Delhi Blast News: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਐਨਜੇਪੀ ਹਸਪਤਾਲ ਦਾ ਦੌਰਾ ਕੀਤਾ ਅਤੇ ਜ਼ਖਮੀ ਹੋਏ ਲੋਕਾਂ ਨਾਲ ਮਿਲੋ-ਮੁਲਾਕਾਤ ਕੀਤੀ
New Delhi,11,NOV,2025,(Azad Soch News):- ਘਟਨਾ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਈ ਜਿਸ ਵਿਚ ਕਾਰ ਬੰਬ ਧਮਾਕਾ ਹੋਇਆ ਜਿਸ ਨਾਲ 10 ਤੋਂ ਵੱਧ ਲੋਕ ਮਰੇ ਅਤੇ 26 ਜ਼ਖਮੀ ਹੋਏ। ਇਸ ਮਾਮਲੇ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) ਨੇ ਐਲਐਨਜੇਪੀ ਹਸਪਤਾਲ (LNJP Hospital) ਦਾ ਦੌਰਾ ਕੀਤਾ ਅਤੇ ਜ਼ਖਮੀ ਹੋਏ ਲੋਕਾਂ ਨਾਲ ਮਿਲੋ-ਮੁਲਾਕਾਤ ਕੀਤੀ। ਉਨ੍ਹਾਂ ਨੇ ਦਿੱਲੀ ਪੁਲਿਸ ਕਮਿਸ਼ਨਰ ਸਤੀਸ਼ ਗੋਲਚਾ (Delhi Police Commissioner Satish Golcha) ਨਾਲ ਵੀ ਮੁਲਾਕਾਤ ਕੀਤੀ। ਇਸ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਦੁੱਖ ਪ੍ਰਗਟ ਕੀਤਾ ਅਤੇ ਅਮਿਤ ਸ਼ਾਹ ਤੋਂ ਘਟਨਾ ਬਾਰੇ ਜਾਣਕਾਰੀ ਲਈ। ਰਾਜਨਾਥ ਸਿੰਘ ਅਤੇ ਜੇਪੀ ਨੱਡਾ ਨੇ ਵੀ ਇਸ ਅਫਸੋਸਨਾਕ ਘਟਨਾ ਤੇ ਦੁੱਖ ਪ੍ਰਗਟ ਕੀਤਾ। ਅਮਿਤ ਸ਼ਾਹ ਨੇ ਲੱਗਾਤਾਰ ਹਾਲਾਤ 'ਤੇ ਨਜ਼ਰ ਰੱਖੀ ਹੋਈ ਹੈ ਅਤੇ ਜ਼ਖਮੀ ਲੋਕਾਂ ਨੂੰ ਤੁਰੰਤ ਸਹਾਇਤਾ ਅਤੇ ਡਾਕਟਰੀ ਇਲਾਜ ਪਰਦਾਨ ਕਰਨ ਦੀ ਗਾਰੰਟੀ ਦਿੱਤੀ ਹੈ। ਇਸ ਧਮਾਕੇ ਦੀ ਜਾਂਚ ਲਈ ਵੱਖ-ਵੱਖ ਅਥਾਰਟੀਆਂ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ.


