ਪਰਿਵਾਰਕ ਅਤੇ ਸੱਭਿਆਚਾਰਕ ਗੀਤਾਂ ਦੇ ਗੀਤਕਾਰ ’ਤੇ ਸ਼ੋ੍ਮਣੀ ਗਾਇਕ ਪਾਲੀ ਦੇਤਵਾਲੀਆ ਨੌਜਵਾਨ ਸਪੁੱਤਰ ਮਨਜੋਤ ਸਿੰਘ ਦਾ ਦੇਹਾਂਤ ਹੋ ਗਿਆ

ਪਰਿਵਾਰਕ ਅਤੇ ਸੱਭਿਆਚਾਰਕ ਗੀਤਾਂ ਦੇ ਗੀਤਕਾਰ ’ਤੇ ਸ਼ੋ੍ਮਣੀ ਗਾਇਕ ਪਾਲੀ ਦੇਤਵਾਲੀਆ ਨੌਜਵਾਨ ਸਪੁੱਤਰ ਮਨਜੋਤ ਸਿੰਘ ਦਾ ਦੇਹਾਂਤ ਹੋ ਗਿਆ

Patiala,29,April,2026,(Azad Soch News):-  ਪੰਜਾਬੀ ਸੰਗੀਤ ਜਗਤ ਵਿੱਚ ਇਸ ਸਮੇਂ ਸੋਗ ਦਾ ਮਾਹੌਲ ਹੈ,ਪਰਿਵਾਰਕ ਅਤੇ ਸੱਭਿਆਚਾਰਕ ਗੀਤਾਂ ਦੇ ਗੀਤਕਾਰ ’ਤੇ ਸ਼ੋ੍ਮਣੀ ਗਾਇਕ ਪਾਲੀ ਦੇਤਵਾਲੀਆ (Veteran Singer Pali Detwalia) ਆਪਣੇ ਪੁੁੱਤਰ ਦੀ ਮੌਤ ਤੋਂ ਬਾਅਦ ਡੂੰਘੇ ਸਦਮੇ ਵਿੱਚੋਂ ਗੁਜ਼ਰ ਰਹੇ ਹਨ। ਮੰਗਲਵਾਰ ਨੂੰ ਅਚਾਨਕ ਸਵੇਰੇ ਉਨ੍ਹਾਂ ਦੇ ਨੌਜਵਾਨ ਸਪੁੱਤਰ ਮਨਜੋਤ ਸਿੰਘ ਦਾ ਦੇਹਾਂਤ ਹੋ ਗਿਆ। ਇਸਦੀ ਜਾਣਕਾਰੀ ਪਾਲੀ ਦੇਤਵਾਲੀਆ ਦੇ ਭਤੀਜੇ ਵੱਲੋਂ ਸਾਂਝੀ ਕੀਤੀ ਗਈ ਹੈ। ਖਬਰਾਂ ਮੁਤਾਬਕ ਉਨ੍ਹਾਂ ਦਾ ਦੇਹਾਂਤ ਹਾਰਟ ਅਟੈਕ ਨਾਲ ਹੋਇਆ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸੰਗੀਤ ਜਗਤ ਦੇ ਸਿਤਾਰਿਆਂ ਵੱਲੋਂ ਵੀ ਆਪਣੇ ਸੋਸ਼ਲ ਮੀਡੀਆ ਹੈਂਡਲ (Social Media Handles) ਉੱਪਰ ਦੁੱਖ ਪ੍ਰਗਟਾਵਾ ਕੀਤਾ ਗਿਆ।

ਜਾਣਕਾਰੀ ਲਈ ਦੱਸ ਦੇਈਏ ਕਿ ਪਾਲੀ ਦੇਤਵਾਲੀਆ ਦੇ ਪੁੱਤਰ ਮਨਜੋਤ ਸਿੰਘ (35) ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਸੰਗੀਤ ਜਗਤ ਦੀਆਂ ਨਾਮਵਰ ਹਸਤੀਆਂ ਅਤੇ ਇਲਾਕੇ ਦੇ ਲੋਕਾਂ ਨੇ ਭਾਰੀ ਮਨ ਨਾਲ ਮਨਜੋਤ ਨੂੰ ਅੰਤਿਮ ਵਿਦਾਈ ਦਿੱਤੀ। ਦੱਸ ਦੇਈਏ ਕਿ ਮਨਜੋਤ ਸਿੰਘ ਦਾ ਬੀਤੇ ਦਿਨ ਹਾਰਟ ਅਟੈਕ ਨਾਲ ਦਿਹਾਂਤ ਹੋ ਗਿਆ ਸੀ। ਉਹ ਪਿਛਲੇ ਕੁਝ ਦਿਨਾਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝ ਰਿਹਾ ਸੀ। 35 ਸਾਲ ਦੀ ਉਮਰ ਵਿੱਚ ਉਸ ਦੇ ਇਸ ਦੁਨੀਆ ਤੋਂ ਜਾਣ ਨਾਲ ਪਰਿਵਾਰ ਡੂੰਘੇ ਸਦਮੇ ਵਿੱਚ ਹੈ।

Advertisement

Latest News

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਵਿੱਚ ਭਾਜਪਾ ਦਾ 'ਸੰਕਲਪ ਪੱਤਰ' ਜਾਰੀ ਕੀਤਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਵਿੱਚ ਭਾਜਪਾ ਦਾ 'ਸੰਕਲਪ ਪੱਤਰ' ਜਾਰੀ ਕੀਤਾ
  ਪਿਛਲੇ 20 ਸਾਲਾਂ ਤੋਂ ਉੱਥੇ ਰਹਿ ਰਹੇ ਪਰਿਵਾਰਾਂ ਨੂੰ ਇਹ ਵੱਡਾ ਲਾਭ ਮਿਲੇਗਾ 
Realme ਆਪਣੀ ਨਵੀਂ Realme 16 ਸੀਰੀਜ਼ ਦਾ ਵਿਸਤਾਰ ਕਰਦੇ ਹੋਏ ਜਲਦੀ ਹੀ ਭਾਰਤੀ ਬਾਜ਼ਾਰ ਵਿੱਚ Realme 16x 5G ਨੂੰ ਲਾਂਚ ਕਰਨ ਦੀ ਤਿਆਰੀ
ਪੰਜਾਬ ਸਰਕਾਰ ਨੇ ਇਸ ਸਾਲ ਝੋਨੇ ਦੀ ਲਵਾਈ ਅਤੇ ਬਿਜਾਈ ਲਈ ਨਵਾਂ ਸ਼ੈਡਿਊਲ ਜਾਰੀ ਕਰ ਦਿੱਤਾ ਹੈ
ਭਾਰਤ ਅਤੇ ਨਿਊਜ਼ੀਲੈਂਡ ਦੇ ਵਪਾਰਕ ਸਬੰਧਾਂ ਵਿੱਚ ਇਹ ਇੱਕ ਬਹੁਤ ਵੱਡੀ ਅਤੇ ਇਤਿਹਾਸਕ ਪ੍ਰਾਪਤੀ ਟ੍ਰੇਡ ਡੀਲ ਤੇ ਲੱਗੀ ਮੁਹਰ !
ਪਰਿਵਾਰਕ ਅਤੇ ਸੱਭਿਆਚਾਰਕ ਗੀਤਾਂ ਦੇ ਗੀਤਕਾਰ ’ਤੇ ਸ਼ੋ੍ਮਣੀ ਗਾਇਕ ਪਾਲੀ ਦੇਤਵਾਲੀਆ ਨੌਜਵਾਨ ਸਪੁੱਤਰ ਮਨਜੋਤ ਸਿੰਘ ਦਾ ਦੇਹਾਂਤ ਹੋ ਗਿਆ
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਦਿੱਤਾ ਗਿਆ ਇਹ ਬਿਆਨ ਕਾਫ਼ੀ ਅਹਿਮ ਹੈ
ਗਰਮੀ ‘ਚ ਪਿਆਸ ਬੁਝਾਉਣ ਲਈ Cold Drink ਪੀਣਾ ਏ ਖਤਰਨਾਕ