'ਸ਼ਿੰਦਾ ਸ਼ਿੰਦਾ ਨੋ ਪਾਪਾ' ਦਾ ਮਜ਼ੇਦਾਰ ਟੀਜ਼ਰ ਹੋਇਆ ਰਿਲੀਜ਼

'ਸ਼ਿੰਦਾ ਸ਼ਿੰਦਾ ਨੋ ਪਾਪਾ' ਦਾ ਮਜ਼ੇਦਾਰ ਟੀਜ਼ਰ ਹੋਇਆ ਰਿਲੀਜ਼

Patiala,05 April,2024,(Azad Soch News):- ਹੁਣ ਗਿੱਪੀ ਦੀ ਤੀਜੀ ਫਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' ('Shinda Shinda No Papa') ਵੀ ਰਿਲੀਜ਼ ਲਈ ਤਿਆਰ ਹੈ,ਇਸ ਤੋਂ ਪਹਿਲਾਂ ਫਿਲਮ ਦਾ ਧਮਾਕੇਦਾਰ ਟੀਜ਼ਰ ਰਿਲੀਜ਼ ਹੋਇਆ ਹੈ,ਗਿੱਪੀ ਗਰੇਵਾਲ ਦੀ ਫਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' 10 ਮਈ 2024 ਨੂੰ ਰਿਲੀਜ਼ ਹੋਣ ਜਾ ਰਹੀ ਹੈ,ਫਿਲਮ 'ਚ ਗਿੱਪੀ ਤੇ ਸ਼ਿੰਦੇ ਨਾਲ ਹਿਨਾ ਖਾਨ ਦੀ ਵੀ ਮੁੱਖ ਭੂਮਿਕਾ ਹੈ,ਇਸ ਤੋਂ ਪਹਿਲਾਂ ਗਿੱਪੀ ਗਰੇਵਾਲ (Gippy Grewal) ਸਰਗੁਣ ਮਹਿਤਾ ਤੇ ਰੂਪੀ ਗਿੱਲ ਦੇ ਨਾਲ ਫਿਲਮ 'ਜੱਟ ਨੂੰ ਚੁੜੈਲ ਟੱਕਰੀ' 'ਚ ਵੀ ਨਜ਼ਰ ਆ ਚੁੱਕੇ ਹਨ,ਇਹ ਫਿਲਮ ਬਾਕਸ ਆਫਿਸ 'ਤੇ ਜ਼ਬਰਦਸਤ ਕਮਾਈ ਕਰ ਰਹੀ ਹੈ,ਫਿਲਮ 'ਚ ਗਿੱਪੀ ਤੇ ਸ਼ਿੰਦਾ ਦੀ ਜੋੜੀ ਪਹਿਲੀ ਵਾਰ ਪਿਓ ਪੁੱਤਰ ਦੇ ਕਿਰਦਾਰ 'ਚ ਨਜ਼ਰ ਆਈ ਹੈ,ਇਸ ਫਿਲਮ ਰਾਹੀਂ ਟੀਵੀ ਅਦਾਕਾਰਾ ਹਿਨਾ ਖਾਨ ਨੇ ਪੰਜਾਬੀ ਇੰਡਸਟਰੀ (Punjabi Industry) 'ਚ ਐਂਟਰੀ ਕੀਤੀ ਹੈ,ਉਹ ਸ਼ਿੰਦਾ ਦੀ ਮਾਂ ਦਾ ਕਿਰਦਾਰ ਨਿਭਾ ਰਹੀ ਹੈ। 

Advertisement

Latest News