ਹਰਿਆਣਾ ਸਰਕਾਰ ਨੇ ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ ਲਈ ’ਹਰੀਜਨ’ ਅਤੇ ’ਗਿਰੀਜਨ’ ਸ਼ਬਦਾਂ ਦੀ ਵਰਤੋਂ ’ਤੇ ਪਾਬੰਦੀ ਲਗਾ ਦਿੱਤੀ ਹੈ
By Azad Soch
On
Chandigarh, January 14, 2026,(Azad Soch News):- ਹਰਿਆਣਾ ਸਰਕਾਰ ਨੇ ਆਪਣੇ ਸਾਰੇ ਵਿਭਾਗਾਂ, ਜਨਤਕ ਅਤੇ ਵਿਦਿਅਕ ਅਦਾਰਿਆਂ ਤੇ ਹੋਰਨਾਂ ਵੱਲੋਂ ਸੰਚਾਰ ਵਿਚ ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ ਲਈ ’ਹਰੀਜਨ’ ਅਤੇ ’ਗਿਰੀਜਨ’ ਸ਼ਬਦਾਂ ਦੀ ਵਰਤੋਂ ’ਤੇ ਪਾਬੰਦੀ ਲਗਾ ਦਿੱਤੀ ਹੈ।ਇਸ ਮਾਮਲੇ ਵਿਚ ਮੁੱਖ ਸਕੱਤਰ ਵੱਲੋਂ ਪੱਤਰ ਜਾਰੀ ਕਰ ਕੇ ਇਹਨਾਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਵਾਸਤੇ ਆਖਿਆ ਗਿਆ ਹੈ।
ਇਹ ਹੁਕਮ ਸਾਰੇ ਸਰਕਾਰੀ ਵਿਭਾਗਾਂ, ਬੋਰਡਾਂ, ਨਿਗਮਾਂ, ਜਨਤਕ ਅਦਾਰਿਆਂ ਅਤੇ ਵਿਦਿਅਕ ਸੰਸਥਾਵਾਂ ਤੇ ਲਾਗੂ ਹੋਵੇਗਾ। ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਭਵਿੱਖ ਵਿੱਚ ਇਨ੍ਹਾਂ ਸ਼ਬਦਾਂ ਦੀ ਵਰਤੋਂ ਨਾ ਕੀਤੀ ਜਾਵੇ।ਇਹ ਸ਼ਬਦ ਅਪਮਾਨਜਨਕ ਮੰਨੇ ਜਾਂਦੇ ਹਨ ਅਤੇ ਸੰਵਿਧਾਨਕ ਨਾਮਾਂ (ਅਨੁਸੂਚਿਤ ਜਾਤੀ/ਜਨਜਾਤੀ) ਨੂੰ ਤਰਜੀਹ ਦਿੱਤੀ ਜਾਵੇਗੀ। ਇਹ ਫੈਸਲਾ ਵਿਤਕਰੇ ਨੂੰ ਖਤਮ ਕਰਨ ਅਤੇ ਸਤਿਕਾਰਯੋਗ ਭਾਸ਼ਾ ਨੂੰ ਉਤਸ਼ਾਹਿਤ ਕਰਨ ਲਈ ਲਿਆ ਗਿਆ ਹੈ।
Latest News
15 Jan 2026 20:27:15
ਚੰਡੀਗੜ੍ਹ, 15 ਜਨਵਰੀ 2026:ਪੰਜਾਬ ਦੇ ਉਦਯੋਗ ਅਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਵੱਲੋਂ...

