ਭਾਜਪਾ ਵਿਧਾਇਕ ਦਲ ਦੀ ਬੈਠਕ 'ਚ ਰੇਖਾ ਗੁਪਤਾ ਨੂੰ ਦਿੱਲੀ ਦੀ ਨਵੀਂ ਮੁੱਖ ਮੰਤਰੀ ਚੁਣਿਆ ਗਿਆ
By Azad Soch
On
New Delhi,20,FEB,2025,(Azad Soch News):- ਭਾਜਪਾ ਵਿਧਾਇਕ ਦਲ ਦੀ ਬੈਠਕ 'ਚ ਰੇਖਾ ਗੁਪਤਾ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ,ਉਹ ਦਿੱਲੀ ਦੀ ਨਵੀਂ ਮੁੱਖ ਮੰਤਰੀ ਹੋਵੇਗੀ,ਦਿੱਲੀ ਦੇ ਨਵੇਂ ਮੁੱਖ ਮੰਤਰੀ ਦੇ ਨਾਮ ਦੇ ਐਲਾਨ ਤੋਂ ਬਾਅਦ ਸਾਬਕਾ ਸੀਐਮ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ,ਐਕਸ 'ਤੇ ਪੋਸਟ ਕਰਦਿਆਂ ਕਿਹਾ ਕਿ ਰੇਖਾ ਗੁਪਤਾ ਜੀ ਨੂੰ ਦਿੱਲੀ ਦੀ ਮੁੱਖ ਮੰਤਰੀ ਬਣਨ 'ਤੇ ਬਹੁਤ-ਬਹੁਤ ਵਧਾਈਆਂ। ਮੈਂ ਉਮੀਦ ਕਰਦਾ ਹਾਂ ਕਿ ਉਹ ਦਿੱਲੀ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇਗੀ, ਅਸੀਂ ਦਿੱਲੀ ਦੇ ਲੋਕਾਂ ਦੇ ਵਿਕਾਸ ਅਤੇ ਭਲਾਈ ਲਈ ਹਰ ਕੰਮ ਵਿੱਚ ਉਨ੍ਹਾਂ ਦਾ ਸਾਥ ਦੇਵਾਂਗੇ।ਦੱਸ ਦੇਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹਰਾ ਕੇ ਭਾਜਪਾ 27 ਸਾਲ ਬਾਅਦ ਸੱਤਾ ਵਿੱਚ ਵਾਪਸੀ ਕਰ ਰਹੀ ਹੈ।
Related Posts
Latest News
16 Mar 2026 23:59:31
*ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ...

