ਜਲਦ 'ਬਾਰਡਰ 2' ਦੀ ਸ਼ੂਟਿੰਗ ਦਾ ਹਿੱਸਾ ਬਣਨਗੇ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ
By Azad Soch
On
New Mumbai, 06 DEC,2024,(Azad Soch News):- ਸਟਾਰ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ (Diljit Dusanjh) ਜਲਦ ਹੀ ਅਪਣੀ ਸ਼ੁਰੂ ਹੋਣ ਜਾ ਰਹੀ ਨਵੀਂ ਹਿੰਦੀ ਫਿਲਮ 'ਬਾਰਡਰ 2' ਦੀ ਸ਼ੂਟਿੰਗ ਦਾ ਹਿੱਸਾ ਬਣਨ ਜਾ ਰਹੇ ਹਨ, ਜਿੰਨ੍ਹਾਂ ਦੀ ਇਸ ਬਹੁ-ਚਰਚਿਤ ਫਿਲਮ ਦਾ ਨਿਰਦੇਸ਼ਨ ਅਨੁਰਾਗ ਸਿੰਘ *Directed by Anurag Singh) ਕਰਨਗੇ, ਜੋ ਇਸ ਤੋਂ ਪਹਿਲਾਂ 'ਕੇਸਰੀ' ਜਿਹੀ ਸੁਪਰ ਡੁਪਰ ਹਿੱਟ ਫਿਲਮ ਨਿਰਦੇਸ਼ਿਤ ਕਰਨ ਦਾ ਵੀ ਮਾਣ ਅਪਣੀ ਝੋਲੀ ਪਾ ਚੁੱਕੇ ਹਨ,'ਟੀ-ਸੀਰੀਜ਼' ਵੱਲੋਂ ਪੇਸ਼ ਕੀਤੀ ਜਾ ਰਹੀ ਅਤੇ ਵੱਡੇ ਬਜਟ ਅਧੀਨ ਬਣਾਈ ਜਾ ਰਹੀ ਉਕਤ ਫਿਲਮ ਪਹਿਲੇ ਪੜ੍ਹਾਅ ਅਧੀਨ ਉੱਤਰਾਖੰਡ ਦੇ ਦੇਹਰਾਦੂਨ ਹਿੱਸਿਆਂ ਵਿੱਚ ਫਿਲਮਾਈ ਜਾਵੇਗੀ, ਜਿਸ ਲਈ ਪ੍ਰੀ-ਪ੍ਰੋਡੋਕਸ਼ਨ (Pre-Production) ਤਿਆਰੀਆਂ ਨੂੰ ਤੇਜ਼ੀ ਨਾਲ ਅਤੇ ਵੱਡੇ ਪੱਧਰ ਉੱਪਰ ਅੰਜ਼ਾਮ ਦਿੱਤਾ ਜਾ ਰਿਹਾ ਹੈ।
Latest News
'ਆਪ' ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ’ਚੋਂ 60 ਤੋਂ ਵੱਧ ਜਿੱਤੇਗੀ-ਰਾਜ ਸਭਾ ਮੈਂਬਰ ਸੰਜੇ ਸਿੰਘ
23 Jan 2025 11:51:33
New Delhi, 23 JAN,2025,(Azad Soch News):- ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ (Rajya Sabha member of AAP Sanjay Singh)...