ਜੇਲ੍ਹ ਤੋਂ ਬਾਹਰ ਆਉਣਗੇ ਮਨੀਸ਼ ਸਿਸੋਦੀਆ,ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਜੇਲ੍ਹ ਤੋਂ ਬਾਹਰ ਆਉਣਗੇ ਮਨੀਸ਼ ਸਿਸੋਦੀਆ,ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

New Delhi,09,August,2024,(Azad Soch News):- ਆਬਕਾਰੀ ਨੀਤੀ ਮਾਮਲੇ (Excise Policy Matters) ਵਿੱਚ 17 ਮਹੀਨਿਆਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਬੰਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Former Deputy Chief Minister of Delhi Manish Sisodia) ਨੂੰ ਜ਼ਮਾਨਤ ਮਿਲ ਗਈ ਹੈ,ਸੁਪਰੀਮ ਕੋਰਟ ਨੇ ਕੁੱਝ ਸ਼ਰਤਾਂ ਦੇ ਆਧਾਰ 'ਤੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਹੈ,ਇਸ ਮਾਮਲੇ 'ਤੇ ਫੈਸਲਾ ਤਿੰਨ ਦਿਨ ਪਹਿਲਾਂ 6 ਅਗਸਤ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥ ਦੀ ਬੈਂਚ ਨੇ ਸੁਰੱਖਿਅਤ ਰੱਖ ਲਿਆ ਸੀ।

ਮਨੀਸ਼ ਸਿਸੋਦੀਆ ਨੇ ਦਿੱਲੀ ਹਾਈਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਦਰਅਸਲ, ਹਾਈ ਕੋਰਟ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ,ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦਿੰਦੇ ਹੋਏ ਸੁਪਰੀਮ ਕੋਰਟ ਨੇ ਕਿਹਾ, 'ਜ਼ਮਾਨਤ ਦੇ ਮਾਮਲੇ 'ਚ ਹਾਈਕੋਰਟ ਅਤੇ ਹੇਠਲੀ ਅਦਾਲਤ ਸੁਰੱਖਿਅਤ ਭੂਮਿਕਾ ਨਿਭਾਅ ਰਹੀ ਹੈ।

ਹੁਣ ਸਮਾਂ ਆ ਗਿਆ ਹੈ ਕਿ ਅਦਾਲਤਾਂ ਇਹ ਸਮਝਣ ਕਿ ਜ਼ਮਾਨਤ ਇੱਕ ਨਿਯਮ ਹੈ ਅਤੇ ਜੇਲ੍ਹ ਇੱਕ ਅਪਵਾਦ ਹੈ,ਸੁਪਰੀਮ ਕੋਰਟ ਨੇ ਸਿਸੋਦੀਆ ਨੂੰ ਤਿੰਨ ਸ਼ਰਤਾਂ 'ਤੇ ਜ਼ਮਾਨਤ ਦਿੱਤੀ ਹੈ। ਪਹਿਲਾ ਇਹ ਕਿ ਉਸਨੂੰ 10 ਲੱਖ ਰੁਪਏ ਦਾ ਮੁਚੱਲਕਾ ਭਰਨਾ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੂੰ ਦੋ ਜ਼ਮਾਨਤਦਾਰ ਪੇਸ਼ ਕਰਨਗੇ ਹੋਣਗੇ। ਜਦਕਿ ਤੀਜੀ ਸ਼ਰਤ ਇਹ ਹੈ ਕਿ ਉਹ ਆਪਣਾ ਪਾਸਪੋਰਟ ਸਰੰਡਰ ਕਰੇਗਾ।

Advertisement

Advertisement

Latest News

ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ
ਜਲੰਧਰ, 14 ਦਸੰਬਰ :                               ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...
ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ
ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ