ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ 13 ਨਵੰਬਰ ਤੋਂ ਸ਼ੁਰੂ ਹੋਵੇਗਾ
By Azad Soch
On
Chandigarh,05 NOV,2024,(Azad Soch News):- ਹਰਿਆਣਾ ਵਿਧਾਨ ਸਭਾ (Haryana Vidhan Sabha) ਦੇ ਸਰਦ ਰੁੱਤ ਸੈਸ਼ਨ (Winter Session) ਦੀ ਤਰੀਕ ਆ ਗਈ ਹੈ,ਹਰਿਆਣਾ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ 13 ਨਵੰਬਰ ਤੋਂ ਸ਼ੁਰੂ ਹੋ ਰਿਹਾ ਹੈ,ਇਸ ਸਬੰਧੀ ਅੱਜ ਸਕੱਤਰੇਤ ਵੱਲੋਂ ਨੋਟੀਫਿਕੇਸ਼ਨ (Notification) ਵੀ ਜਾਰੀ ਕਰ ਦਿੱਤਾ ਗਿਆ ਹੈ,ਦੱਸ ਦੇਈਏ ਕਿ ਇੱਕ ਦਿਨ ਪਹਿਲਾਂ ਹੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਨੇ ਹਰਿਆਣਾ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਬੁਲਾਉਣ ਨੂੰ ਲੈ ਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੂੰ ਪੱਤਰ ਲਿਖਿਆ ਸੀ,ਸੈਸ਼ਨ ਦੀ ਤਰੀਕ ਤੈਅ ਹੋਣ ਤੋਂ ਬਾਅਦ ਵਿਧਾਨ ਸਭਾ ਸਕੱਤਰ ਵੱਲੋਂ ਸਾਰੇ ਵਿਧਾਇਕਾਂ ਨੂੰ ਵਿਧਾਨ ਸਭਾ ਸੈਸ਼ਨ ਦੀ ਸੂਚਨਾ ਭੇਜ ਦਿੱਤੀ ਗਈ ਹੈ,ਇਸ ਸਰਦ ਰੁੱਤ ਸੈਸ਼ਨ 'ਚ ਕਈ ਬਿੱਲ ਵੀ ਪਾਸ ਹੋ ਸਕਦੇ ਹਨ,ਕਈ ਵਿਧਾਇਕ ਆਪਣੇ ਇਲਾਕੇ ਦੀਆਂ ਸਮੱਸਿਆਵਾਂ ਵੀ ਸਦਨ ਦੀ ਮੇਜ਼ 'ਤੇ ਰੱਖਣਗੇ।
Related Posts
Latest News
25 Jan 2025 21:51:36
Chandigarh, 25 January 2025,(Azad Soch News):- ਗਣਤੰਤਰ ਦਿਵਸ (Republic Day) ਦੀ ਪੂਰਵ ਸੰਧਿਆ 'ਤੇ, ਭਾਰਤ ਸਰਕਾਰ ਨੇ ਪਦਮ ਪੁਰਸਕਾਰਾਂ ਦਾ...