ਸੇਬ ਦਾ ਮੁਰੱਬਾ ਖਾਣ ਨਾਲ ਸਿਹਤ ਨੂੰ ਮਿਲਦੇ ਹਨ ਫ਼ਾਇਦੇ
By Azad Soch
On
- ਸੇਬ ਦਾ ਮੁਰੱਬਾ (Apple Jam) ਖਾਣ ਨਾਲ ਕਬਜ਼ ‘ਚ ਬਹੁਤ ਰਾਹਤ ਮਿਲਦੀ ਹੈ।
- ਇਹ ਫਾਈਬਰ ਨਾਲ ਭਰਪੂਰ ਹੁੰਦਾ ਹੈ।
- ਇਹ ਪੁਰਾਣੀ ਕਬਜ਼ ਦੀ ਸਮੱਸਿਆ ਨੂੰ ਠੀਕ ਕਰਨ ‘ਚ ਵੀ ਕਾਰਗਰ ਹੈ।
- ਜੇਕਰ ਤੁਸੀਂ ਕਬਜ਼ ਦੀ ਸਮੱਸਿਆ ਤੋਂ ਬਹੁਤ ਪਰੇਸ਼ਾਨ ਹੋ ਤਾਂ ਤੁਹਾਨੂੰ ਸੇਬ ਦੇ ਮੁਰੱਬੇ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।
- ਇਸ ਨਾਲ ਹਲਕੀ ਕਬਜ਼ ਅਤੇ ਗੈਸ ਦੀ ਸਮੱਸਿਆ ‘ਚ ਰਾਹਤ ਮਿਲ ਸਕਦੀ ਹੈ।
- ਸੇਬ ਦਾ ਮੁਰੱਬਾ ਹਾਈ ਬਲੱਡ ਪ੍ਰੈਸ਼ਰ ਵਰਗੀਆਂ ਬਿਮਾਰੀਆਂ ‘ਚ ਵੀ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।
- ਦਰਅਸਲ ਸੇਬ ਦਾ ਮੁਰੱਬਾ ਦਿਲ ਦੀਆਂ ਮਾਸਪੇਸ਼ੀਆਂ ਨੂੰ ਮਜ਼ਬੂਤ ਬਣਾਉਂਦਾ ਹੈ ਜੋ ਬਲੱਡ ਪ੍ਰੈਸ਼ਰ ਦੇ ਲੱਛਣਾਂ ਨੂੰ ਘੱਟ ਕਰਨ ‘ਚ ਮਦਦ ਕਰਦਾ ਹੈ।
- ਇਸ ਤੋਂ ਇਲਾਵਾ ਸੇਬ ਦੇ ਮੁਰੱਬੇ ‘ਚ ਪੋਟਾਸ਼ੀਅਮ ਵੀ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ, ਜੋ ਹਾਈ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ ‘ਚ ਮਦਦਗਾਰ ਹੁੰਦਾ ਹੈ।
- ਸੇਬ ਦਾ ਮੁਰੱਬਾ ਖਾਣ ਨਾਲ ਕੋਲੈਸਟ੍ਰੋਲ ਨੂੰ ਘੱਟ ਕਰਨ ‘ਚ ਮਦਦ ਮਿਲਦੀ ਹੈ।
- ਜੇਕਰ ਤੁਹਾਨੂੰ ਹਾਈ ਕੋਲੈਸਟ੍ਰੋਲ ਦੀ ਸਮੱਸਿਆ ਹੈ ਤਾਂ ਤੁਹਾਨੂੰ ਸੇਬ ਦੇ ਮੁਰੱਬੇ ਤੋਂ ਫ਼ਾਇਦੇ ਮਿਲ ਸਕਦੇ ਹਨ।
- ਇਸ ਨਾਲ ਹੀ ਜਦੋਂ ਤੁਹਾਨੂੰ ਘਬਰਾਹਟ, ਕਮਜ਼ੋਰੀ ਅਤੇ ਬੇਚੈਨੀ ਮਹਿਸੂਸ ਹੋਵੇ ਤਾਂ ਇਸ ਦਾ ਸੇਵਨ ਬਹੁਤ ਫਾਇਦੇਮੰਦ ਹੁੰਦਾ ਹੈ।
Latest News
07 Feb 2025 09:30:27
Noida,07 FEB,2025,(Azad Soch News):- ਪੂਰਬੀ ਦਿੱਲੀ ਦੇ ਐਲਕਨ ਸਕੂਲ (Alcon School) ਅਤੇ ਨੋਇਡਾ ਦੇ ਸ਼ਿਵ ਨਾਦਰ ਸਕੂਲ (Shiv Nadar School)...