ਚੰਡੀਗੜ੍ਹ ਪ੍ਰਸ਼ਾਸਨ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਕਾਰਨ 5 ਅਕਤੂਬਰ ਨੂੰ ਛੁੱਟੀ ਦਾ ਕੀਤਾ ਐਲਾਨ
By Azad Soch
On
Chandigarh, 03 October 2024,(Azad Soch News):- ਹਰਿਆਣਾ ਵਿੱਚ 5 ਅਕਤੂਬਰ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ (Assembly Elections) ਲਈ ਵੋਟਿੰਗ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਨੇ ਹਰਿਆਣਾ ਦੇ ਵੋਟਰਾਂ ਲਈ ਛੁੱਟੀ ਦਾ ਐਲਾਨ ਕੀਤਾ ਹੈ,ਹਰਿਆਣਾ ਵਿਧਾਨ ਸਭਾ ਚੋਣਾਂ ਦੇ ਕਾਰਨ ਚੰਡੀਗੜ੍ਹ (Chandigarh) ਵਿੱਚ ਸਥਿਤ ਸਾਰੀਆਂ ਫੈਕਟਰੀਆਂ,ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿੱਚ 5 ਅਕਤੂਬਰ 2024 (ਸ਼ਨੀਵਾਰ) ਨੂੰ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਗਿਆ ਹੈ,ਇਹ ਫੈਸਲਾ ਇਸ ਲਈ ਲਿਆ ਗਿਆ ਹੈ,ਤਾਂ ਜੋ ਹਰਿਆਣਾ ਦੇ ਕਿਸੇ ਵੀ ਹਲਕੇ ਵਿੱਚ ਰਜਿਸਟਰਡ ਵੋਟਰ,ਜੋ ਚੰਡੀਗੜ੍ਹ ਵਿੱਚ ਕੰਮ ਕਰ ਰਹੇ ਹਨ,ਆਪਣੀ ਵੋਟ ਦਾ ਇਸਤੇਮਾਲ ਕਰ ਸਕਣ,ਸਲਾਹਕਾਰ, ਚੰਡੀਗੜ੍ਹ ਪ੍ਰਸ਼ਾਸਨ ਨੇ ਫੈਕਟਰੀਜ਼ ਐਕਟ, 1948 ਅਤੇ ਪੰਜਾਬ ਸ਼ਾਪ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟਸ ਐਕਟ, 1958 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਸ ਛੁੱਟੀ ਦਾ ਐਲਾਨ ਕੀਤਾ ਹੈ।
Related Posts
Latest News
'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ 'ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ' ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ
12 Dec 2024 21:17:50
ਨਵੀਂ ਦਿੱਲੀ, 12 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ 'ਇੱਕ ਦੇਸ਼, ਇੱਕ ਚੋਣ' ਤੋਂ...