ਸੁਲਤਾਨਪੁਰ ਲੋਧੀ ਦੇ ਬੁਹਪੱਖੀ ਵਿਕਾਸ ਲਈ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਕੀਤੀ ਮੁਲਾਕਾਤ
Sultanpur Lodhi,Chandigarh, 8 June 2025,(Azad Soch News):- ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal) ਨੇ ਕੇਂਦਰੀ ਅਵਾਸ, ਸ਼ਹਿਰੀ ਮਾਮਲਿਆਂ ਬਾਰੇ ਅਤੇ ਬਿਜਲੀ ਮੰਤਰੀ ਸ਼੍ਰੀ ਮਨੋਹਰ ਲਾਲ ਖੱਟਰ (Power Minister Shri Manohar Lal Khattar) ਨਾਲ ਸੁਲਤਾਨਪੁਰ ਲੋਧੀ ਦੇ ਵਿਕਾਸ ਸਬੰਧੀ ਮੁਲਾਕਾਤ ਕੀਤੀ,ਚੰਡੀਗੜ੍ਹ ਵਿਖੇ ਹਰਿਆਣਾ ਨਿਵਾਸ ਵਿੱਚ ਅੱਧੇ ਘੰਟੇ ਤੋਂ ਵੱਧ ਚੱਲੀ ਇਸ ਮੀਟਿੰਗ ਦੌਰਾਨ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਦੇ ਵਿਕਾਸ ਕਾਰਜਾਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ, ਵਿਭਾਗ ਦੇ ਪ੍ਰਿੰਸੀਪਲ ਸਕੱਤਰ ਤੇਜ਼ਬੀਰ ਸਿੰਘ, ਆਈ.ਏ.ਐਸ ਦੀਪਤੀ ਉੱਪਲ ਅਤੇ ਮੀਟਿੰਗ ਦੇ ਪ੍ਰਬੰਧਕ ਡਾ: ਪ੍ਰਭਲੀਨ ਸਿੰਘ ਵੀ ਹਾਜ਼ਰ ਸਨ।
ਯਾਦ ਰਹੇ ਕੇ ਕੇਂਦਰ ਸਰਕਾਰ (Central Govt) ਨੇ ਸਾਲ 2019 ਵਿੱਚ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ (Smart City) ਐਲਾਨਿਆ ਸੀ। ਦੋ ਸਾਲ 2020 ਤੇ 2021 ਕਰੋਨਾ ਦੀ ਭੇਂਟ ਚੜ ਗਏ ਜਿਸ ਕਾਰਣ ਇਹਨਾਂ ਦੋ ਸਾਲਾਂ ਵਿੱਚ ਕੋਈ ਕੰਮ ਨਹੀਂ ਹੋ ਸਕਿਆ। ਕੇਂਦਰੀ ਮੰਤਰੀ ਨੋਹਰ ਲਾਲ ਖੱਟਰ ਨੇ ਸਪੱਸ਼ਟ ਕੀਤਾ ਕਿ ਹੁਣ ਇਸ ਸਕੀਮ ਦੀ ਮਿਆਦ 31 ਮਾਰਚ 2025 ਤੱਕ ਸੀ।ਬਿਜਲੀ ਮੰਤਰੀ ਸ਼੍ਰੀ ਮਨੋਹਰ ਲਾਲ ਖੱਟਰ ਨੇ ਦੱਸਿਆ ਕਿ ਉਨ੍ਹਾਂ ਹਰਿਆਣੇ ਦੇ ਮੁੱਖ ਮੰਤਰੀ ਹੁੰਦਿਆਂ ਸੁਲਤਾਨਪੁਰ ਲੋਧੀ ਅਤੇ ਸੀਚੇਵਾਲ ਦਾ ਦੌਰਾ ਕੀਤਾ ਸੀ। ਉਦੋਂ ਉਸ ਦੌਰੇ ਦਾ ਮੰਤਵ ਹਰਿਆਣਾ ਵਿੱਚ ਸੁਰਜੀਤ ਕੀਤੀ ਜਾ ਰਹੀ ਸਰਸਵਤੀ ਨਦੀ ਦੇ ਵਹਾਅ ਨੂੰ ਲਗਾਤਾਰਤਾ ਵਿੱਚ ਵਹਿਣ ਦਾ ਤਜ਼ਰਬਾ ਹਾਸਲ ਕਰਨਾ ਸੀ, ਜਿਵੇਂ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਣਥੱਕ ਮਿਹਨਤ ਕਰਦਿਆਂ ਬਾਬੇ ਨਾਨਕ ਦੀ ਪਵਿੱਤਰ ਵੇਈਂ ਨੂੰ ਮੁੜ ਨਿਰਮਲ ਬਣਾ ਦਿੱਤਾ ਹੈ। ਬਿਜਲੀ ਮੰਤਰੀ ਸ਼੍ਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਪਵਿੱਤਰ ਵੇਈਂ ਦੇ ਆਲੇ-ਦੁਆਲੇ ਪੱਥਰ ਲਗਾਉਣ ਦਾ ਜਿਹੜਾ ਕੰਮ ਰਹਿ ਗਿਆ ਹੈ, ਉਸ ਨੂੰ ਕੇਂਦਰ ਦੇ ਹੋਰ ਵਿਭਾਗਾਂ ਦੀਆਂ ਚੱਲ ਰਹੀਆਂ ਸਕੀਮਾਂ ਰਾਹੀਂ ਕਰਨ ਦੇ ਯਤਨ ਕੀਤੇ ਜਾਣਗੇ।