ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ

ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ

New Delhi,05 Sep,2024,(Azad Soch News):-  ਸੁਪਰੀਮ ਕੋਰਟ (Supreme Court) ਨੇ ਵੀਰਵਾਰ ਯਾਨੀਕਿ ਅੱਜ 5 ਸਤੰਬਰ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੀ ਜ਼ਮਾਨਤ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ,ਇਸ ਮਾਮਲੇ ਦਾ ਫੈਸਲਾ 10 ਸਤੰਬਰ 2024 ਨੂੰ ਆਵੇਗਾ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਕਥਿਤ ਸ਼ਰਾਬ ਘੁਟਾਲੇ ਵਿੱਚ ਸੀਬੀਆਈ (CBI) ਨੇ ਉਨ੍ਹਾਂ ਨੂੰ ਲਗਭਗ ਦੋ ਸਾਲਾਂ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਅਤੇ ਜਦੋਂ ਉਨ੍ਹਾਂ ਨੂੰ ਈਡੀ ਵੱਲੋਂ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ (Money Laundering Cases) ਵਿੱਚ ਜ਼ਮਾਨਤ ਮਿਲੀ ਤਾਂ ਉਸ ਨੂੰ 26 ਜੂਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ,ਉਨ੍ਹਾਂ ਦੇ ਵਕੀਲ ਅਭਿਸ਼ੇਕ ਸਿੰਘਵੀ ਨੇ ਅਦਾਲਤ ਨੂੰ ਦੱਸਿਆ ਕਿ ਸੀਬੀਆਈ (CBI) ਨੇ ਉਨ੍ਹਾਂ ਨੂੰ ਗ੍ਰਿਫ਼ਤਾਰੀ ਤੋਂ ਪਹਿਲਾਂ ਕੋਈ ਨੋਟਿਸ ਨਹੀਂ ਦਿੱਤਾ,ਐਡਵੋਕੇਟ ਅਭਿਸ਼ੇਕ ਮਨੂ ਸਿੰਘਵੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਸੁਪਰੀਮ ਕੋਰਟ ਤੋਂ ਜ਼ਮਾਨਤ ਦੀ ਬੇਨਤੀ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੰਵਿਧਾਨਕ ਅਹੁਦੇ ਦੇ ਅਧਿਕਾਰੀ ਹਨ,ਅਤੇ ਉਨ੍ਹਾਂ ਦੇ ਭੱਜਣ ਦਾ ਕੋਈ ਖ਼ਤਰਾ ਨਹੀਂ ਹੈ,ਇਸ 'ਤੇ ਐੱਸ.ਵੀ.ਰਾਜੂ ਨੇ ਕਿਹਾ ਕਿ ਕਾਨੂੰਨ 'ਚ ਕੋਈ ਖਾਸ ਵਿਅਕਤੀ ਨਹੀਂ, ਸਾਰੇ ਆਮ ਲੋਕ ਹਨ।

 

Advertisement

Latest News

ਤਾਰਕ ਮਹਿਤਾ ਦੇ ਗੁਰੂਚਰਨ ਸਿੰਘ ਰਿਐਲਿਟੀ ਸ਼ੋਅ ਬਿੱਗ ਬੌਸ 18 'ਚ ਆਉਣਗੇ ਨਜ਼ਰ! ਤਾਰਕ ਮਹਿਤਾ ਦੇ ਗੁਰੂਚਰਨ ਸਿੰਘ ਰਿਐਲਿਟੀ ਸ਼ੋਅ ਬਿੱਗ ਬੌਸ 18 'ਚ ਆਉਣਗੇ ਨਜ਼ਰ!
New Mumbai,04 OCT,2024,(Azad Soch News):- ਇਸ ਸਮੇਂ ਸਲਮਾਨ ਖਾਨ ਦੇ ਵਿਵਾਦਿਤ ਰਿਐਲਿਟੀ ਸ਼ੋਅ ਬਿੱਗ ਬੌਸ 18 (Reality Show Bigg Boss...
ਭਾਰਤ ਅਤੇ ਬੰਗਲਾਦੇਸ਼ T-20 ਅੰਤਰਰਾਸ਼ਟਰੀ ਕ੍ਰਿਕਟ ਮੈਚ ਨੂੰ ਲੈ ਕੇ ਤਿਆਰੀਆਂ ਮੁਕੰਮਲ
5,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਵਿਜੀਲੈਂਸ ਬਿਊਰੋ ਵੱਲੋਂ 40,000 ਰਿਸ਼ਵਤ ਲੈਂਦਾ ਫਾਇਰ ਅਫ਼ਸਰ ਰੰਗੇ ਹੱਥੀਂ ਕਾਬੂ
ਈ-ਸਿਗਰਟ ਜਾਨਲੇਵਾ ਹੋ ਸਕਦੀ ਹੈ: ਸਿਵਲ ਸਰਜਨ ਡਾ ਕਿਰਨਦੀਪ ਕੌਰ
ਕੇਂਦਰੀ ਵਿਧਾਨ ਸਭਾ ਹਲਕੇ ਦੀ ਕੋਈ ਵੀ ਸੜਕ ਅਧੂਰੀ ਨਹੀਂ ਰਹੇਗੀ : ਵਿਧਾਇਕ ਡਾ ਅਜੈ ਗੁਪਤਾ
ਪੰਚਾਇਤੀ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸ਼੍ਰੀ ਪਰਦੀਪ ਕੁਮਾਰ ਨੂੰ ਮਾਨਸਾ ਵਿਖੇ ਕੀਤਾ ਆਬਜ਼ਰਵਰ ਵਜੋਂ ਨਿਯੁਕਤ