ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਆਤਮਿਕ ਸ਼ਾਂਤੀ ਲਈ ਅੱਜ ਸਹਿਜ ਪਾਠ ਦੇ ਭੋਗ ਪਾਏ ਜਾਣਗੇ
By Azad Soch
On
ਜਗਰਾਉਂ, 17 ਅਕਤੂਬਰ, 2025, (ਆਜ਼ਾਦ ਸੋਚ ਨਿਊਜ਼):- ਪੰਜਾਬੀ ਗਾਇਕ ਰਾਜਵੀਰ ਜਵੰਦਾ (Punjabi Singer Rajveer Jawanda) ਦੀ ਆਤਮਿਕ ਸ਼ਾਂਤੀ ਲਈ ਅੱਜ ਸਹਿਜ ਪਾਠ ਦੇ ਭੋਗ ਪਾਏ ਜਾਣਗੇ। ਅੰਤਿਮ ਰਸਮਾਂ ਗਾਇਕ ਦੇ ਜੱਦੀ ਪਿੰਡ ਪੋਨਾ, ਜਗਰਾਉਂ ਵਿਖੇ ਹੋਣਗੀਆਂ,ਅੰਤਿਮ ਰਸਮਾਂ ਵਿਚ ਕਈ ਕਲਾਕਾਰਾਂ ਸਮੇਤ ਹਜ਼ਾਰਾਂ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। ਇਸ ਲਈ ਖੇਤ ਵਿਚ ਵੱਡਾ ਟੈਂਟ ਲਗਾਇਆ ਗਿਆ ਹੈ। ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ 8 ਅਕਤੂਬਰ ਨੂੰ ਮੋਹਾਲੀ ਦੇ ਫ਼ੋਰਟਿਸ ਹਸਪਤਾਲ (Fortis Hospital) ਵਿਖੇ ਦਿਹਾਂਤ ਹੋ ਗਿਆ। ਉਨ੍ਹਾਂ ਨੇ 35 ਸਾਲ ਦੀ ਉਮਰ ਵਿਚ ਸਵੇਰੇ 10:55 ਵਜੇ ਆਖ਼ਰੀ ਸਾਹ ਲਏ। ਫ਼ੋਰਟਿਸ ਹਸਪਤਾਲ ਨੇ ਇੱਕ ਮੈਡੀਕਲ ਬੁਲੇਟਿਨ (Medical Bulletin) ਵਿੱਚ ਕਿਹਾ ਕਿ ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਮਲਟੀ-ਆਰਗਨ ਫੇਲੀਅਰ (Multi-Organ Failure) ਹੋ ਗਿਆ ਸੀ।
Related Posts
Latest News
12 Nov 2025 07:08:03
Patiala,12,NOV,2025,(Azad Soch News):- ਸ਼ਹਿਨਾਜ਼ ਗਿੱਲ ਦੀ ਪੰਜਾਬੀ ਫਿਲਮ 'ਇੱਕ ਕੁੜੀ' ਸਿਨੇਮਾਘਰ ਵਿੱਚ ਇਸ ਸਮੇਂ ਕਾਫੀ ਚੰਗਾ ਪ੍ਰਦਰਸ਼ਨ ਕਰ ਰਹੀ ਹੈ।...

