ਦਿੱਲੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ,ਅਰਵਿੰਦਰ ਸਿੰਘ ਲਵਲੀ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ

ਦਿੱਲੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ,ਅਰਵਿੰਦਰ ਸਿੰਘ ਲਵਲੀ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ

New Delhi,28 April,2024,(Azad Soch News):- ਲੋਕ ਸਭਾ ਚੋਣਾਂ (Lok Sabha Elections) ਤੋਂ ਪਹਿਲਾਂ ਦਿੱਲੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ,ਅਰਵਿੰਦਰ ਸਿੰਘ ਲਵਲੀ (Arvinder Singh Lovely) ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ,ਅਰਵਿੰਦਰ ਸਿੰਘ ਲਵਲੀ ਨੇ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ (Mallikarjun Kharge) ਨੂੰ ਭੇਜ ਦਿੱਤਾ ਹੈ,ਅਰਵਿੰਦਰ ਸਿੰਘ ਲਵਲੀ ਨੇ ਆਪਣੇ ਅਸਤੀਫੇ ‘ਚ ਕਈ ਗੱਲਾਂ ਦਾ ਜ਼ਿਕਰ ਕੀਤਾ ਹੈ।

ਇਸ ਮੁਤਾਬਕ ਲਵਲੀ ਦਿੱਲੀ ‘ਚ ਆਮ ਆਦਮੀ ਪਾਰਟੀ (ਆਪ) (Aam Aadmi Party (AAP)) ਨਾਲ ਗਠਜੋੜ ਦੇ ਖਿਲਾਫ ਸਨ,ਅਰਵਿੰਦਰ ਸਿੰਘ ਲਵਲੀ ਨੇ ਆਪਣੇ ਅਸਤੀਫੇ ‘ਚ ਲਿਖਿਆ,ਕਾਂਗਰਸ ਨੇ ਉਸ ਪਾਰਟੀ ਨਾਲ ਗੱਠਜੋੜ ਕੀਤਾ ਹੈ ਜੋ ਕਿਸੇ ਟਾਇਮ ਕਾਂਗਰਸ ‘ਤੇ ਭ੍ਰਿਸ਼ਟਾਚਾਰ ਲਗਾਕੇ ਅੱਗੇ ਵਧੀ ਸੀ,ਅਰਵਿੰਦਰ ਸਿੰਘ ਲਵਲੀ ਇਸ ਗੱਲ ਤੋਂ ਵੀ ਨਾਖੁਸ਼ ਸਨ ਕਿ ਇਨ੍ਹਾਂ ਤਿੰਨਾਂ ਵਿੱਚੋਂ ਦੋ ਸੀਟਾਂ ਬਾਹਰਲੇ ਵਿਅਕਤੀਆਂ ਨੂੰ ਦਿੱਤੀਆਂ ਗਈਆਂ ਹਨ,ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਵਿੱਚ ਕਾਂਗਰਸ ਨੂੰ ਸਿਰਫ਼ ਤਿੰਨ ਸੀਟਾਂ ਦਿੱਤੀਆਂ ਗਈਆਂ ਹਨ।

ਉਨ੍ਹਾਂ ਦਾ ਨਿਸ਼ਾਨਾ ਕਨ੍ਹਈਆ ਕੁਮਾਰ ਅਤੇ ਉਦਿਤ ਰਾਜ ਸਨ,ਉਨ੍ਹਾਂ ਕਿਹਾ ਕਿ ਉਮੀਦਵਾਰਾਂ ਨੂੰ ਐਲਾਨ ਤੋਂ ਪਹਿਲਾਂ ਸੂਚਿਤ ਨਹੀਂ ਕੀਤਾ ਗਿਆ ਸੀ,ਅਰਵਿੰਦਰ ਸਿੰਘ ਲਵਲੀ ਨੇ ਕਿਹਾ ਕਿ ਦਿੱਲੀ ਵਿੱਚ ਕਾਂਗਰਸ ਦੇ ਬੁਲਾਰੇ ਦੀ ਨਿਯੁਕਤੀ ਰੋਕ ਦਿੱਤੀ ਗਈ ਹੈ,ਅਜਿਹੇ ਬਹੁਤ ਸਾਰੇ ਕਾਰਨ ਹਨ ਜਿਨ੍ਹਾਂ ਕਰਕੇ ਮੈਂ ਕਾਂਗਰਸ ਪਾਰਟੀ ਤੋਂ ਅਸਤੀਫਾ ਦਿੱਤਾ ਹੈ,ਤੁਹਾਨੂੰ ਦੱਸ ਦੇਈਏ ਕਿ ਅਰਵਿੰਦਰ ਸਿੰਘ ਲਵਲੀ ਨੂੰ ਪਿਛਲੇ ਸਾਲ 31 ਅਗਸਤ ਨੂੰ ਦਿੱਲੀ ਪ੍ਰਦੇਸ਼ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ।

Advertisement

Latest News

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਮਾਨ ਨੂੰ ਵਾਤਾਵਰਨ ਏਜੰਡਾ ਸੌਂਪਿਆ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਾਤਾਵਰਨ ਏਜੰਡਾ ਸੌਂਪਿਆ
Chandigarh,11 May,2024,(Azad Soch News):-   ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal) ਨੇ ਸ਼ੁੱਕਰਵਾਰ...
ਕੇਜਰੀਵਾਲ ਆਪਣੀ ਪਤਨੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਪ੍ਰਾਚੀਨ ਹਨੂੰਮਾਨ ਮੰਦਰ ਪੁੱਜੇ
ਦਿੱਲੀ-ਐਨਸੀਆਰ ਖੇਤਰ 'ਚ ਧੂੜ ਭਰਿਆ ਤੂਫਾਨ, ਬੱਦਲ ਛਾਏ,UP-ਹਰਿਆਣਾ 'ਚ ਆਈ.ਐਮ.ਡੀ ਨੇ ਜਾਰੀ ਕੀਤਾ ਇਹ ਅਲਰਟ
ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਬੀਤੀ ਕੱਲ੍ਹ ਸ੍ਰੀ ਖਡੂਰ ਸਾਹਿਬ ਤੋਂ ਨਾਮਜ਼ਦਗੀ ਦਾਖ਼ਲ ਕੀਤੀ
ਮਸ਼ਹੂਰ ਪੰਜਾਬੀ ਸ਼ਾਇਰ ਸੁਰਜੀਤ ਪਾਤਰ ਦੇ ਦਿਹਾਂਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਪੰਜਾਬੀ ਜਗਤ ਦੀ ਉੱਘੀ ਹਸਤੀ ਸੁਰਜੀਤ ਸਿੰਘ ਪਾਤਰ ਇਸ ਦੁਨੀਆ ਨੂੰ ਅਲਵਿਦਾ ਆਖ ਗਏ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 11-05-2024 ਅੰਗ 871