ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਚਾਕੂ ਨਾਲ ਹਮਲਾ,ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ

ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਚਾਕੂ ਨਾਲ ਹਮਲਾ,ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ

New Mumbai, 16 JAN,2025,(Azad Soch News):- ਅਦਾਕਾਰ ਸੈਫ ਅਲੀ ਖਾਨ (Actor Saif Ali Khan) ਨੂੰ ਇੱਕ ਹਮਲਾਵਰ ਨੇ ਮੁੰਬਈ ਵਿੱਚ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਕੇ ਚਾਕੂ ਨਾਲ ਹਮਲਾ ਕਰ ਦਿੱਤਾ,ਪੁਲਿਸ ਨੇ ਵੀਰਵਾਰ ਸਵੇਰੇ ਇਹ ਜਾਣਕਾਰੀ ਦਿੱਤੀ,ਪੁਲਿਸ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਦੇਰ ਰਾਤ ਸੈਫ ਦੇ ਬਾਂਦਰਾ ਸਥਿਤ ਘਰ 'ਤੇ ਵਾਪਰੀ, ਜਿਸ ਤੋਂ ਬਾਅਦ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ,ਇਹ ਘਟਨਾ ਬੁੱਧਵਾਰ ਦੇਰ ਰਾਤ ਸੈਫ ਦੇ ਬਾਂਦਰਾ ਸਥਿਤ ਘਰ 'ਤੇ ਵਾਪਰੀ, ਜਿਸ ਤੋਂ ਬਾਅਦ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ,ਅਧਿਕਾਰੀ ਨੇ ਦੱਸਿਆ ਕਿ ਸੈਫ ਅਲੀ ਖਾਨ ਚਾਕੂ ਦੇ ਹਮਲੇ ਵਿੱਚ ਜ਼ਖਮੀ ਹੋ ਗਿਆ ਹੈ, ਉਸਨੂੰ ਜ਼ਖਮੀ ਹਾਲਤ ਵਿੱਚ ਬਾਂਦਰਾ ਦੇ ਲੀਲਾਵਤੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ,ਪੁਲਿਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਬਾਂਦਰਾ ਪੁਲਿਸ (Bandra Police) ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

 

 

Advertisement

Latest News