ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮਿਲੇ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਨ ਕਮੇਟੀ ਦੇ ਨਵੇਂ ਚੁਣੇ ਮੈਂਬਰ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮਿਲੇ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਨ ਕਮੇਟੀ ਦੇ ਨਵੇਂ ਚੁਣੇ ਮੈਂਬਰ

-ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮਿਲੇ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਨ ਕਮੇਟੀ ਦੇ ਨਵੇਂ ਚੁਣੇ ਮੈਂਬਰ

-ਸੂਬਾ ਸਰਕਾਰ ਕਮੇਟੀ ਨੂੰ ਸਮਾਜ ਹਿੱਤ ਦੇ ਕੰਮ ਕਰਨ ਨੂੰ ਦਵੇਗੀ ਪੂਰਾ ਸਹਿਯੋਗ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

Chandigarh,12,MAY,2025,(Azad Soch News):- ਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਨ ਕਮੇਟੀ ਦਾ ਵਫ਼ਦ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਉਨ੍ਹਾਂ ਦੇ ਨਿਵਾਸ ਸੰਤ ਕਬੀਰ ਕੁਟੀਰ 'ਤੇ ਮਿਲਿਆ। ਇਸ ਮੌਕੇ 'ਤੇ ਮੁੱਖ ਮੰਤਰੀ ਨੇ ਕਮੇਟੀ ਦੇ ਨਵੇਂ ਚੁਣੇ ਮੈਂਬਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਇਹ ਸਿੱਖ ਸਮਾਜ ਲਈ ਇੱਕ ਇਤਿਹਾਸਿਕ ਲੰਮ੍ਹਾ ਹੈ। ਮੌਜੂਦਾ ਸਰਕਾਰ ਦੇ ਤੀਜੀ ਵਾਰ ਗਠਨ ਦੇ ਬਾਅਦ ਪਹਿਲੀ ਵਾਰ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਨ ਕਮੇਟੀ ਦੇ ਚੋਣ ਸ਼ਾਂਤੀਪੂਰਣ ਰੂਪ ਨਾਲ ਸਪੰਨ ਹੋਏ ਹਨ। ਇਹ ਕਮੇਟੀ ਰਾਜ ਵਿੱਚ ਸਿੱਖ ਗੁਰੂਦੁਆਰਿਆਂ ਦੇ ਸੰਚਾਲਨ ਅਤੇ ਪ੍ਰਬੰਧਨ ਵਿੱਚ ਅਹਿਮ ਭੁਮਿਕਾ ਨਿਭਾਏਗੀ।

 

ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਕਮੇਟੀ ਦੇ 40 ਮੈਂਬਰ ਚੁਣੇ ਹੋਏ ਸਨ। ਹੁਣ ਹੋਰ 9 ਮੈਂਬਰ ਸਰਵਸੰਮਤੀ ਨਾਲ ਚੁਣੇ ਗਏ ਹਨ, ਜਿਨ੍ਹਾਂ ਵਿੱਚੋਂ ਕਈ ਮੈਂਬਰ ਅੱਜ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਪਹੁੰਚੇ। ਇਸ ਦੌਰਾਨ ਮੁੱਖ ਮੰਤਰੀ ਸ੍ਰੀ ਸੈਣੀ ਨੇ ਵਫ਼ਦ ਤੋਂ ਆਸ ਵਿਅਕਤ ਕੀਤੀ ਕਿ ਉਹ ਗੁਰੂ ਘਰਾਂ ਦੇ ਕੰਮਾਂ ਨੂੰ ਪਾਰਦਰਸ਼ਿਤਾ ਅਤੇ ਨਿਸ਼ਕਾਮ ਭਾਵ ਨਾਲ ਕਰਨ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਕਮੇਟੀ ਨੁੰ ਹਰ ਸੰਭਵ ਸਹਿਯੋਗ ਪ੍ਰਦਾਨ ਕਰੇਗੀ, ਤਾਂ ਜੋ ਇਹ ਸਮਾਜ ਹਿੱਤ ਵਿੱਚ ਮਜਬੂਤ ਕੰਮ ਕਰ ਸਕਣ ਅਤੇ ਆਪਣੀ ਇੱਕ ਸਥਾਈ ਪਹਿਚਾਣ ਸਥਾਪਿਤ ਕਰ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਇਸ ਕਮੇਟੀ ਰਾਹੀਂ ਸਿੱਖ ਸਮਾਜ ਲਈ ਜੋ ਵੀ ਕੰਮ ਕੀਤੇ ਜਾਣਗੇ, ਉਹ ਆਉਣ ਵਾਲੀ ਪੀੜੀਆਂ ਲਈ ਪ੍ਰੇਰਣਾ ਸਰੋਤ ਬਨਣਗੇ।ਵਫਦ ਨੇ ਸਿੱਖ ਸਮਾਜ ਨਾਲ ਸਬੰਧਿਤ ਕੁੱਝ ਸੁਝਾਅ ਵੀ ਮੁੱਖ ਮੰਤਰੀ ਦੇ ਸਾਹਮਣੇ ਰੱਖੇ, ਜਿਨ੍ਹਾਂ 'ਤੇ ਮੁੱਖ ਮੰਤਰੀ ਨੇ ਸਕਾਰਾਤਮਕ ਪ੍ਰਤੀਕ੍ਰਿਆ ਦਿੱਤੀ ਅਤੇ ਉਨ੍ਹਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ।

 

ਪਾਣੀ ਦੇ ਮੁੱਦੇ 'ਤੇ ਬੋਲਦੇ ਹੋਏ ਮੁੱਖ ਮੰਤਰੀ ਸ੍ਰੀ ਸੈਣੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਆਪਸ ਵਿੱਚ ਭਾਈਚਾਰੇ ਦੇ ਧਾਗੇ ਵਿੱਚ ਬੰਨ੍ਹੇ ਹਨ। ਅਸੀਂ ਸੱਭ ਇੱਕ ਹਾਂ। ਮਾਨ ਸਰਕਾਰ ਨੂੰ ਪਾਣੀ ਵਰਗੇ ਮੁੱਦੇ 'ਤੇ ਸਿਆਸਤ ਨਹੀਂ ਕਰਨੀ ਚਾਹੀਦੀ। ਜਿਸ ਪਾਣੀ 'ਤੇ ਹਰਿਆਣਾ ਦਾ ਅਧਿਕਾਰ ਹੈ, ਉਹ ਉਸ ਨੂੰ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂਆਂ ਦੀ ਸਿਖਿਆਵਾਂ ਦੇ ਅਨੁਰਪੂ ਪਾਣੀ ਦਾ ਸਮਾਨ ਵੰਡ ਹੋਣਾ ਚਾਹੀਦਾ ਹੈ, ਤਾਂ ਜੋ ਸਾਰਿਆਂ ਨੂੰ ਇਸ ਦਾ ਲਾਭ ਮਿਲ ਸਕੇ।

 

ਇਸ ਮੌਕੇ 'ਤੇ ਸਿੱਖ ਸਮਾਜ ਦੇ ਸੀਨੀਅਰ ਪ੍ਰਤੀਨਿਧੀ ਸ੍ਰੀ ਜਗਦੀਸ਼ ਸਿੰਘ ਝੀਂਡਾ, ਸ੍ਰੀ ਬਲਜੀਤ ਸਿੰਘ ਦਾਦੂਵਾਲ, ਸ੍ਰੀ ਗੁਲਾਬ ਸਿੰਘ ਮੁਨਕ, ਮੁੱਖ ਮੰਤਰੀ ਦੇ ਰਾਜਨੀਤਿਕ ਸਕੱਤਰ ਸ੍ਰੀ ਤਰੁਣ ਭੰਡਾਰੀ ਸਮੇਤ ਅਨੇਕ ਮਾਣਯੋਗ ਵਿਅਕਤੀ ਮੌਜੂਦ ਰਹੇ।

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ