ਦਿੱਲੀ ਹਾਈ ਕੋਰਟ ਨੇ ਪਹਿਲਵਾਨ ਸਾਗਰ ਧਨਖੜ ਦੇ ਕਤਲ ਕੇਸ ਵਿੱਚ ਦੋਸ਼ੀ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਜ਼ਮਾਨਤ ਦੇ ਦਿੱਤੀ
By Azad Soch
On
New Delhi,05,MARCH,2025,(Azad Soch News):- ਦਿੱਲੀ ਹਾਈ ਕੋਰਟ (Delhi High Court) ਨੇ ਪਹਿਲਵਾਨ ਸਾਗਰ ਧਨਖੜ ਦੇ ਕਤਲ ਕੇਸ ਵਿੱਚ ਦੋਸ਼ੀ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਜ਼ਮਾਨਤ ਦੇ ਦਿੱਤੀ ਹੈ, ਜਸਟਿਸ ਸੰਜੀਵ ਨਰੂਲਾ (Justice Sanjeev Narula) ਦੀ ਬੈਂਚ ਨੇ ਸੁਸ਼ੀਲ ਕੁਮਾਰ ਨੂੰ 50 ਹਜ਼ਾਰ ਰੁਪਏ ਦੇ ਮੁਚਲਕੇ 'ਤੇ ਜ਼ਮਾਨਤ ਦੇਣ ਦਾ ਹੁਕਮ ਦਿੱਤਾ ਹੈ। ਇਸ ਤੋਂ ਪਹਿਲਾਂ ਸੁਸ਼ੀਲ ਕੁਮਾਰ ਨੂੰ ਆਪਣੇ ਪਿਤਾ ਦੇ ਅੰਤਿਮ ਸੰਸਕਾਰ ਅਤੇ ਗੋਡੇ ਦੇ ਆਪ੍ਰੇਸ਼ਨ ਲਈ ਅੰਤ੍ਰਿਮ ਜ਼ਮਾਨਤ ਮਿਲ ਗਈ ਸੀ,ਇਸ ਮਾਮਲੇ 'ਚ 12 ਅਕਤੂਬਰ 2022 ਨੂੰ ਅਦਾਲਤ ਨੇ ਸੁਸ਼ੀਲ ਕੁਮਾਰ ਅਤੇ 17 ਹੋਰ ਦੋਸ਼ੀਆਂ 'ਤੇ ਦੋਸ਼ ਆਇਦ ਕੀਤੇ ਸਨ,ਅਦਾਲਤ ਨੇ ਕਤਲ, ਕਤਲ ਦੀ ਕੋਸ਼ਿਸ਼, ਦੰਗਾ ਅਤੇ ਅਪਰਾਧਿਕ ਸਾਜ਼ਿਸ਼ ਸਮੇਤ ਹੋਰ ਧਾਰਾਵਾਂ ਤਹਿਤ ਦੋਸ਼ ਆਇਦ ਕਰਨ ਦਾ ਹੁਕਮ ਦਿੱਤਾ ਸੀ,ਅਦਾਲਤ ਨੇ ਇਸ ਮਾਮਲੇ ਵਿੱਚ ਦੋ ਭਗੌੜੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰਨ ਦਾ ਹੁਕਮ ਵੀ ਦਿੱਤਾ ਸੀ।
Latest News
30 Apr 2025 16:32:27
ਵਿਧਾਇਕ ਐਡਵੋਕੇਟ ਸ਼੍ਰੀ ਰਜਨੀਸ਼ ਦਯੀਆ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ’ਚ ਕੀਤੇ ਉਦਘਾਟਨ
ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ...