ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਤੋਂ ਝਟਕਾ ਲੱਗਾ
ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਣ ਦੀ ਉਨ੍ਹਾਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ
By Azad Soch
On
ਬਠਿੰਡਾ, 30, ਸਤੰਬਰ, 2025, (ਆਜ਼ਾਦ ਸੋਚ ਨਿਊਜ਼):- ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ (Bollywood Actress Kangana Ranaut) ਨੂੰ ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਤੋਂ ਝਟਕਾ ਲੱਗਾ ਹੈ,ਅਦਾਲਤ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ‘ਤੇ ਟਿੱਪਣੀਆਂ ਕਰਨ ਲਈ ਉਨ੍ਹਾਂ ਖਿਲਾਫ ਦਾਇਰ ਮਾਣਹਾਨੀ ਦੇ ਮਾਮਲੇ ਵਿੱਚ ਵੀਡੀਓ ਕਾਨਫਰੰਸ (Video Conference) ਰਾਹੀਂ ਪੇਸ਼ ਹੋਣ ਦੀ ਉਨ੍ਹਾਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ,ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਹੁਣ 27 ਅਕਤੂਬਰ ਨੂੰ ਅਦਾਲਤ ਵਿੱਚ ਨਿੱਜੀ ਤੌਰ ‘ਤੇ ਪੇਸ਼ ਹੋਣਾ ਪਵੇਗਾ,ਅਦਾਲਤ ਦਾ ਹੁਕਮ ਐਸਐਸਪੀ (SSP) ਰਾਹੀਂ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਪਹੁੰਚਾਇਆ ਜਾਵੇਗਾ,ਕੁਝ ਦਿਨ ਪਹਿਲਾਂ, ਅਦਾਲਤ ਨੇ ਕੰਗਨਾ ਨੂੰ ਪੇਸ਼ ਹੋਣ ਲਈ ਸੰਮਨ ਭੇਜਿਆ ਸੀ,ਇਸ ਤੋਂ ਪਹਿਲਾਂ, ਸੁਪਰੀਮ ਕੋਰਟ (Supreme Court) ਨੇ ਵੀ ਕੰਗਨਾ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
Related Posts
Advertisement
Latest News
10 Jun 2026 21:06:40
ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਗਰਿਕਾਂ...
