ਰਿਲੀਜ਼ ਨਹੀਂ ਹੋਵੇਗੀ ਅਦਾਕਾਰਾ ਕੰਗਨਾ ਰਣੌਤ ਦੀ ਐਮਰਜੈਂਸੀ ! ਸੈਂਸਰ ਬੋਰਡ ਨੇ ਹਾਈਕੋਰਟ 'ਚ ਦਿੱਤਾ ਜਵਾਬ

ਰਿਲੀਜ਼ ਨਹੀਂ ਹੋਵੇਗੀ ਅਦਾਕਾਰਾ ਕੰਗਨਾ ਰਣੌਤ ਦੀ ਐਮਰਜੈਂਸੀ ! ਸੈਂਸਰ ਬੋਰਡ ਨੇ ਹਾਈਕੋਰਟ 'ਚ ਦਿੱਤਾ ਜਵਾਬ

Chandigarh,31 August,2024,(Azad Soch News):- ਭਾਜਪਾ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ਦੀ ਰਿਲੀਜ਼ ਅਟਕ ਸਕਦੀ ਹੈ,ਦਰਅਸਲ ਪੰਜਾਬ ਹਰਿਆਣਾ ਹਾਈਕੋਰਟ 'ਚ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਸੈਂਸਰ ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਇਸ ਫ਼ਿਲਮ ਨੂੰ ਅਜੇ ਤੱਕ ਸਰਟੀਫਿਕੇਟ ਜਾਰੀ ਨਹੀਂ ਕੀਤਾ ਗਿਆ ਹੈ,ਜਦੋਂਕਿ ਫਿਲਮ ਦੀ ਰਿਲੀਜ਼ 'ਚ ਸਿਰਫ 6 ਦਿਨ ਬਾਕੀ ਹਨ,ਐਡਵੋਕੇਟ ਇਮਾਨ ਸਿੰਘ ਖਾਰਾ (Advocate Iman Singh Khara) ਦੀ ਤਰਫੋਂ ਫ਼ਿਲਮ ਐਮਰਜੈਂਸੀ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਦੀ ਸੁਣਵਾਈ ਹਾਈਕੋਰਟ ਵਿੱਚ ਹੋਈ, ਇਮਾਨ ਸਿੰਘ ਖਾਰਾ ਦਾ ਕਹਿਣਾ ਹੈ ਕਿ ਸੈਂਸਰ ਬੋਰਡ (Sensor Board) ਨੇ ਅਦਾਲਤ ਵਿੱਚ ਆਪਣਾ ਜਵਾਬ ਦਾਇਰ ਕਰ ਦਿੱਤਾ ਹੈ ਜਿਸ ਵਿੱਚ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਇਸ ਫ਼ਿਲਮ ਨੂੰ ਰਿਲੀਜ਼ ਕਰਨ ਦਾ ਸਰਟੀਫਿਕੇਟ ਅਜੇ ਜਾਰੀ ਨਹੀਂ ਕੀਤਾ ਗਿਆ ਹੈ,ਜਵਾਬ ਮੁਤਾਬਕ ਫ਼ਿਲਮ ਖ਼ਿਲਾਫ਼ ਕਈ ਸ਼ਿਕਾਇਤਾਂ ਹਨ,ਸ਼ਿਕਾਇਤਾਂ ਸੁਣਨ ਤੋਂ ਬਾਅਦ ਹੀ ਫਿਲਮ ਨੂੰ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ।

 

Advertisement

Latest News

’ਯੁੱਧ ਨਸ਼ਿਆਂ ਵਿਰੁੱਧ’ ਦੇ 108 ਵੇਂ ਦਿਨ ਪੰਜਾਬ ਪੁਲਿਸ ਵੱਲੋਂ 128 ਨਸ਼ਾ ਤਸਕਰ ਗ੍ਰਿਫ਼ਤਾਰ; 10.8 ਕਿਲੋ ਹੈਰੋਇਨ ਅਤੇ 2.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ’ਯੁੱਧ ਨਸ਼ਿਆਂ ਵਿਰੁੱਧ’ ਦੇ 108 ਵੇਂ ਦਿਨ ਪੰਜਾਬ ਪੁਲਿਸ ਵੱਲੋਂ 128 ਨਸ਼ਾ ਤਸਕਰ ਗ੍ਰਿਫ਼ਤਾਰ; 10.8 ਕਿਲੋ ਹੈਰੋਇਨ ਅਤੇ 2.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 17 ਜੂਨ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ...
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੋਟਰਾਂ ਦੀ ਸੁਵਿਧਾ ਲਈ ਚੋਣ ਕਮਿਸ਼ਨ ਵੱਲੋਂ ਮੋਬਾਈਲ ਜਮ੍ਹਾਂ ਕਰਵਾਉਣ ਦੀ ਸਹੂਲਤ ਸ਼ੁਰੂ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 18 ਜੂਨ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ - ਡਿਪਟੀ ਕਮਿਸ਼ਨਰ
ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਜ਼ਿਲ੍ਹੇ ਵਿਚਲੇ ਵਿਕਾਸ ਕੰਮ ਤੈਅ ਸਮੇਂ ਵਿੱਚ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ: ਸੰਦੀਪ ਰਿਸ਼ੀ
ਗੁਰੂ ਗੋਬਿੰਦ ਸਿੰਘ ਪਾਰਕ ਵਿਖੇ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ- ਸਹਾਇਕ ਕਮਿਸ਼ਨਰ ਜਨਰਲ