ਕਲਾਕਾਰ ਨਿਰਮਲ ਰਿਸ਼ੀ ਨੂੰ ਰਾਸ਼ਟਰਪਤੀ ਭਵਨ ਵਿਖੇ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ
New Delhi,23 April,2024,(Azad Soch News):- ਪੰਜਾਬੀ ਫਿਲਮ ਇੰਡਸਟਰੀ (Punjabi Film Industry) ਦੀ ਗੁਲਾਬੋ ਮਾਸੀ ਅਖਵਾਉਣ ਵਾਲੀ ਕਲਾਕਾਰ ਨਿਰਮਲ ਰਿਸ਼ੀ ਨੂੰ ਰਾਸ਼ਟਰਪਤੀ ਭਵਨ ਵਿਖੇ ਪਦਮਸ਼੍ਰੀ ਐਵਾਰਡ (Padma Shri Award) ਨਾਲ ਸਨਮਾਨਿਤ ਕੀਤਾ ਗਿਆ,80 ਸਾਲ ਦੀ ਉਮਰ ਵਿੱਚ ਵੀ ਪੰਜਾਬੀ ਫਿਲਮ ਇੰਡਸਟਰੀ ਦੀ ਰੌਣਕ ਅਦਾਕਾਰਾ ਨਿਰਮਲ ਰਿਸ਼ੀ ਨੂੰ 41 ਸਾਲਾਂ ਦੀ ਸਖਤ ਮਿਹਨਤ ਤੋਂ ਬਾਅਦ ਇਹ ਐਵਾਰਡ ਮਿਲਿਆ ਹੈ,ਇਨ੍ਹਾਂ 41 ਸਾਲਾਂ ਵਿੱਚ ਨਿਰਮਲ ਰਿਸ਼ੀ ਨੇ 80 ਤੋਂ ਵੱਧ ਫ਼ਿਲਮਾਂ ਵਿੱਚ ਕੰਮ ਕੀਤਾ,ਇਸ ਐਵਾਰਡ ਐਵਾਰਡ ਨਾਲ ਉਨ੍ਹਾਂ ਪੂਰਾ ਪੰਜਾਬ ਦਾ ਮਾਣ ਵਧਾਇਆ ਹੈ,ਭਾਰਤ ਸਰਕਾਰ ਵੱਲੋਂ 26 ਜਨਵਰੀ ਨੂੰ ਨਿਰਮਲ ਰਿਸ਼ੀ ਦੇ ਨਾਮ ਦਾ ਪ੍ਰਸਤਾਵ ਕੀਤਾ ਗਿਆ ਸੀ,ਪਦਮਸ਼੍ਰੀ (Padma Shri) ਵਿੱਚ ਉਸਦਾ ਨਾਂ ਆਉਣ ਤੋਂ ਬਾਅਦ ਪੂਰੀ ਪੰਜਾਬੀ ਇੰਡਸਟਰੀ (Punjabi Industry) ਨੇ ਉਸਨੂੰ ਸ਼ੁਭਕਾਮਨਾਵਾਂ ਦਿੱਤੀਆਂ,ਆਖਰਕਾਰ 41 ਸਾਲਾਂ ਦੀ ਮਿਹਨਤ ਤੋਂ ਬਾਅਦ ਉਸ ਦੀ ਮਿਹਨਤ ਨੂੰ ਫਲ ਮਿਲਿਆ,ਪਦਮਸ਼੍ਰੀ ਲਈ ਚੁਣੇ ਜਾਣ ਤੋਂ ਬਾਅਦ ਨਿਰਮਲ ਰਿਸ਼ੀ (Nirmal Rishi) ਨੇ ਕਿਹਾ ਕਿ ਸਰਕਾਰ ਨੇ ਉਸ ਨੂੰ ਇਸ ਦੇ ਯੋਗ ਸਮਝਿਆ,ਇਸ ਲਈ ਸਰਕਾਰ ਦਾ ਧੰਨਵਾਦ। ਅੱਜ ਮੇਰੀ ਸਾਰੀ ਉਮਰ ਦੀ ਮਿਹਨਤ ਰੰਗ ਲਿਆਈ ਹੈ,ਮਾਣ ਹੈ ਕਿ ਉਹ ਪੰਜਾਬ ਦਾ ਨਾਂ ਰੌਸ਼ਨ ਕਰ ਰਹੀ ਹੈ।