ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੋਂ ਬਾਅਦ ਮਨੋਹਰ ਲਾਲ ਖੱਟਰ ਨੇ ਕੀਤੀ ਅਨਿਲ ਵਿਜ ਨਾਲ ਮੁਲਾਕਾਤ
Ambala,26 March,2024,(Azad Soch News):- ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਸਾਬਕਾ ਗ੍ਰਹਿ ਮੰਤਰੀ ਅਨਿਲ ਵਿਜ ਨਾਲ ਮੁਲਾਕਾਤ ਤੋਂ ਤਿੰਨ ਦਿਨ ਬਾਅਦ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Former Chief Minister Manohar Lal Khattar) ਨੇ ਸੋਮਵਾਰ ਨੂੰ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਹੋਲੀ ਦੀਆਂ ਵਧਾਈਆਂ ਦਿਤੀਆਂ,ਭਾਜਪਾ ਨੇ ਲੋਕ ਸਭਾ ਚੋਣਾਂ ਤੋਂ ਕੁੱਝ ਹਫ਼ਤੇ ਪਹਿਲਾਂ ਇਸ ਮਹੀਨੇ ਮਨੋਹਰ ਲਾਲ ਖੱਟਰ ਨੂੰ ਸੂਬੇ ਦੇ ਮੁੱਖ ਮੰਦਰੀ ਅਹੁਦੇ ਤੋਂ ਹਟਾ ਦਿਤਾ ਸੀ ਅਤੇ ਓ.ਬੀ.ਸੀ. ਨੇਤਾ ਸੈਣੀ ਨੂੰ ਹਰਿਆਣਾ ਦਾ ਮੁੱਖ ਮੰਤਰੀ ਨਿਯੁਕਤ ਕੀਤਾ ਸੀ,ਅਨਿਲ ਵਿਜ ਨੂੰ ਸੈਣੀ ਕੈਬਨਿਟ ’ਚ ਜਗ੍ਹਾ ਨਹੀਂ ਮਿਲੀ ਹਾਲਾਂਕਿ ਕਿਹਾ ਜਾਂਦਾ ਹੈ ਕਿ ਉਨ੍ਹਾਂ ਦਾ ਨਾਮ ਮੰਤਰੀਆਂ ਦੀ ਸ਼ੁਰੂਆਤੀ ਸੂਚੀ ’ਚ ਆਇਆ ਸੀ,ਚੰਡੀਗੜ੍ਹ ਤੋਂ ਕਰਨਾਲ ਜਾ ਰਹੇ ਖੱਟਰ ਅੰਬਾਲਾ ਛਾਉਣੀ ’ਚ ਵਿਜ ਦੀ ਰਿਹਾਇਸ਼ ’ਤੇ ਰੁਕੇ,ਦੋਹਾਂ ਨੇਤਾਵਾਂ ਨੇ ਇਕ ਦੂਜੇ ਨੂੰ ਗਲੇ ਲਗਾਇਆ ਅਤੇ ਹੋਲੀ ਦੀਆਂ ਵਧਾਈਆਂ ਦਿਤੀਆਂ,ਇਸ ਤੋਂ ਪਹਿਲਾਂ ਸ਼ੁਕਰਵਾਰ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਵਿਜ ਨਾਲ ਮੁਲਾਕਾਤ ਕੀਤੀ ਸੀ,ਜੋ ਮਨੋਹਰ ਲਾਲ ਖੱਟਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੇ ਫੈਸਲੇ ਦੌਰਾਨ ਪਾਰਟੀ ਵਲੋਂ ਉਨ੍ਹਾਂ ਨਾਲ ਸਲਾਹ-ਮਸ਼ਵਰਾ ਨਾ ਕਰਨ ਤੋਂ ਨਾਰਾਜ਼ ਦੱਸੇ ਜਾ ਰਹੇ ਹਨ।