ਪੰਜਾਬੀ ਗਾਇਕ ਜਸਬੀਰ ਸਿੰਘ ਜੱਸੀ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਨਤਮਸਤਕ ਹੋਣ ਲਈ ਪੁੱਜੇ
By Azad Soch
On
Amritsar Sahib,30 March,2024,(Azad Soch News):- ਪੰਜਾਬੀ ਗਾਇਕ ਜਸਬੀਰ ਸਿੰਘ ਜੱਸੀ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ (Shri Harmandir Sahib Ji) ਵਿਖੇ ਨਤਮਸਤਕ ਹੋਣ ਲਈ ਪੁੱਜੇ,ਇਸ ਦੌਰਾਨ ਉਨ੍ਹਾਂ ਗੁਰੂ ਘਰ ਵਿੱਚ ਅਰਦਾਸ ਅਤੇ ਸੇਵਾ ਕੀਤੀ,ਜਸਬੀਰ ਜੱਸੀ ਨੇ ਕਿਹਾ ਕਿ ਉਨ੍ਹਾਂ ਦਾ ਜਨਮ ਅਤੇ ਪਾਲਣ ਪੋਸ਼ਣ ਪੰਜਾਬ ਵਿੱਚ ਹੋਇਆ ਹੈ ਅਤੇ ਉਨ੍ਹਾਂ ਨੂੰ ਗੁਰੂ ਘਰ ਦੀ ਮਹੱਤਤਾ ਦਾ ਅਹਿਸਾਸ ਹੈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ (Shri Guru Nanak Dev Ji) ਦੀਆਂ ਸਿੱਖਿਆਵਾਂ ਦੀ ਕਿੰਨੀ ਮਹੱਤਤਾ ਹੈ,ਇਸ ਦੌਰਾਨ ਜਸਬੀਰ ਸਿੰਘ ਜੱਸੀ ਨੇ ਰਾਜਨੀਤੀ ਵਿੱਚ ਆਉਣ ਦੀਆਂ ਅਫਵਾਹਾਂ ਦਾ ਖੰਡਨ ਕਰਦਿਆਂ ਕਿਹਾ ਕਿ ਇੱਕ ਕਲਾਕਾਰ ਨੂੰ ਕਦੇ ਵੀ ਰਾਜਨੀਤੀ ਵਿੱਚ ਨਹੀਂ ਆਉਣਾ ਚਾਹੀਦਾ,ਕਿਉਂਕਿ ਰਾਜਨੀਤੀ ਉਨ੍ਹਾਂ ਲਈ ਹੁੰਦੀ ਹੈ ਜਿਨ੍ਹਾਂ ਕੋਲ ਸਮਾਜ ਲਈ ਕੁਝ ਕਰਨ ਦਾ ਜਜ਼ਬਾ ਹੁੰਦਾ ਹੈ।
Latest News
15 Mar 2025 19:49:08
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...