ਸਰੀਰ ਦੀ ਕਮਜ਼ੋਰੀ ਨੂੰ ਦੂਰ ਕਰਦਾ ਹੈ ਪਨੀਰ
By Azad Soch
On
- ਪਨੀਰ ’ਚ ਡਾਇਟਰੀ ਫਾਈਬਰ (Dietary Fiber) ਭਰਪੂਰ ਮਾਤਰਾ ’ਚ ਪਾਏ ਜਾਂਦੇ ਹਨ, ਜੋ ਖਾਣੇ ਨੂੰ ਪਚਾਉਣ ’ਚ ਸਹਾਇਤਾ ਕਰਦਾ ਹੈ।
- ਪਨੀਰ ਪਾਚਨ ਤੰਤਰ ਨੂੰ ਮਜ਼ਬੂਤ ਕਰਦਾ ਹੈ।
- ਪਨੀਰ ’ਚ ਕੈਲਸ਼ੀਅਮ (Calcium) ਤੇ ਫਾਸਫੋਰਸ ਭਰਪੂਰ ਮਾਤਰਾ ’ਚ ਹੁੰਦੀ ਹੈ, ਜੋ ਹੱਡੀਆਂ ਲਈ ਬੇਹੱਦ ਜ਼ਰੂਰੀ ਹੈ।
- ਰੋਜ਼ ਕੱਚੇ ਪਨੀਰ ਦਾ ਸੇਵਨ ਕਰਨ ਨਾਲ ਹੱਡੀਆਂ ਦੇ ਦਰਦ ਤੋਂ ਰਾਹਤ ਮਿਲਦੀ ਹੈ ਤੇ ਹੱਡੀਆਂ ਮਜ਼ਬੂਤ ਹੁੰਦੀਆਂ ਹਨ।
- ਪਨੀਰ ’ਚ ਓਮੇਗਾ-3 (Omega-3) ਪਾਇਆ ਜਾਂਦਾ ਹੈ, ਜੋ ਮਾਨਸਿਕ ਵਿਕਾਸ ’ਚ ਸਹਾਇਕ ਹੁੰਦਾ ਹੈ।
- ਪਨੀਰ ’ਚ ਅਜਿਹੇ ਕਈ ਗੁਣ ਹੁੰਦੇ ਹਨ, ਜੋ ਸਰੀਰ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ।
- ਪਨੀਰ ਨਾਲ ਸਾਡੇ ਸਰੀਰ ਨੂੰ ਤੁਰੰਤ ਐਨਰਜੀ ਮਿਲਦੀ ਹੈ।
- ਇਹ ਸਰੀਰ ਦੀ ਕਮਜ਼ੋਰੀ ਨੂੰ ਦੂਰ ਕਰਦਾ ਹੈ।
- ਪਨੀਰ ਦੇ ਸੇਵਨ ਨਾਲ ਬੱਚਿਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ’ਚ ਸਹਾਇਤਾ ਮਿਲਦੀ ਹੈ।
- ਪਨੀਰ ਕੈਲਸ਼ੀਅਮ (Cheese Calcium) ਦਾ ਇਕ ਵਧੀਆ ਮਾਧਿਅਮ ਹੈ, ਇਸ ਨਾਲ ਹੱਡੀਆਂ ਤੇ ਦੰਦ ਮਜ਼ਬੂਤ ਹੁੰਦੇ ਹਨ।
- ਜਿਨ੍ਹਾਂ ਲੋਕਾਂ ਨੇ ਭਾਰ ਘਟਾਉਣਾ ਹੋਵੇ ਤਾਂ ਉਨ੍ਹਾਂ ਲਈ ਪਨੀਰ ਬਹੁਤ ਫ਼ਾਇਦੇਮੰਦ ਹੈ।
- ਇਹ ਭੁੱਖ ਨੂੰ ਸ਼ਾਂਤ ਕਰਦਾ ਹੈ ਤੇ ਭਾਰ ਨੂੰ ਕੰਟਰੋਲ ਰੱਖਦਾ ਹੈ।
- ਪਨੀਰ ਜੇ ਸੰਤੁਲਿਤ ਮਾਤਰਾ ’ਚ ਖਾਧਾ ਜਾਵੇ ਤਾਂ ਇਹ ਫ਼ਾਇਦੇਮੰਦ ਹੈ ਪਰ ਜ਼ਿਆਦਾ ਫੈਟ ਵਾਲਾ ਜ਼ਿਆਦਾ ਪਨੀਰ *Cheese Calcium) ਜ਼ਿਆਦਾ ਖਾਧਾ ਜਾਵੇ ਤਾਂ ਨੁਕਸਾਨ ਵੀ ਕਰ ਸਕਦਾ ਹੈ।
- ਪਨੀਰ ਕੈਲਸ਼ੀਅਮ ਤੇ ਪ੍ਰੋਟੀਨ ਦਾ ਵਧੀਆ ਸਰੋਤ ਹੈ ਪਰ ਜ਼ਿਆਦਾ ਪਨੀਰ ਖਾਣ ਨਾਲ ਕੋਲੈਸਟਰੋਲ ਪੱਧਰ ਵੱਧ ਜਾਂਦਾ ਹੈ।
- ਇਸ ਲਈ ਜਾਣਕਾਰਾਂ ਦੀ ਮੰਨੀਏ ਤਾਂ ਪਨੀਰ ਦਾ ਸੇਵਨ ਘੱਟ ਮਾਤਰਾ ’ਚ ਕਰਨਾ ਸਿਹਤ ਲਈ ਫ਼ਾਇਦੇਮੰਦ ਹੈ।
Related Posts
Latest News
14 Dec 2025 09:13:34
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...


