ਹਰਿਆਣਾ ਦੇ ਗੈਂਗਸਟਰ ਕਾਲਾ ਖੈਰਮਪੁਰੀਆ ਦੇ ਸਾਥੀ ਰੋਹਿਤ ਨੂੰ ਥਾਈਲੈਂਡ ਤੋਂ ਗ੍ਰਿਫ਼ਤਾਰ ਕੀਤਾ ਗਿਆ

ਹਰਿਆਣਾ ਦੇ ਗੈਂਗਸਟਰ ਕਾਲਾ ਖੈਰਮਪੁਰੀਆ ਦੇ ਸਾਥੀ ਰੋਹਿਤ ਨੂੰ ਥਾਈਲੈਂਡ ਤੋਂ ਗ੍ਰਿਫ਼ਤਾਰ ਕੀਤਾ ਗਿਆ

Chandigarh,28 July,2024,(Azad Soch News):- ਹਰਿਆਣਾ ਦੇ ਗੈਂਗਸਟਰ ਕਾਲਾ ਖੈਰਮਪੁਰੀਆ ਦੇ ਸਾਥੀ ਰੋਹਿਤ ਨੂੰ ਥਾਈਲੈਂਡ (Thailand) ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ,ਰੋਹਿਤ ਨੂੰ ਥਾਈਲੈਂਡ ਤੋਂ ਬੈਂਗਲੁਰੂ ਹਵਾਈ ਅੱਡੇ (Bangalore Airport) 'ਤੇ ਲਿਆਂਦਾ ਗਿਆ ਸੀ,ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਉਸ ਨੂੰ ਹਰਿਆਣਾ ਐਸਟੀਐਫ (ਸਪੈਸ਼ਲ ਟਾਸਕ ਫੋਰਸ) (Special Task Force) ਟੀਮ ਦੇ ਹਵਾਲੇ ਕਰ ਦਿੱਤਾ ਗਿਆ,ਰੋਹਿਤ ਨੇ 24 ਜੂਨ ਨੂੰ ਹਰਿਆਣਾ ਦੇ ਹਿਸਾਰ 'ਚ ਮਹਿੰਦਰਾ ਸ਼ੋਅਰੂਮ ਦੇ ਬਾਹਰ ਗੋਲੀਬਾਰੀ ਕਰਨ ਲਈ ਬਦਮਾਸ਼ਾਂ ਨੂੰ ਹਥਿਆਰ ਮੁਹੱਈਆ ਕਰਵਾਏ ਸਨ,ਰੋਹਿਤ ਹਿਸਾਰ ਦੇ ਬਾਲਸਮੰਦ ਪਿੰਡ ਦਾ ਰਹਿਣ ਵਾਲਾ ਹੈ,ਰੋਹਿਤ 24 ਜੂਨ ਦੀ ਘਟਨਾ ਤੋਂ ਬਾਅਦ ਥਾਈਲੈਂਡ ਭੱਜ ਗਿਆ ਸੀ,ਐਸਟੀਐਫ ਗੁਰੂਗ੍ਰਾਮ (STF Gurugram) ਦੇ ਡੀਐਸਪੀ ਪ੍ਰੀਤਪਾਲ ਨੇ ਦੱਸਿਆ ਕਿ 24 ਜੂਨ ਨੂੰ ਤਿੰਨ ਮੋਟਰ ਸਾਈਕਲ ਸਵਾਰ ਨੌਜਵਾਨਾਂ ਨੇ ਹਿਸਾਰ ਵਿਚ ਮਹਿੰਦਰਾ ਸ਼ੋਅਰੂਮ (Mahindra Showroom) ਵਿਚ ਅੰਨ੍ਹੇਵਾਹ ਗੋਲੀਬਾਰੀ ਕੀਤੀ ਸੀ ਅਤੇ ਵਿਦੇਸ਼ ਵਿਚ ਰਹਿੰਦੇ ਕਾਲਾ ਖੈਰਾਮਪੁਰੀਆ ਅਤੇ ਹਿਮਾਂਸ਼ੂ ਭਾਊ ਦੇ ਨਾਂ ’ਤੇ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ,ਪੈਸੇ ਨਾ ਦੇਣ 'ਤੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ,ਇਸ ਸਬੰਧੀ ਥਾਣਾ ਸਿਟੀ ਹਿਸਾਰ (Police Station City Hisar) 'ਚ ਮਾਮਲਾ ਦਰਜ ਕੀਤਾ ਗਿਆ ਹੈ,ਹਿਸਾਰ ਪੁਲਿਸ ਅਤੇ ਹਰਿਆਣਾ ਐਸਟੀਐਫ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ,ਹਿਸਾਰ STF ਰੋਹਿਤ ਨੂੰ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕਰੇਗੀ,ਰੋਹਿਤ ਅਤੇ ਕਾਲਾ ਖੈਰਪੁਰੀਆ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਵੇਗੀ,ਇਹ ਪਤਾ ਲਗਾਇਆ ਜਾਵੇਗਾ ਕਿ ਉਸ ਨੇ ਇਹ ਹਥਿਆਰ ਕਿੱਥੋਂ ਅਤੇ ਕਦੋਂ ਅਪਰਾਧੀਆਂ ਨੂੰ ਮੁਹੱਈਆ ਕਰਵਾਏ ਸਨ।

Advertisement

Latest News

ਚੀਮਾ ਜੋਧਪੁਰ ਵਿਖੇ ਨਵੀਂ ਬਣੀ ਸਾਇੰਸ ਲੈਬ ਦਾ ਉਦਘਾਟਨ ਚੀਮਾ ਜੋਧਪੁਰ ਵਿਖੇ ਨਵੀਂ ਬਣੀ ਸਾਇੰਸ ਲੈਬ ਦਾ ਉਦਘਾਟਨ
ਬਰਨਾਲਾ, 24 ਜਨਵਰੀ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਚੀਮਾ ਜੋਧਪੁਰ ਵਿਖੇ ਨਵੀਂ ਬਣੀ ਸਾਇੰਸ ਲੈਬ ਦਾ ਉਦਘਾਟਨ ਅੱਜ ਪਿੰਡ ਦੇ ਸਰਪੰਚ...
ਫਲਾਂ ਅਤੇ ਸਬਜ਼ੀਆਂ ਦੀ ਕਟਾਈ ਤੋਂ ਬਾਅਦ ਦੇਖਭਾਲ ਅਤੇ ਸਟੋਰੇਜ ਦੇ ਤਰੀਕਿਆਂ ਬਾਰੇ ਸਿਖਲਾਈ ਪ੍ਰੋਗਰਾਮ ਸਮਾਪਤ
ਨਾਲੇ ਵਿੱਚ ਡਿੱਗੀ ਗਾਂ ਨੂੰ ਸੁਰੱਖਿਅਤ ਬਾਹਰ ਕੱਢਿਆ
26 ਜਨਵਰੀ ਨੂੰ ਮੰਤਰੀ ਲਾਲਜੀਤ ਸਿੰਘ ਭੁੱਲਰ ਫਾਜ਼ਿਲਕਾ ਵਿਖੇ ਲਹਿਰਾਉਣਗੇ ਝੰਡਾ
ਕਿਸਾਨ ਬੇਲੋੜੀਆਂ ਸਪਰੇਆਂ ਕਰਨ ਤੋਂ ਗੁਰੇਜ਼ ਕਰਨ- ਡਾ.ਅਵੀਨਿੰਦਰ ਪਾਲ ਸਿੰਘ
ਸਕੂਲੀ ਬੱਚਿਆਂ ਲਈ ਰੋਡ ਸੇਫਟੀ ਸੈਮੀਨਾਰ ਲਗਾਇਆ
ਹਰਿਆਣਾ ਸਰਕਾਰ 10ਵੀਂ-12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਤੋਂ ਬਾਅਦ ਸੀਈਟੀ (ਸੰਯੁਕਤ ਯੋਗਤਾ ਪ੍ਰੀਖਿਆ) ਕਰਵਾਏਗੀ