ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਰਿਲੀਜ਼,ਫਿਲਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ

ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਰਿਲੀਜ਼,ਫਿਲਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ

ਫਿਲਮ ਦਾ ਵਿਸ਼ਵ ਪ੍ਰੀਮੀਅਰ 2023 ਵਿੱਚ ਟੋਰਾਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ ਵਿੱਚ ਹੋਇਆ ਸੀ

ਚੰਡੀਗੜ੍ਹ/ਪਟਿਆਲਾ,04 ਜੁਲਾਈ, 2026, (ਆਜ਼ਾਦ ਸੋਚ ਨਿਊਜ਼):-  ਦਿਲਜੀਤ ਦੋਸਾਂਝ (Diljit Dosanjh) ਦੀ ਇਹ ਬਹੁਤ ਹੀ ਉਡੀਕੀ ਜਾ ਰਹੀ ਫ਼ਿਲਮ 'ਸਤਲੁਜ' (Satluj) ਮਨੁੱਖੀ ਅਧਿਕਾਰ ਕਾਰਕੁਨ ਸ਼ਹੀਦ ਜਸਵੰਤ ਸਿੰਘ ਖਾਲੜਾ ਜੀ (Jaswant Singh Khalra Ji) ਦੇ ਜੀਵਨ ਅਤੇ ਉਨ੍ਹਾਂ ਦੇ ਸੰਘਰਸ਼ 'ਤੇ ਆਧਾਰਿਤ ਹੈ। ਜਦੋਂ 2023 ਵਿੱਚ ਫਿਲਮ ਨੂੰ ਕੇਂਦਰੀ ਫਿਲਮ ਸਰਟੀਫਿਕੇਸ਼ਨ ਬੋਰਡ (CBFC) ਕੋਲ ਪ੍ਰਵਾਨਗੀ ਲਈ ਪੇਸ਼ ਕੀਤਾ ਗਿਆ ਸੀ, ਤਾਂ ਬੋਰਡ ਨੇ ਸਿਰਲੇਖ ਬਾਰੇ ਇਤਰਾਜ਼ ਉਠਾਏ ਅਤੇ ਕਈ ਬਦਲਾਅ ਅਤੇ ਕਟੌਤੀਆਂ ਦਾ ਸੁਝਾਅ ਦਿੱਤਾ। ਇਸ ਤੋਂ ਬਾਅਦ, ਫਿਲਮ ਦਾ ਨਾਮ ਬਦਲ ਕੇ 'ਪੰਜਾਬ 95' ('Punjab 95') ਰੱਖਿਆ ਗਿਆ। ਇਸ ਫਿਲਮ ਦਾ ਵਿਸ਼ਵ ਪ੍ਰੀਮੀਅਰ 2023 ਵਿੱਚ ਟੋਰਾਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ (Toronto International Film Festival) ਵਿੱਚ ਹੋਇਆ ਸੀ, ਜਿੱਥੇ ਇਸਦੀ ਕਹਾਣੀ ਅਤੇ ਦਿਲਜੀਤ ਦੋਸਾਂਝ ਦੇ ਪ੍ਰਦਰਸ਼ਨ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਸ਼ੰਸਾ ਮਿਲੀ।
ਇਸ ਫ਼ਿਲਮ ਬਾਰੇ ਕੁਝ ਖ਼ਾਸ ਗੱਲਾਂ:
•    ਮੁੱਖ ਭੂਮਿਕਾ: ਦਿਲਜੀਤ ਦੋਸਾਂਝ (Diljit Dosanjh)  ਨੇ ਫ਼ਿਲਮ ਵਿੱਚਸ਼ਹੀਦ ਜਸਵੰਤ ਸਿੰਘ ਖਾਲੜਾ (Martyr Jaswant Singh Khalra)  ਦਾ ਮੁੱਖ ਕਿਰਦਾਰ ਨਿਭਾਇਆ ਹੈ।
•    ਨਿਰਦੇਸ਼ਕ: ਇਸ ਫ਼ਿਲਮ ਦਾ ਨਿਰਦੇਸ਼ਨ ਪ੍ਰਸਿੱਧ ਡਾਇਰੈਕਟਰ ਹਨੀ ਤ੍ਰੇਹਨ (Honey Trehan) ਵੱਲੋਂ ਕੀਤਾ ਗਿਆ ਹੈ।
•    ਪਿਛੋਕੜ: ਪਹਿਲਾਂ ਇਸ ਫ਼ਿਲਮ ਦਾ ਨਾਮ 'ਪੰਜਾਬ 95' (Punjab 95) ਰੱਖਿਆ ਗਿਆ ਸੀ, ਪਰ ਸੈਂਸਰ ਬੋਰਡ (CBFC) ਦੇ ਇਤਰਾਜ਼ਾਂ ਅਤੇ ਕਈ ਕੱਟਾਂ ਦੇ ਵਿਵਾਦ ਤੋਂ ਬਾਅਦ, ਹੁਣ ਇਸ ਨੂੰ ਨਵੇਂ ਨਾਮ 'ਸਤਲੁਜ' ਨਾਲ ਰਿਲੀਜ਼ ਕੀਤਾ ਜਾ ਰਿਹਾ ਹੈ।ਇਹ ਫ਼ਿਲਮ ਪੰਜਾਬ ਦੇ ਇਤਿਹਾਸ ਦੇ ਇੱਕ ਬਹੁਤ ਹੀ ਗੰਭੀਰ ਅਤੇ ਭਾਵੁਕ ਦੌਰ ਨੂੰ ਪਰਦੇ 'ਤੇ ਪੇਸ਼ ਕਰਦੀ ਹੈ, ਜਿਸ ਵਿੱਚ ਸ਼ਹੀਦ ਜਸਵੰਤ ਸਿੰਘ ਖਾਲੜਾ ਜੀ (Jaswant Singh Khalra Ji) ਵੱਲੋਂ ਲਾਵਾਰਿਸ ਲਾਸ਼ਾਂ ਦੇ ਸਸਕਾਰ ਦੇ ਸੱਚ ਨੂੰ ਸਾਹਮਣੇ ਲਿਆਉਣ ਲਈ ਕੀਤੇ ਗਏ ਸੰਘਰਸ਼ ਨੂੰ ਦਿਖਾਇਆ ਗਿਆ ਹੈ। ਜਸਵੰਤ ਸਿੰਘ ਖਾਲੜਾ ਇੱਕ ਦਲੇਰ ਅਤੇ ਸਮਰਪਿਤ ਮਨੁੱਖੀ ਅਧਿਕਾਰ ਕਾਰਕੁਨ ਸਨ ਜਿਨ੍ਹਾਂ ਨੇ 1980 ਅਤੇ 1990 ਦੇ ਦਹਾਕੇ ਦੌਰਾਨ ਪੰਜਾਬ ਵਿੱਚ ਸਿੱਖਾਂ ਉੱਤੇ ਹੋਏ ਅੱਤਿਆਚਾਰਾਂ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ।

ਉਨ੍ਹਾਂ ਖੁਲਾਸਾ ਕੀਤਾ ਕਿ ਉਸ ਸਮੇਂ ਦੌਰਾਨ, ਹਜ਼ਾਰਾਂ ਸਿੱਖ ਨੌਜਵਾਨਾਂ ਨੂੰ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਿਆ ਗਿਆ ਸੀ ਅਤੇ ਝੂਠੇ ਮੁਕਾਬਲਿਆਂ ਵਿੱਚ ਮਾਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀਆਂ ਲਾਸ਼ਾਂ ਨੂੰ ਗੁਪਤ ਰੂਪ ਵਿੱਚ ਸਾੜ ਦਿੱਤਾ ਗਿਆ ਸੀ। ਫ਼ਿਲਮ 'ਸਤਲੁਜ' ('Sutlej') ਦੀ ਰਿਲੀਜ਼ 'ਤੇ ਖੁਸ਼ੀ ਜਤਾਉਂਦੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਪਤਨੀ ਬੀਬੀ ਪਰਮਜੀਤ ਕੌਰ ਖਾਲੜਾ (Bibi Paramjit Kaur Khalra) ਨੇ ਕਿਹਾ ਕਿ ਮੈਨੂੰ ਇਹ ਜਾਣ ਕੇ ਤਸੱਲੀ ਹੈ ਕਿ ਮੇਰੇ ਪਤੀ, ਸ਼ਹੀਦ ਜਸਵੰਤ ਸਿੰਘ ਖਾਲੜਾ (Martyr Jaswant Singh Khalra) ਦੇ ਜੀਵਨ, ਉਨ੍ਹਾਂ ਦੇ ਸੰਘਰਸ਼ ਅਤੇ ਕਾਨੂੰਨੀ ਲੜਾਈ 'ਤੇ ਆਧਾਰਿਤ ਫ਼ਿਲਮ, ਸਾਲਾਂ ਤੱਕ ਰਾਜਨੀਤਿਕ ਕਾਵਟਾਂ ਅਤੇ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰਨ ਤੋਂ ਬਾਅਦ ਆਖਰਕਾਰ ਓਟੀਟੀ ਮਾਧਿਅਮ ਰਾਹੀਂ ਦਰਸ਼ਕਾਂ ਤੱਕ ਪਹੁੰਚ ਰਹੀ ਹੈ।

 

Advertisement

Latest News

ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਦੀ ਦਿਸ਼ਾ ’ਚ ਜ਼ਿਲ੍ਹਾ ਰੈਡ ਕਰਾਸ ਦਾ ਵਿਸ਼ੇਸ਼ ਕਦਮ, ’ਪ੍ਰੋਜੈਕਟ ਪਹਿਚਾਣ’ ਦੀ ਸ਼ੁਰਆਤ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਦੀ ਦਿਸ਼ਾ ’ਚ ਜ਼ਿਲ੍ਹਾ ਰੈਡ ਕਰਾਸ ਦਾ ਵਿਸ਼ੇਸ਼ ਕਦਮ, ’ਪ੍ਰੋਜੈਕਟ ਪਹਿਚਾਣ’ ਦੀ ਸ਼ੁਰਆਤ
ਹੁਸ਼ਿਆਰਪੁਰ, 4 ਜੁਲਾਈ :           ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਦੀ ਅਗਵਾਈ ਵਿਚ ਜ਼ਿਲ੍ਹੇ ਦੀਆਂ ਲੜਕੀਆਂ ਅਤੇ ਮਹਿਲਾਵਾਂ...
ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਤੇ ਵਿਕਾਸ ਕਾਰਜਾਂ ਬਾਰੇ ਦੱਸਿਆ
ਰਾਮ ਮੰਦਰ ਵਿੱਚ ਇੱਕ ਹੋਰ ਮਹਾਂਪਾਪ, ਸੋਨੇ ਦੀ ਰਾਮ ਚਰਿਤ ਮਾਨਸ ਵੀ ਗਾਇਬ- ਕੇਜਰੀਵਾਲ
ਗੋਆ ਦਾ ਹੈਲਥ ਸਿਸਟਮ ਢਹਿ-ਢੇਰੀ, ਪੰਜਾਬ ਤੋਂ ਸਿੱਖਿਆ ਲੈ ਕੇ ਸੀਐਮ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇਣ- ਕੇਜਰੀਵਾਲ
ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ
ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼

Advertisement