ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ‘ਚ ਮੁੰਬਈ ਪੁਲਿਸ ਨੇ ਦੋ ਹੋਰ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ

ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ‘ਚ ਮੁੰਬਈ ਪੁਲਿਸ ਨੇ ਦੋ ਹੋਰ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ

New Mumbai,26 April,2024,(Azad Soch News):- ਬਾਲੀਵੁੱਡ ਅਦਾਕਾਰ ਸਲਮਾਨ ਖਾਨ (Bollywood Actor Salman Khan) ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ‘ਚ ਮੁੰਬਈ ਪੁਲਿਸ (Mumbai Police) ਨੇ ਦੋ ਹੋਰ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ,ਫਤਾਰੀ ਪੰਜਾਬ ਤੋਂ ਕੀਤੀ ਗਈ ਹੈ,ਮੁੰਬਈ ਕ੍ਰਾਈਮ ਬ੍ਰਾਂਚ (Mumbai Crime Branch) ਦਾ ਦਾਅਵਾ ਹੈ,ਕਿ ਗ੍ਰਿਫਤਾਰ ਕੀਤੇ ਗਏ ਦੋ ਨੌਜਵਾਨਾਂ ਨੇ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਦੋਸ਼ੀਆਂ ਨੂੰ ਗਨ ਮੁਹੱਈਆ ਕਰਵਾਈ ਸੀ,ਇੱਕ ਅਧਿਕਾਰੀ ਮੁਤਾਬਕ 37 ਸਾਲਾਂ ਸੁਭਾਸ਼ ਚੰਦਰ ਤੇ 32 ਸਾਲਾਂ ਅਨੁਜ ਥਪਨ ਨੂੰ ਫੜਿਆ ਗਿਆ ਹੈ।

ਦਾਅਵਾ ਕੀਤਾ ਜਾ ਰਿਹਾ ਹੈ ਕਿ ਇਨ੍ਹਾਂ ਦੋਸ਼ੀਆਂ ਨੇ ਮੁੱਖ ਦੀ ਸਾਗਰ ਪਾਲ ਅਤੇ ਵਿੱਕੀ ਗੁਪਤਾ ਨੂੰ 40 ਰਾਊਂਡ ਗੋਲੀਆਂ ਅਤੇ ਦੋ ਪਿਸਤੌਲ ਮੁਹੱਈਆ ਕਰਵਾਏ ਸਨ,ਮੁੰਬਈ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਬਾਂਦਰਾ ਵਿੱਚ ਇੱਕ ਬਾਲੀਵੁੱਡ ਅਦਾਕਾਰ (Bollywood Actor) ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਦੋ ਵਿਅਕਤੀਆਂ ਦੀ ਪੁਲਿਸ ਹਿਰਾਸਤ 29 ਅਪ੍ਰੈਲ ਤੱਕ ਵਧਾ ਦਿੱਤੀ ਹੈ।

ਵਿੱਕੀ ਗੁਪਤਾ (24) ਅਤੇ ਸਾਗਰ ਪਾਲ (21) ਦੋਵੇਂ ਵਾਸੀ ਬਿਹਾਰ ਨੂੰ ਵੀਰਵਾਰ ਨੂੰ ਉਨ੍ਹਾਂ ਦਾ ਪਿਛਲਾ ਰਿਮਾਂਡ ਖਤਮ ਹੋਣ ਤੋਂ ਬਾਅਦ ਇੱਥੇ ਮੈਟਰੋਪੋਲੀਟਨ ਮੈਜਿਸਟ੍ਰੇਟ ਅਦਾਲਤ (Metropolitan Magistrate Court) ਵਿੱਚ ਪੇਸ਼ ਕੀਤਾ ਗਿਆ,ਗੁਪਤਾ ਅਤੇ ਪਾਲ ਨੇ ਮੋਟਰਸਾਈਕਲ ‘ਤੇ ਮੌਕੇ ਤੋਂ ਭੱਜਣ ਤੋਂ ਪਹਿਲਾਂ 14 ਅਪ੍ਰੈਲ ਦੀ ਸਵੇਰ ਨੂੰ ਬਾਂਦਰਾ (Bandra) ਦੇ ਗਲੈਕਸੀ ਅਪਾਰਟਮੈਂਟ (Galaxy Apartment) ਵਿਚ 58 ਸਾਲਾਂ ਬਾਲੀਵੁੱਡ ਅਦਾਕਾਰ ਸਲਮਾਨ ਖਾਨ (Bollywood Actor Salman Khan) ਦੇ ਘਰ ਦੇ ਬਾਹਰ ਕਥਿਤ ਤੌਰ ‘ਤੇ ਗੋਲੀਬਾਰੀ ਕੀਤੀ ਸੀ,ਉਸ ਨੂੰ 16 ਅਪ੍ਰੈਲ ਨੂੰ ਗੁਜਰਾਤ ਦੇ ਕੱਛ ਜ਼ਿਲ੍ਹੇ ਦੇ ਮਾਤਾ ਨੋ ਮਧ ਪਿੰਡ ਤੋਂ ਫੜਿਆ ਗਿਆ ਸੀ।

 

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ