ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ‘ਚ ਫਿਲਮ ‘ਸਤਲੁਜ’ ਦੀ ਸਕ੍ਰੀਨਿੰਗ ‘ਤੇ ਲਗਾਈ ਗਈ ਪਾਬੰਦੀ ਦੀ ਸਖ਼ਤ ਨਿੰਦਾ ਕੀਤੀ 

 ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ‘ਚ ਫਿਲਮ ‘ਸਤਲੁਜ’ ਦੀ ਸਕ੍ਰੀਨਿੰਗ ‘ਤੇ ਲਗਾਈ ਗਈ ਪਾਬੰਦੀ ਦੀ ਸਖ਼ਤ ਨਿੰਦਾ ਕੀਤੀ 

Amritsar Sahib,08,July,2026,(Azad Soch News):-    ਸ੍ਰੀ ਅਕਾਲ ਤਖ਼ਤ ਸਾਹਿਬ ਜੀ (Sri Akal Takht Sahib Ji) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ‘ਚ ਫਿਲਮ ‘ਸਤਲੁਜ’ ਦੀ ਸਕ੍ਰੀਨਿੰਗ (Screening) ‘ਤੇ ਲਗਾਈ ਗਈ ਪਾਬੰਦੀ ਦੀ ਸਖ਼ਤ ਨਿੰਦਾ ਕੀਤੀ ਹੈ। ਇਹ ਫਿਲਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ। ਇਸ ਕਦਮ ਨੂੰ ਵਿਚਾਰਾਂ ਦੀ ਆਜ਼ਾਦੀ ਨੂੰ ਦਬਾਉਣ ਦੀ ਕੋਸ਼ਿਸ਼ ਦੱਸਦਿਆਂ, ਉਨ੍ਹਾਂ ਕਿਹਾ ਕਿ ਇਹ ਲੋਕਤੰਤਰੀ ਕਦਰਾਂ-ਕੀਮਤਾਂ ਤੇ ਸੰਵਿਧਾਨ ਦੀ ਭਾਵਨਾ ਦੇ ਵਿਰੁੱਧ ਹੈ।

ਕੁਲਦੀਪ ਸਿੰਘ ਗੜਗਜ (Kuldeep Singh Gargaj) ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਦਿਲ ਵੱਡਾ ਕਰਦਿਆਂਫਿਲਮ ‘ਸਤਲੁਜ’ (Sutlej) ਦੀ ਸਕ੍ਰੀਨਿੰਗ ਦੀ ਆਗਿਆ ਦਿੱਤੀ ਜਾਵੇ ਤਾਂ ਜੋ ਦੇਸ਼ ਤੇ ਦੁਨੀਆ ਜਸਵੰਤ ਸਿੰਘ ਖਾਲੜਾ ਦੁਆਰਾ ਸਾਹਮਣੇ ਲਿਆਂਦੇ ਗਏ ਤੱਥਾਂ ਤੋਂ ਜਾਣੂ ਹੋ ਸਕੇ। ਕੁਲਦੀਪ ਸਿੰਘ ਗੜਗਜ ਅੱਗੇ ਕਿਹਾ ਕਿ ਜਿੰਨਾ ਜ਼ਿਆਦਾ ਸੱਚ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਜਾਵੇਗੀ, ਓਨੀ ਹੀ ਜ਼ੋਰਦਾਰ ਢੰਗ ਨਾਲ ਇਹ ਸਾਹਮਣੇ ਆਵੇਗਾ। ਲੋਕਾਂ ਨੂੰ ਇਹ ਜਾਣਨ ਦਾ ਹੱਕ ਹੈ ਕਿ ਦੋਸ਼ੀ ਆਖਰਕਾਰ ਕਾਨੂੰਨ ਤੋਂ ਨਹੀਂ ਬਚ ਸਕਦਾ।

Advertisement

Latest News

ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ
ਅੰਮ੍ਰਿਤਸਰ,12 ਜੁਲਾਈ, 2026, (ਆਜ਼ਾਦ ਸੋਚ ਨਿਊਜ਼):-  ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ, ਜਿਸ...
ਮੈਂਗੋ ਆਈਸ ਕਰੀਮ ਦੀ ਰਿਸਪੀ
IFA ਵਿਸ਼ਵ ਕੱਪ 2026: ਮੈਸੀ ਦੀ ਅਰਜਨਟੀਨਾ ਸੈਮੀਫਾਈਨਲ ਵਿੱਚ ਪਹੁੰਚੀ, ਵਾਧੂ ਸਮੇਂ ਵਿੱਚ ਸਵਿਟਜ਼ਰਲੈਂਡ ਨੂੰ ਹਰਾਇਆ
ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਮੁਕੱਦਮੇ ਦਰਜ; 03 ਮੁਲਜ਼ਮ ਗ੍ਰਿਫਤਾਰ
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ