ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਨਵਜੰਮੇ ਬੱਚੇ ਨਾਲ ਸਬੰਧਤ ਦਸਤਾਵੇਜ਼ ਪੰਜਾਬ ਸਰਕਾਰ ਨੂੰ ਸੌਂਪੇ

 ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਨਵਜੰਮੇ ਬੱਚੇ ਨਾਲ ਸਬੰਧਤ ਦਸਤਾਵੇਜ਼ ਪੰਜਾਬ ਸਰਕਾਰ ਨੂੰ ਸੌਂਪੇ

Mansa,23 March,2024,(Azad Soch News):- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ (Balkaur Singh) ਨੇ ਨਵਜੰਮੇ ਬੱਚੇ ਨਾਲ ਸਬੰਧਤ ਸਾਰੇ ਦਸਤਾਵੇਜ਼ ਪੰਜਾਬ ਸਰਕਾਰ (Punjab Govt) ਨੂੰ ਸੌਂਪ ਦਿੱਤੇ ਹਨ,ਬਲਕੌਰ ਸਿੰਘ ਅਨੁਸਾਰ ਉਸ ਨੂੰ ਕੁਝ ਦਿਨ ਪਹਿਲਾਂ ਹੀ ਸਰਕਾਰੀ ਨੋਟਿਸ ਮਿਲਿਆ ਸੀ,ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਹੋਰ ਜਾਣਕਾਰੀ ਮੰਗੇਗੀ ਤਾਂ ਉਹ ਵੀ ਮੁਹੱਈਆ ਕਰਵਾ ਦਿੱਤੀ ਜਾਵੇਗੀ,ਬਲਕੌਰ ਸਿੰਘ (Balkaur Singh) ਨੇ ਕਿਹਾ ਕਿ ਵਿਦੇਸ਼ਾਂ ਵਿੱਚ ਆਈ.ਵੀ.ਐਫ. ਟ੍ਰੀਟਮੈਂਟ (IVF Treatment) ਵਿਦੇਸ਼ ‘ਵੀ ਹੋਇਆ ਅਤੇ ਬੱਚੇ ਦਾ ਜਨਮ ਪੰਜਾਬ ਵਿੱਚ ਹੀ ਹੋਇਆ।

ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੂੰ ਆਈ.ਵੀ.ਐਫ (IVF) ਰਾਹੀਂ ਗਰਭਵਤੀ ਹੋਣ ਉਪਰੰਤ ਸਰਕਾਰੀ ਹਸਪਤਾਲ ਤੋਂ ਲੋੜੀਂਦਾ ਇਲਾਜ ਵੀ ਕਰਵਾਇਆ ਗਿਆ ਸੀ,ਜਿਕਰਯੋਗ ਹੈ ਕਿ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪੰਜਾਬ ਦੇ ਸਿਹਤ ਸਕੱਤਰ ਨੂੰ ਭੇਜੇ ਪੱਤਰ ਵਿੱਚ ਅਸਿਸਟੇਡ ਰੀਪ੍ਰੋਡਕਟਿਵ ਟੈਕਨਾਲੋਜੀ ਐਕਟ ਦਾ ਹਵਾਲਾ ਦਿੱਤਾ ਗਿਆ ਸੀ,ਦੱਸਿਆ ਜਾਂਦਾ ਹੈ ਕਿ ਇਨ ਵਿਟਰੋ ਫਰਟੀਲਾਈਜੇਸ਼ਨ (ਆਈਵੀਐਫ) ਤਕਨੀਕ ਰਾਹੀਂ ਬੱਚਾ ਪੈਦਾ ਕਰਨ ਲਈ ਬੀਬੀ ਦੀ ਉਮਰ 21 ਤੋਂ 50 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ ਪਰ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ 58 ਸਾਲ ਦੀ ਉਮਰ ਵਿੱਚ ਇਸ ਤਕਨੀਕ ਰਾਹੀਂ ਗਰਭਵਤੀ ਹੋ ਗਈ ਅਤੇ ਬੱਚੇ ਨੂੰ ਜਨਮ ਦਿੱਤਾ।

Advertisement

Latest News

ਡੌਲੀ ਚਾਹਵਾਲਾ ਨੇ ਦੁਬਈ ਵਿੱਚ ਖੋਲ੍ਹਿਆ ਦਫਤਰ ਡੌਲੀ ਚਾਹਵਾਲਾ ਨੇ ਦੁਬਈ ਵਿੱਚ ਖੋਲ੍ਹਿਆ ਦਫਤਰ
Dubai,11 NOV,2024,(Azad Soch News):- ਡੌਲੀ ਚਾਹਵਾਲਾ… ਇੱਕ ਅਜਿਹਾ ਨਾਮ ਜੋ ਸ਼ਾਇਦ ਸਾਰਿਆਂ ਨੇ ਸੁਣਿਆ ਹੋਵੇਗਾ,ਚਾਹ ਬਣਾਉਣ ਦੇ ਆਪਣੇ ਅਨੋਖੇ ਅੰਦਾਜ਼...
ਡਾ. ਰਵਜੋਤ ਸਿੰਘ ਨੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਕਿਸਾਨੀ ਸੰਕਟ ਨੂੰ ਹੱਲ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਬਾਗ਼ਬਾਨੀ ਵਿਭਾਗ: ਮੋਹਿੰਦਰ ਭਗਤ
ਹਰਿਆਣਾ ਰੋਡਵੇਜ਼ ਦੇ ਬੇੜੇ 'ਚ ਸ਼ਾਮਲ ਹੋਣਗੀਆਂ 650 ਨਵੀਆਂ ਬੱਸਾਂ
ਅੰਜੀਰ ਖਾਣ ਦੇ ਫਾਇਦੇ,ਪੋਸ਼ਣ ਪੱਖੋਂ ਭਰਪੂਰ ਹੋਣ ਦੇ ਨਾਲ ਨਾਲ ਇਹ ਔਸ਼ਧੀ ਗੁਣਾਂ ਨਾਲ ਵੀ ਭਰਪੂਰ
ਸੰਜੂ ਸੈਮਸਨ ਨੇ ਦੱਖਣੀ ਅਫਰੀਕਾ ਖਿਲਾਫ ਪਹਿਲੇ ਟੀ-20 ‘ਚ ਰਿਕਾਰਡ ਤੋੜ ਸੈਂਕੜਾ ਲਗਾਇਆ
ਰਵਨੀਤ ਬਿੱਟੂ ਵੱਲੋਂ ਕਿਸਾਨ ਆਗੂਆਂ ‘ਤੇ ਦਿੱਤੇ ਗਏ ਵਿਵਾਦਿਤ ਬਿਆਨ ਦੀ ਆਮ ਆਦਮੀ ਪਾਰਟੀ ਨੇ ਸਖ਼ਤ ਨਿਖੇਧੀ ਕੀਤੀ