ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸਰਕਾਰੀ ਰਿਹਾਇਸ਼ ਖਾਲੀ ਕੀਤੀ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸਰਕਾਰੀ ਰਿਹਾਇਸ਼ ਖਾਲੀ ਕੀਤੀ

Delhi,04 OCT,2024,(Azad Soch News):- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸਰਕਾਰੀ ਰਿਹਾਇਸ਼ ਖਾਲੀ ਕਰ ਦਿੱਤੀ ਹੈ,ਮੁੱਖ ਮੰਤਰੀ ਰਿਹਾਇਸ਼ ਛੱਡ ਕੇ ਅਰਵਿੰਦ ਕੇਜਰੀਵਾਲ ਫਿਰੋਜ਼ਸ਼ਾਹ ਰੋਡ 'ਤੇ ਸਥਿਤ ਸੰਸਦ ਮੈਂਬਰ ਨਿਵਾਸ 'ਚ ਸ਼ਿਫਟ ਹੋ ਗਏ ਹਨ,ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਰਿਵਾਰ ਸਮੇਤ ਨਵੇਂ ਘਰ 'ਚ ਪਹੁੰਚੇ, ਇੱਥੇ ਅਰਵਿੰਦ ਕੇਜਰੀਵਾਲ (Arvind Kejriwal) ਨੇ ਘਰ 'ਚ ਦਾਖਲ ਹੋਣ ਤੋਂ ਪਹਿਲਾਂ ਪੂਜਾ ਅਰਚਨਾ ਕੀਤੀ,ਪੂਜਾ ਤੋਂ ਬਾਅਦ ਅਰਵਿੰਦ ਕੇਜਰੀਵਾਲ ਪਰਿਵਾਰ ਸਮੇਤ ਨਵੇਂ ਘਰ 'ਚ ਦਾਖਲ ਹੋਏ,ਅਰਵਿੰਦ ਕੇਜਰੀਵਾਲ (Arvind Kejriwal) ਸ਼ੁੱਕਰਵਾਰ ਦੁਪਹਿਰ ਨੂੰ ਲੁਟੀਅਨ ਦਿੱਲੀ (Lutyen's Delhi) ਦੇ ਫਿਰੋਜ਼ਸ਼ਾਹ ਰੋਡ (Ferozshah Road) 'ਤੇ ਬੰਗਲਾ ਨੰਬਰ 5 'ਚ ਸ਼ਿਫਟ ਹੋਏ ਹਨ,ਹਾਲ ਹੀ 'ਚ ਅਰਵਿੰਦ ਕੇਜਰੀਵਾਲ ਨੂੰ ਕਥਿਤ ਸ਼ਰਾਬ ਘੁਟਾਲੇ (Alcohol Scams) ਦੇ ਮਾਮਲੇ 'ਚ ਸੁਪਰੀਮ ਕੋਰਟ (Supreme Court) ਤੋਂ ਜ਼ਮਾਨਤ ਮਿਲੀ ਹੈ,ਜ਼ਮਾਨਤ 'ਤੇ ਬਾਹਰ ਆਉਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਹੈਰਾਨ ਕਰਨ ਵਾਲਾ ਐਲਾਨ ਕੀਤਾ ਸੀ,ਇਸ ਤੋਂ ਬਾਅਦ ਆਤਿਸ਼ੀ ਨੂੰ ਦਿੱਲੀ ਦਾ ਮੁੱਖ ਮੰਤਰੀ ਐਲਾਨਿਆ ਗਿਆ,ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਜਲਦੀ ਹੀ ਮੁੱਖ ਮੰਤਰੀ ਨਿਵਾਸ ਖਾਲੀ ਕਰਨ ਦਾ ਐਲਾਨ ਕੀਤਾ ਸੀ,ਆਖ਼ਰਕਾਰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ (Aam Aadmi Party) ਦੇ ਰਾਜ ਸਭਾ ਮੈਂਬਰ (Rajya Sabha Member) ਨੂੰ ਅਲਾਟ ਕੀਤੀ ਰਿਹਾਇਸ਼ ਵਿੱਚ ਸ਼ਿਫਟ ਕਰਨ ਦਾ ਫੈਸਲਾ ਕੀਤਾ। 

Advertisement

Latest News

ਡੌਲੀ ਚਾਹਵਾਲਾ ਨੇ ਦੁਬਈ ਵਿੱਚ ਖੋਲ੍ਹਿਆ ਦਫਤਰ ਡੌਲੀ ਚਾਹਵਾਲਾ ਨੇ ਦੁਬਈ ਵਿੱਚ ਖੋਲ੍ਹਿਆ ਦਫਤਰ
Dubai,11 NOV,2024,(Azad Soch News):- ਡੌਲੀ ਚਾਹਵਾਲਾ… ਇੱਕ ਅਜਿਹਾ ਨਾਮ ਜੋ ਸ਼ਾਇਦ ਸਾਰਿਆਂ ਨੇ ਸੁਣਿਆ ਹੋਵੇਗਾ,ਚਾਹ ਬਣਾਉਣ ਦੇ ਆਪਣੇ ਅਨੋਖੇ ਅੰਦਾਜ਼...
ਡਾ. ਰਵਜੋਤ ਸਿੰਘ ਨੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਕਿਸਾਨੀ ਸੰਕਟ ਨੂੰ ਹੱਲ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਬਾਗ਼ਬਾਨੀ ਵਿਭਾਗ: ਮੋਹਿੰਦਰ ਭਗਤ
ਹਰਿਆਣਾ ਰੋਡਵੇਜ਼ ਦੇ ਬੇੜੇ 'ਚ ਸ਼ਾਮਲ ਹੋਣਗੀਆਂ 650 ਨਵੀਆਂ ਬੱਸਾਂ
ਅੰਜੀਰ ਖਾਣ ਦੇ ਫਾਇਦੇ,ਪੋਸ਼ਣ ਪੱਖੋਂ ਭਰਪੂਰ ਹੋਣ ਦੇ ਨਾਲ ਨਾਲ ਇਹ ਔਸ਼ਧੀ ਗੁਣਾਂ ਨਾਲ ਵੀ ਭਰਪੂਰ
ਸੰਜੂ ਸੈਮਸਨ ਨੇ ਦੱਖਣੀ ਅਫਰੀਕਾ ਖਿਲਾਫ ਪਹਿਲੇ ਟੀ-20 ‘ਚ ਰਿਕਾਰਡ ਤੋੜ ਸੈਂਕੜਾ ਲਗਾਇਆ
ਰਵਨੀਤ ਬਿੱਟੂ ਵੱਲੋਂ ਕਿਸਾਨ ਆਗੂਆਂ ‘ਤੇ ਦਿੱਤੇ ਗਏ ਵਿਵਾਦਿਤ ਬਿਆਨ ਦੀ ਆਮ ਆਦਮੀ ਪਾਰਟੀ ਨੇ ਸਖ਼ਤ ਨਿਖੇਧੀ ਕੀਤੀ