ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਛੇਵਾਂ ਗੀਤ ਕੱਲ੍ਹ ਹੋਵੇਗਾ ਰਿਲੀਜ਼

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਛੇਵਾਂ ਗੀਤ ਕੱਲ੍ਹ ਹੋਵੇਗਾ ਰਿਲੀਜ਼

Patiala,09 April,2024,(Azad Soch News):- ਸਿੱਧੂ ਮੂਸੇਵਾਲਾ (Sidhu Moosewala) ਦਾ ਇੱਕ ਹੋਰ ਗੀਤ ਬੁੱਧਵਾਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ,ਉਨ੍ਹਾਂ ਦੀ ਮੌਤ ਤੋਂ ਬਾਅਦ ਇਹ ਛੇਵਾਂ ਗੀਤ ਹੈ,ਜਿਸ ਨੂੰ ਰੈਪਰ ਅਤੇ ਮੂਸੇਵਾਲਾ ਦੇ ਦੋਸਤ ਸੰਨੀ ਮਾਲਟਨ ਨੇ ਪੂਰਾ ਕੀਤਾ ਹੈ,ਗੀਤ ਦਾ ਕਵਰ ਰਿਲੀਜ਼ ਹੋ ਗਿਆ ਹੈ,ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਦੋ ਮਹੀਨਿਆਂ ਵਿਚ ਇਹ ਦੂਜੀ ਖੁਸ਼ਖਬਰੀ ਹੈ,ਪਿਛਲੇ ਮਹੀਨੇ ਹੀ ਸਿੱਧੂ ਮੂਸੇਵਾਲਾ ਦੇ ਘਰ ਉਸ ਦੇ ਭਰਾ ਦਾ ਜਨਮ ਹੋਇਆ ਸੀ,ਇਸ ਗੀਤ ਨੂੰ 4:10 ਦਾ ਨਾਂ ਦਿੱਤਾ ਗਿਆ ਹੈ,ਇਹੀ ਕਾਰਨ ਹੈ,ਕਿ ਇਹ ਗੀਤ ਵੀ ਚੌਥੇ ਮਹੀਨੇ ਦੀ 10 ਤਰੀਕ ਨੂੰ ਰਿਲੀਜ਼ ਹੋ ਰਿਹਾ ਹੈ,ਇਸ ਗੀਤ ਦਾ ਪੋਸਟਰ ਰਿਲੀਜ਼ ਕਰਨ ਦੇ ਨਾਲ ਹੀ ਰੈਪਰ ਸੰਨੀ ਮਾਲਟਨ (Rapper Sunny Malton) ਨੇ ਇਹ ਵੀ ਜਾਣਕਾਰੀ ਦਿੱਤੀ ਹੈ।

ਕਿ ਇਹ ਗੀਤ ਉਨ੍ਹਾਂ ਦੇ ਯੂਟਿਊਬ ਚੈਨਲ (YouTube Channel) ’ਤੇ ਹੀ ਰਿਲੀਜ਼ ਕੀਤਾ ਜਾਵੇਗਾ,ਇਸ ਨੂੰ ਕਦੋਂ ਜਾਰੀ ਕੀਤਾ ਜਾਵੇਗਾ,ਇਸ ਬਾਰੇ ਜਾਣਕਾਰੀ ਅਜੇ ਸਾਂਝੀ ਨਹੀਂ ਕੀਤੀ ਗਈ ਹੈ,ਪਰ ਅੰਦਾਜ਼ਾ ਹੈ ਕਿ ਇਹ ਗੀਤ ਸ਼ਾਮ 4.10 ਵਜੇ ਹੀ ਰਿਲੀਜ਼ ਹੋਵੇਗਾ,ਸੰਨੀ ਮਾਲਟਨ ਅਤੇ ਬਿੱਗ ਬਰਡ (Big Bird) ਨੇ ਸਿੱਧੂ ਮੂਸੇਵਾਲਾ ਨਾਲ ਕਈ ਗੀਤਾਂ ਵਿਚ ਕੰਮ ਕੀਤਾ ਹੈ,ਇਸ ’ਚ ‘ਲੈਵਲ’, ‘ਨੇਵਰ ਫੋਲਡ’, ‘ਜਸਟ ਲਿਸਨ’ ਵਰਗੇ ਕਈ ਹਿੱਟ ਗੀਤ ਸ਼ਾਮਲ ਹਨ,ਇਨ੍ਹਾਂ ਗੀਤਾਂ ਨੂੰ ਲੋਕਾਂ ਨੇ ਖੂਬ ਪਿਆਰ ਦਿੱਤਾ,ਇਸ ਗੀਤ ਤੋਂ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi Singer Sidhu Moosewala) ਨੇ ਪਿਛਲੇ ਸਾਲ ਨਵੰਬਰ ’ਚ ਦੀਵਾਲੀ ’ਤੇ ‘ਵਾਚ-ਆਊਟ’ ('Watch-Out') ਰਿਲੀਜ਼ ਕੀਤਾ ਸੀ,ਮਈ 2022 ਵਿਚ ਮੂਸੇਵਾਲਾ ਦੇ ਕਤਲ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਸੀ,ਜਿਸ ਨੂੰ ਹੁਣ ਤੱਕ ਯੂਟਿਊਬ (You Tube) ’ਤੇ 3.59 ਕਰੋੜ ਲੋਕ ਦੇਖ ਚੁੱਕੇ ਹਨ।

Advertisement

Latest News

 ਖਾਲਿਸਤਾਨੀ ਨੇਤਾ ਹਰਦੀਪ ਸਿੰਘ ਨਿੱਝਰ ਕਤਲ ਕੇਸ ਵਿਚ ਦੋਸ਼ੀ ਹਿੱਟ ਸਕੂਐਡ ਦੇ ਮੈਂਬਰਾਂ ਦੀ ਕੈਨੇਡਾ ਪੁਲਿਸ ਵੱਲੋਂ ਤਿੰਨ ਦੋਸ਼ੀ ਗ੍ਰਿਫ਼ਤਾਰ ਕੀਤੇ ਗਏ ਖਾਲਿਸਤਾਨੀ ਨੇਤਾ ਹਰਦੀਪ ਸਿੰਘ ਨਿੱਝਰ ਕਤਲ ਕੇਸ ਵਿਚ ਦੋਸ਼ੀ ਹਿੱਟ ਸਕੂਐਡ ਦੇ ਮੈਂਬਰਾਂ ਦੀ ਕੈਨੇਡਾ ਪੁਲਿਸ ਵੱਲੋਂ ਤਿੰਨ ਦੋਸ਼ੀ ਗ੍ਰਿਫ਼ਤਾਰ ਕੀਤੇ ਗਏ
Vancouver, May 03, 2024,(Azad Soch News):-  ਕੈਨੇਡਾ ਦੇ ਸਿੱਖ ਨੇਤਾ ਅਤੇ ਭਾਰਤੀ ਏਜੰਸੀਆਂ ਦੀ ਨਜ਼ਰ ਵਿਚ ਖਾਲਿਸਤਾਨੀ ਨੇਤਾ ਹਰਦੀਪ ਸਿੰਘ...
ਅੰਤਰਰਾਸ਼ਟਰੀ ਕ੍ਰਿਕਟ ਕੌਂਸਲ ਰੈਂਕਿੰਗ ‘ਚ ਵਨਡੇ ਤੇ ਟੀ-20 ਫਾਰਮੈਟ ‘ਚ ਭਾਰਤ ਸਿਖਰ ‘ਤੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 04-05-2024 ਅੰਗ 737
ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ
ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ
ਸਾਈਕਲਿਟ ਮਨਮੋਹਨ ਸਿੰਘ ਜਗਾ ਰਿਹਾ ਵੋਟਾਂ ਦੀ ਅਲਖ਼
ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਕੀਤਾ ਪ੍ਰੇਰਿਤ