ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਜੀਵਨ ਤੇ ਕਿਤਾਬ ਲਿਖਣ ਵਾਲੇ 'ਮਨਜਿੰਦਰ ਮਾਖਾ' ਖਿਲਾਫ FIR ਦਰਜ਼

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਜੀਵਨ ਤੇ ਕਿਤਾਬ ਲਿਖਣ ਵਾਲੇ 'ਮਨਜਿੰਦਰ ਮਾਖਾ' ਖਿਲਾਫ FIR ਦਰਜ਼

Mansa, 8 December 2024,(Azad Soch News):- ਸਦਰ ਥਾਣਾ ਮਾਨਸਾ (Sadar Police Station Mansa) ਦੀ ਪੁਲਿਸ (Police) ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Singer Sidhu Moosewala) ਅਤੇ ਉਸ ਦੇ ਪਰਿਵਾਰ ਬਾਰੇ ਆਪਣੀ ਕਿਤਾਬ ਵਿੱਚ ਝੂਠੇ ਤੱਥ ਪੇਸ਼ ਕਰਨ ਦੇ ਆਰੋਪ ਵਿੱਚ ਲੇਖਕ ਖ਼ਿਲਾਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸ਼ਿਕਾਇਤ ਤੇ FIR ਦਰਜ ਕੀਤੀ ਹੈ,ਪੁਲਿਸ (Police) ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਮਨਜਿੰਦਰ ਸਿੰਘ ਉਰਫ਼ ਮਨਜਿੰਦਰ ਮਾਖਾ ਵੱਲੋਂ ਤਿਆਰ ਕੀਤੀ ਕਿਤਾਬ 'ਰੀਅਲ ਰੀਜ਼ਨ ਬਾਇ ਲੈਜੈਂਡ ਡਾਈਡ' ('Real Reason By Legend Died') ਵਿੱਚ ਉਸ ਨੇ ਸਿੱਧੂ ਮੂਸੇਵਾਲਾ ਅਤੇ ਉਸਦੇ ਪਰਿਵਾਰ ਬਾਰੇ ਗਲਤ ਤੱਥ ਪੇਸ਼ ਕੀਤੇ ਹਨ,ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਉਨ੍ਹਾਂ ਦੇ ਘਰ ਆਉਂਦਾ-ਜਾਂਦਾ ਰਹਿੰਦਾ ਸੀ ਅਤੇ ਸਾਡੇ ਘਰੋਂ ਕੁਝ ਦਸਤਾਵੇਜ਼ ਲੈ ਗਿਆ ਜੋ ਕਿ ਕਿਤਾਬ ਵਿੱਚ ਛਪਿਆ ਹੋਇਆ ਸੀ ਅਤੇ ਜਿਸ ਦਾ ਜ਼ਿਕਰ ਉਸ ਨੇ ਆਪਣੀ ਕਿਤਾਬ ਵਿੱਚ ਕੀਤਾ ਹੈ ਉਹ ਘਟਨਾਵਾਂ ਸਹੀ ਨਹੀਂ,ਸਹਾਇਕ ਥਾਣੇਦਾਰ ਸਦਰ ਮਾਨਸਾ ਅਮਰੀਕ ਸਿੰਘ ਨੇ ਬਲਕੌਰ ਸਿੰਘ ਦੀ ਸ਼ਿਕਾਇਤ ’ਤੇ ਮਨਜਿੰਦਰ ਸਿੰਘ ਉਰਫ਼ ਮਨਜਿੰਦਰ ਮਾਖਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Tags:

Advertisement

Latest News

 ਮਿਸ ਅੰਸ਼ੂਲ ਬੇਰੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ਼ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਮਿਸ ਅੰਸ਼ੂਲ ਬੇਰੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ਼ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ
ਮਿਤੀ 13.11.2025 ਨੂੰ ਮਿਸ ਅੰਸ਼ੂਲ ਬੇਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ ਜ਼ਿਲ੍ਹਾ ਜੇਲ੍ਹ,...
ਵਿਧਾਨ ਸਭਾ ਹਲਕਾ ਚੱਬੇਵਾਲ ਵਿਚ 5.12 ਕਰੋੜ ਨਾਲ ਹੋਣਗੇ ਵਿਕਾਸ ਕਾਰਜ - ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ
ਫਾਜ਼ਿਲਕਾ ਦੇ ਵਿਧਾਇਕ ਵੱਲੋਂ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨੂੰ ਲਗਭਗ ਡੇਢ ਕਰੋੜ ਦੀ ਮੁਆਵਜਾ ਰਾਸ਼ੀ ਵੰਡੀ
ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ
ਲੁਧਿਆਣਾ ਵਿੱਚ ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਹੈਂਡ ਗ੍ਰਨੇਡ ਸਮੇਤ 10 ਵਿਅਕਤੀ ਗ੍ਰਿਫ਼ਤਾਰ
ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ: ਡਾ. ਬਲਜੀਤ ਕੌਰ
ਬਟਾਲਾ ਵਿੱਚ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਕਾਰਕੁਨ ਦੋ ਪਿਸਤੌਲਾਂ ਸਮੇਤ ਕਾਬੂ