ਖੂਬਸੂਰਤ ਪੰਜਾਬੀ ਫਿਲਮ 'ਹੁਸ਼ਿਆਰ ਸਿੰਘ' ਦੀ ਨਵੀਂ ਝਲਕ ਜਾਰੀ ਕੀਤੀ ਗਈ

 ਖੂਬਸੂਰਤ ਪੰਜਾਬੀ ਫਿਲਮ 'ਹੁਸ਼ਿਆਰ ਸਿੰਘ' ਦੀ ਨਵੀਂ ਝਲਕ ਜਾਰੀ ਕੀਤੀ ਗਈ

Patiala,28,OCT,2024,(Azad Soch News):- ਖੂਬਸੂਰਤ ਪੰਜਾਬੀ ਫਿਲਮ 'ਹੁਸ਼ਿਆਰ ਸਿੰਘ' ਦੀ ਨਵੀਂ ਝਲਕ ਜਾਰੀ ਕੀਤੀ ਗਈ ਹੈ, ਜਿਸ ਵਿੱਚ ਸਤਿੰਦਰ ਸਰਤਾਜ (Satinder Sartaj) ਅਤੇ ਸਿੰਮੀ ਚਾਹਲ ਲੀਡ ਜੋੜੀ ਦੇ ਰੂਪ ਵਿੱਚ ਨਜ਼ਰ ਆਉਣਗੇ,ਮੇਨ ਸਟ੍ਰੀਮ ਫਿਲਮਾਂ ਦੀ ਲਕੀਰ ਤੋਂ ਇਕਦਮ ਲਾਂਭੇ ਹੱਟ ਕੇ ਵਜ਼ੂਦ ਵਿੱਚ ਲਿਆਂਦੀ ਜਾ ਰਹੀ ਉਕਤ ਫਿਲਮ ਦੇ ਲੇਖਕ ਜਗਦੀਪ ਸਿੰਘ ਵੜਿੰਗ ਹਨ, ਜਿੰਨ੍ਹਾਂ ਵੱਲੋਂ ਲਿਖੀ ਇਸ ਬਿਹਤਰੀਨ ਫਿਲਮ ਦੀ ਸਹਿਯੋਗੀ ਸਟਾਰ-ਕਾਸਟ ਵਿੱਚ ਬੀਐਨ ਸ਼ਰਮਾ, ਰਾਣਾ ਰਣਬੀਰ, ਸੁਖਵਿੰਦਰ ਰਾਜ, ਸਰਦਾਰ ਸੋਹੀ, ਮਲਕੀਤ ਰੌਣੀ, ਪ੍ਰਕਾਸ਼ ਗਾਧੂ ਆਦਿ ਵੀ ਸ਼ਾਮਿਲ ਹਨ।ਓਮਜੀ ਸਿਨੇ ਵਰਲਡ' ਅਤੇ 'ਸਰਤਾਜ ਫਿਲਮਜ਼' ਵੱਲੋਂ ਸੁਯੰਕਤ ਰੂਪ ਵਿੱਚ ਨਿਰਮਿਤ ਕੀਤੀ ਗਈ ਇਸ ਫਿਲਮ ਦੇ ਨਿਰਮਾਤਾ ਅੰਸ਼ੂ ਮੁਨੀਸ਼ ਸਾਹਨੀ, ਸਹਿ ਨਿਰਮਾਣਕਾਰ ਸੁਵਿਧਾ ਸਾਹਨੀ ਅਤੇ ਫਿਰਦੋਸ ਪ੍ਰੋਡੋਕਸ਼ਨ ਹਨ, ਜਦਕਿ ਨਿਰਦੇਸ਼ਨ ਕਮਾਂਡ ਉਦੈ ਪ੍ਰਤਾਪ ਸਿੰਘ ਵੱਲੋਂ ਸੰਭਾਲੀ ਗਈ ਹੈ, ਜੋ ਅੱਜਕੱਲ੍ਹ ਪੰਜਾਬੀ ਸਿਨੇਮਾ ਦੇ ਮੋਹਰੀ ਕਤਾਰ ਫਿਲਮਕਾਰਾਂ 'ਚ ਅਪਣਾ ਸ਼ੁਮਾਰ ਕਰਵਾਉਣ ਵਿੱਚ ਸਫ਼ਲ ਰਹੇ ਹਨ।

Advertisement

Latest News

ਹਰਿਆਣਵੀ ਡਾਂਸਰ ਅਤੇ ਰਾਗਿਨੀ ਗਾਇਕਾ ਸਪਨਾ ਚੌਧਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਦੂਜੀ ਵਾਰ ਬਣੀ ਮਾਂ ਹਰਿਆਣਵੀ ਡਾਂਸਰ ਅਤੇ ਰਾਗਿਨੀ ਗਾਇਕਾ ਸਪਨਾ ਚੌਧਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਦੂਜੀ ਵਾਰ ਬਣੀ ਮਾਂ
Chandigarh,14 NOV,2024,(Azad Soch News):- ਸਪਨਾ ਚੌਧਰੀ (Sapna Chaudhary) ਦਾ ਵਿਆਹ ਚਾਰ ਸਾਲ ਪਹਿਲਾਂ ਹੀ ਹੋਇਆ ਸੀ,ਜਨਵਰੀ 2020 ਵਿੱਚ ਉਸਨੇ ਵੀਰ...
ਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ
ਪੰਜਾਬ ਪੁਲਿਸ ਨੇ ਯੂ.ਕੇ. ਅਧਾਰਤ ਜਬਰੀ ਵਸੂਲੀ ਵਾਲੇ ਸਿੰਡੀਕੇਟ ਸਮੇਤ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼; 7 ਪਿਸਤੌਲਾਂ ਸਮੇਤ 10 ਕਾਬੂ
ਸਰਦੀਆਂ ‘ਚ ਲੌਂਗ ਵਾਲੀ ਚਾਹ ਪੀਣ ਦੇ ਫਾਇਦੇ
"ਇਨਵੈਸਟ ਪੰਜਾਬ" ਪੋਰਟਲ ਆਪਣੀ ਕਾਰਗੁਜ਼ਾਰੀ ਸਦਕਾ 28 ਰਾਜਾਂ ਵਿੱਚੋਂ ਅੱਵਲ: ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੀ ਵਧਾਈ
25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਿਪਾਹੀ, ਪੰਜਾਬ ਹੋਮ ਗਾਰਡ ਤੇ ਉਨ੍ਹਾਂ ਦੇ ਸਾਥੀ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ