕਲ ਆਧਾਰ 'ਤੇ ਜੋ ਛੋਟ ਮਿਲ ਰਹੀ ਸੀ, ਉਹ ਭਵਿੱਖ ਵਿੱਚ ਵੀ ਜਾਰੀ ਰੱਖੀ ਜਾਣੀ ਚਾਹੀਦੀ ਹੈ,ਅਦਾਲਤ ਨੇ ਦੋਵੇਂ ਮੰਗਾਂ ਮੰਨ ਲਈਆਂ ਹਨ।
ਸੀਬੀਆਈ (CBI) ਨੇ ਅਦਾਲਤ 'ਚ ਕਿਹਾ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਰਾ ਦੋਸ਼ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ 'ਤੇ ਲਗਾਇਆ ਹੈ,ਜੋ ਇਸ ਮਾਮਲੇ 'ਚ ਪਹਿਲਾਂ ਹੀ ਜੇਲ 'ਚ ਹਨ,ਜਾਂਚ ਏਜੰਸੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਆਬਕਾਰੀ ਨੀਤੀ ਬਾਰੇ ਕੋਈ ਜਾਣਕਾਰੀ ਨਹੀਂ ਹੈ,ਸੀਬੀਆਈ ਦੇ ਇਸ ਬਿਆਨ 'ਤੇ ਕੇਜਰੀਵਾਲ ਨੇ ਕਿਹਾ ਕਿ ਮੈਂ ਸਿਸੋਦੀਆ 'ਤੇ ਕੋਈ ਦੋਸ਼ ਨਹੀਂ ਲਗਾਇਆ,ਕੇਜਰੀਵਾਲ ਨੇ ਕਿਹਾ ਕਿ ਮੈਂ ਵੀ ਬੇਕਸੂਰ ਹਾਂ ਤੇ ਸੋਸਾਦਿਆ ਵੀ ਬੇਕਸੂਰ,ਉਸ ਨੂੰ ਫਸਾਇਆ ਗਿਆ ਹੈ।