ਪੰਜਾਬੀ ਕਲਾਕਾਰਾਂ ਨੇ ਜਤਾਇਆ ਭਰੋਸਾ: ਕਨੇਡਾ ਨਾਲੋਂ ਜ਼ਿਆਦਾ ਸੁਰੱਖਿਅਤ ਹੈ ਪੰਜਾਬ, ਮਾਨ ਸਰਕਾਰ ਅਤੇ ਪੰਜਾਬ ਪੁਲਿਸ ਦੀ ਸਰਗਰਮੀ ਦਾ ਅਸਰ

ਪੰਜਾਬੀ ਕਲਾਕਾਰਾਂ ਨੇ ਜਤਾਇਆ ਭਰੋਸਾ: ਕਨੇਡਾ ਨਾਲੋਂ ਜ਼ਿਆਦਾ ਸੁਰੱਖਿਅਤ ਹੈ ਪੰਜਾਬ, ਮਾਨ ਸਰਕਾਰ ਅਤੇ ਪੰਜਾਬ ਪੁਲਿਸ ਦੀ ਸਰਗਰਮੀ ਦਾ ਅਸਰ

ਪਟਿਆਲਾ, 28, ਸਤੰਬਰ, 2025, (ਆਜ਼ਾਦ ਸੋਚ ਨਿਊਜ਼):-  ਪੰਜਾਬ ਦੀ ਧਰਤੀ ਨਾਲ ਜੁੜੇ ਕਲਾਕਾਰ ਹੁਣ ਖੁੱਲ੍ਹ ਕੇ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਵਿਦੇਸ਼ਾਂ ਨਾਲੋਂ ਆਪਣੇ ਹੀ ਰਾਜ ਪੰਜਾਬ ਵਿੱਚ ਜ਼ਿਆਦਾ ਸੁਰੱਖਿਅਤ ਮਹਿਸੂਸ ਹੁੰਦਾ ਹੈ। ਕਨੇਡਾ ਵਰਗੇ ਦੇਸ਼ਾਂ ਵਿੱਚ ਜਿੱਥੇ ਕਲਾਕਾਰਾਂ ਨੂੰ ਅਕਸਰ ਗੈਂਗਵਾਰ ਅਤੇ ਅਪਰਾਧਕ ਗਤੀਵਿਧੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉੱਥੇ ਪੰਜਾਬ ਵਿੱਚ ਹਾਲਾਤ ਹੁਣ ਪੂਰੀ ਤਰ੍ਹਾਂ ਬਦਲ ਚੁੱਕੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸੁਰੱਖਿਆ ਅਤੇ ਸ਼ਾਂਤੀ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਸਰਕਾਰ ਦੀਆਂ ਨੀਤੀਆਂ ਅਤੇ ਪੰਜਾਬ ਪੁਲਿਸ ਦੀ ਤਤਪਰਤਾ ਨੇ ਨਾ ਸਿਰਫ ਆਮ ਲੋਕਾਂ, ਸਗੋਂ ਕਲਾਕਾਰਾਂ ਵਿੱਚ ਵੀ ਇਹ ਭਰੋਸਾ ਪੈਦਾ ਕੀਤਾ ਹੈ ਕਿ ਉਹ ਪੰਜਾਬ ਵਿੱਚ ਬਿਨਾ ਕਿਸੇ ਡਰ ਦੇ ਆਪਣੀ ਜ਼ਿੰਦਗੀ ਅਤੇ ਕਰੀਅਰ ਨੂੰ ਅੱਗੇ ਵਧਾ ਸਕਦੇ ਹਨ।

ਪੰਜਾਬ ਪੁਲਿਸ ਨੇ ਪਿਛਲੇ ਕੁਝ ਸਮੇਂ ਵਿੱਚ ਕਈ ਗੈਂਗਸਟਰਨਾਂ ਅਤੇ ਅਪਰਾਧਕ ਗਿਰੋਹਾਂ ਉੱਤੇ ਸਖ਼ਤ ਕਾਰਵਾਈ ਕੀਤੀ ਹੈ। ਧਮਕੀਆਂ ਨੂੰ ਗੰਭੀਰਤਾ ਨਾਲ ਲਿਆ ਗਿਆ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕੀਤਾ ਗਿਆ। ਇਹੀ ਕਾਰਨ ਹੈ ਕਿ ਹੁਣ ਕਲਾਕਾਰਾਂ ਨੂੰ ਲੱਗਦਾ ਹੈ ਕਿ ਪੰਜਾਬ ਵਿੱਚ ਮਾਹੌਲ ਪਹਿਲਾਂ ਨਾਲੋਂ ਕਿਤੇ ਵੱਧ ਬਿਹਤਰ ਅਤੇ ਸੁਰੱਖਿਅਤ ਹੋ ਗਿਆ ਹੈ।

ਕਨੇਡਾ ਵਿੱਚ ਵੱਸਦੇ ਪੰਜਾਬੀ ਕਲਾਕਾਰਾਂ ਨੂੰ ਅਕਸਰ ਅਸੁਰੱਖਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਉੱਥੇ ਵਧ ਰਹੀਆਂ ਅਪਰਾਧਕ ਘਟਨਾਵਾਂ ਅਤੇ ਗੈਂਗਵਾਰ ਕਾਰਨ ਉਹ ਦਬਾਅ ਅਤੇ ਡਰ ਵਿੱਚ ਜੀਊਂਦੇ ਹਨ। ਇਸਦੇ ਉਲਟ ਪੰਜਾਬ ਵਿੱਚ ਉਨ੍ਹਾਂ ਨੂੰ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਵਿਚਕਾਰ ਸੁਰੱਖਿਆ ਅਤੇ ਆਪਣਾਪਨ ਦੋਵੇਂ ਮਿਲਦੇ ਹਨ।

ਮਸ਼ਹੂਰ ਗਾਇਕ ਕਰਨ ਔਜਲਾ ਨੇ ਵੀ ਹਾਲ ਹੀ ਵਿੱਚ ਕਿਹਾ ਕਿ, “ਕਨੇਡਾ ਵਿੱਚ ਅਸੁਰੱਖਿਆ ਮਹਿਸੂਸ ਹੁੰਦੀ ਹੈ, ਪਰ ਪੰਜਾਬ ਵਿੱਚ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਵਜ੍ਹਾ ਨਾਲ ਜ਼ਿਆਦਾ ਸੁਰੱਖਿਅਤ ਮਹਿਸੂਸ ਕਰਦਾ ਹਾਂ।” ਉੱਥੇ ਹੀ ਗਾਇਕ ਮਨਕੀਰਤ ਔਲਖ ਨੇ ਇਕ ਇੰਟਰਵਿਊ ਵਿੱਚ ਕਿਹਾ ਕਿ, “ਜੇ ਪੰਜਾਬ ਪੁਲਿਸ ਵਰਗੀ ਪੁਲਿਸ ਕਨੇਡਾ ਵਿੱਚ ਵੀ ਹੋਵੇ ਤਾਂ ਉੱਥੇ ਗੈਂਗਸਟਰਵਾਦ ਖ਼ਤਮ ਹੋ ਜਾਏ। ਭਾਰਤ ਦੀ ਸਭ ਤੋਂ ਸਟ੍ਰੌਂਗਸਟ ਪੁਲਿਸ ਪੰਜਾਬ ਪੁਲਿਸ ਹੈ।” ਉਨ੍ਹਾਂ ਦੇ ਇਹ ਸ਼ਬਦ ਨਾ ਸਿਰਫ ਪੰਜਾਬ ਪੁਲਿਸ ਦੀ ਤਾਕਤ ਸਗੋਂ ਕਲਾਕਾਰਾਂ ਦੇ ਡੂੰਘੇ ਭਰੋਸੇ ਨੂੰ ਵੀ ਦਰਸਾਉਂਦੇ ਹਨ।

ਮੁੱਖ ਮੰਤਰੀ ਮਾਨ ਦੀ ਸਰਕਾਰ ਦਾ ਸਾਫ਼ ਕਹਿਣਾ ਹੈ ਕਿ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਾ ਕਿਸੇ ਵੀ ਕੀਮਤ ਤੇ ਟੁੱਟਣ ਨਹੀਂ ਦਿੱਤਾ ਜਾਵੇਗਾ। ਚਾਹੇ ਕਲਾਕਾਰ ਹੋਣ ਜਾਂ ਆਮ ਨਾਗਰਿਕ, ਸਭ ਦੀ ਸੁਰੱਖਿਆ ਸਰਕਾਰ ਅਤੇ ਪੁਲਿਸ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਇਸੇ ਦ੍ਰਿੜ੍ਹ ਨਿਸ਼ਚੇ ਅਤੇ ਪੰਜਾਬ ਪੁਲਿਸ ਦੀ ਤਾਕਤ ਕਾਰਨ ਅੱਜ ਕਲਾਕਾਰ ਖੁੱਲ੍ਹ ਕੇ ਕਹਿ ਰਹੇ ਹਨ ਕਿ ਪੰਜਾਬ ਵਿੱਚ ਉਹਨਾਂ ਨੂੰ ਸਭ ਤੋਂ ਜ਼ਿਆਦਾ ਸੁਰੱਖਿਅਤ ਮਹਿਸੂਸ ਹੁੰਦਾ ਹੈ।

Advertisement

Latest News

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ
ਮਲੋਟ / ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ-        ਖੇਤੀਬਾੜੀ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ ਲਗਭਗ 04 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਇਸ਼ਾਂਕ ਕੁਮਾਰ ਨੇ ਦਾਣਾ ਮੰਡੀ ‘ਚ ਸ਼ੁਰੂ ਕਰਵਾਈ ਕਣਕ ਦੀ ਖਰੀਦ
ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!
ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ 'ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ
ਪਿਛਲੀਆਂ ਸਰਕਾਰਾਂ ਨੇ ਜਾਣਬੁੱਝ ਕੇ ਬੇਅਦਬੀ ਖਿਲਾਫ਼ ਕਮਜ਼ੋਰ ਕਾਨੂੰਨ ਬਣਾਇਆ, ਉਨ੍ਹਾਂ ਨੂੰ ਪਤਾ ਸੀ ਕਿ ਉਹ ਖੁਦ ਹੀ ਫਸਣਗੇ-ਭਗਵੰਤ ਸਿੰਘ ਮਾਨ