ਮੁਸੀਬਤਾਂ 'ਚ ਘਿਰੀ ਦਿਲਜੀਤ ਦੋਸਾਂਝ ਦੀ ਆਉਣ ਵਾਲੀ ਫਿਲਮ 'ਪੰਜਾਬ 95'
New Delhi,26 Sep,2024,(Azad Soch News):- ਦਿਲਜੀਤ ਦੋਸਾਂਝ (Diljit Dosanjh) ਦੀ ਆਉਣ ਵਾਲੀ ਫਿਲਮ 'ਪੰਜਾਬ 95' ਲੰਬੇ ਸਮੇਂ ਤੋਂ ਵਿਵਾਦਾਂ ਵਿੱਚ ਘਿਰੀ ਹੋਈ ਹੈ,ਫਿਲਮ 'ਚ ਦਿਲਜੀਤ ਦੋਸਾਂਝ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦਾ ਕਿਰਦਾਰ ਨਿਭਾਉਣ ਜਾ ਰਹੇ ਹਨ,ਸੰਵੇਦਨਸ਼ੀਲ ਮੁੱਦਿਆਂ ਦੇ ਕਾਰਨ,ਸੈਂਸਰ ਬੋਰਡ (Sensor Board) ਨੇ ਫਿਲਮ ਵਿੱਚ 85 ਕੱਟਾਂ ਦੀ ਮੰਗ ਕੀਤੀ ਸੀ, ਹਾਲਾਂਕਿ, ਹੁਣ ਰਿਵਾਈਜ਼ਡ ਕਮੇਟੀ ਨੇ 85 ਨਹੀਂ,ਸਗੋਂ 120 ਕੱਟਾਂ ਦਾ ਆਦੇਸ਼ ਦਿੱਤਾ ਹੈ,ਕਮੇਟੀ ਨੂੰ ਫਿਲਮ ਦੇ ਟਾਈਟਲ ਨੂੰ ਲੈ ਕੇ ਵੀ ਸਮੱਸਿਆ ਹੈ,ਜਿਸ 'ਚ ਬਦਲਾਅ ਦੀ ਮੰਗ ਕੀਤੀ ਗਈ ਹੈ,ਫਿਲਮ ਦਾ ਟਾਈਟਲ ਪੰਜਾਬ 95 (Title Punjab 95) ਰੱਖਿਆ ਗਿਆ ਹੈ,ਜਸਵੰਤ ਸਿੰਘ ਖਾਲੜਾ ਸਾਲ 1995 ਵਿੱਚ ਲਾਪਤਾ ਹੋ ਗਏ ਸਨ,ਇਸ ਲਈ ਸੈਂਸਰ ਬੋਰਡ ਕਮੇਟੀ ਨੇ ਸਿਰਲੇਖ ਬਦਲਣ ਦੀ ਮੰਗ ਕੀਤੀ ਸੀ,ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ,ਕਮੇਟੀ ਮੰਗ ਕਰਦੀ ਹੈ ਕਿ ਫਿਲਮ ਦੇ ਮੁੱਖ ਕਿਰਦਾਰ ਜਸਵੰਤ ਸਿੰਘ ਖਾਲੜਾ (Jaswant Singh Khalra) ਦਾ ਨਾਂ ਵੀ ਬਦਲਿਆ ਜਾਵੇ,ਫਿਲਮ ਵਿੱਚੋਂ ਗੁਰਬਾਣੀ ਦੇ ਦ੍ਰਿਸ਼ ਵੀ ਹਟਾਉਣ ਲਈ ਕਿਹਾ।