ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਨੇ ਵਨ ਨੇਸ਼ਨ-ਵਨ ਇਲੈਕਸ਼ਨ ਦੇ ਫੈਸਲੇ ਦਾ ਕੀਤਾ ਸਵਾਗਤ

 ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਨੇ ਵਨ ਨੇਸ਼ਨ-ਵਨ ਇਲੈਕਸ਼ਨ ਦੇ ਫੈਸਲੇ ਦਾ ਕੀਤਾ ਸਵਾਗਤ

Chandigarh, 12 December 2024,(Azad Soch News):-  ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਨੇ ਵਨ ਨੇਸ਼ਨ-ਵਨ ਇਲੈਕਸ਼ਨ (One Nation-One Election) 'ਤੇ ਅੱਜ ਚੰਡੀਗੜ੍ਹ ਸਥਿਤ ਆਪਣੇ ਦਫਤਰ ਵਿਚ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਇਸ ਨੂੰ ਸਵਾਗਤਯੋਗ ਫੈਸਲਾ ਦਸਿਆ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ (Prime Minister Shri Narendra Modi) ਦੀ ਰਾਸ਼ਟਰਵਿਆਪੀ ਸੋਚ ਦਾ ਨਤੀਜਾ ਹੈ। ਇਹ ਫੈਸਲਾ ਆਜਾਦੀ ਦੇ ਤੁਰੰਤ ਬਾਅਦ ਲਿਆ ਜਾਣਾ ਚਾਹੀਦਾ ਸੀ, ਪਹਿਲਾਂ ਦੀ ਸਰਕਾਰਾਂ ਨੇ ਇਸ ਨੂੰ ਨਜਰਅੰਦਾਜ ਕੀਤਾ ਸੀ, ਜਦੋਂ ਕਿ ਮੋਦੀ ਜੀ ਨੇ ਹੁਣ ਇਸ ਨੂੰ ਦੇਸ਼ ਹਿੱਤ ਵਿਚ ਲਾਗੂ ਕਰਨ ਦੀ ਦਿਸ਼ਾ ਵਿਚ ਕਦਮ ਚੁਕਿਆ ਹੈ,ਵਿਜ ਨੇ ਦਸਿਆ ਕਿ ਮੌਜੂਦਾ ਵਿਚ ਹਰ ਸਾਲ ਚੋਣ ਹੁੰਦੇ ਰਹਿੰਦੇ ਹਨ ਹਾਲ ਹੀ ਵਿਚ ਲੋਕਸਭਾ ਅਤੇ ਹਰਿਆਣਾ ਤੇ ਮਹਾਰਾਸ਼ਟਰ ਦੇ ਵਿਧਾਨਸਭਾ ਚੋਣ ਹੋੲ ਅਤੇ ਹੁਣ ਦਿੱਲੀ ਵਿਚ ਚੋਣ ਹੋਣੇ ਹਨ। ਚੋਣਾਂ ਵਿਚ ਚੋਣ ਜਾਬਤਾ ਲਗਾਉਣ ਦੇ ਕਾਰਨ ਵਿਕਾਸ ਕੰਮਾਂ ਵਿਚ ਰੁਕਾਵਟ ਆਉਂਦੀ ਹੈ, ਇਸ ਫੈਸਲੇ ਨਾਲ ਵਿਕਾਸ ਦੇ ਕੰਮ ਲਗਾਤਾਰ ਚੱਲਦੇ ਰਹਿਣਗੇਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ਉਦੇਸ਼ ਭਾਰਤ ਨੂੰ ਵਿਕਸਿਤ ਰਾਸ਼ਟਰ ਬਨਾਉਣਾ ਹੈ। ਹਰ ਭਾਰਤੀ ਨਾਗਰਿਕ ਨੂੰ ਇਸ ਦਾ ਸਵਾਗਤ ਅਤੇ ਸਮਰਥਨ ਕਰਨਾ ਚਾਹੀਦਾ ਹੈ। ਵਿਰੋਧੀ ਪਾਰਟੀਆਂ ਵੱਲੋਂ ਇਸ ਦਾ ਵਿਰੋਧ ਸਿਰਫ ਸੱਤਾ ਦੀ ਲਾਲਸਾ ਅਤੇ ਅਗਿਆਨਤਾ ਦਾ ਹੀ ਨਤੀਜਾ ਹੈ ਅਤੇ ਉਨ੍ਹਾਂ ਦਾ ਦੇਸ਼ ਤੋਂ ਕੋਈ ਲੇਣਾ-ਦੇਣਾ ਨਹੀਂ ਹੈ।ਅਵਿਸ਼ਵਾਸ ਪ੍ਰਸਤਾਵ 'ਤੇ ਬੋਲਦੇ ਹੋਏ ਸ੍ਰੀ ਵਿਜ ਨੇ ਕਿਹਾ ਕਿ ਅੱਜ ਤੋਂ ਪਹਿਲਾਂ ਉੱਪ ਰਾਸ਼ਟਰਪਤੀ ਦੇ ਖਿਲਾਫ ਅਵਿਸ਼ਵਾਸ ਪ੍ਰਸਤਾਵ ਕਿਸੇ ਵੀ ਪਾਰਟੀ ਵੱਲੋਂ ਨਹੀਂ ਲਿਆਇਆ ਗਿਆ ਸੀ। ਇਹ ਅਵਿਸ਼ਵਾਸ ਪ੍ਰਸਤਾਵ ਵਿਰੋਧੀ ਪਾਰਟੀਆਂ ਵੱਲੋਂ ਜੋਰਜ ਸੋਰਸ ਦੇ ਮੁੱਦੇ ਨੂੰ ਲੁਕਾਉਣ ਲਈ ਲਿਆਇਆ ਗਿਆ ਹੈ। ਉਨ੍ਹਾਂ ਦਾ ਉਦੇਸ਼ ਇਹ ਹੈ ਕਿ ਰਾਜਸਭਾ ਅਤੇ ਲੋਕਸਭਾ ਦੀ ਕਾਰਵਾਈ ਸੁਚਾਰੂ ਰੂਪ ਨਾਲ ਨਾ ਚੱਲ ਸਕੇ ਤਾਂ ਦੇਸ਼ ਦਾ ਵਿਕਾਸ ਰੁੱਕ ਜਾਵੇ।

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ