ਗੱਠ ਗੋਭੀ ਖਾਣ ਦੇ ਹਨ ਖ਼ਾਸ ਫ਼ਾਇਦੇ
By Azad Soch
On
- ਗੱਠ ਗੋਭੀ (ਕੋਹਲਰਬੀ) ‘ਚ ਐਂਟੀ-ਆਕਸੀਡੈਂਟ, ਐਂਟੀ-ਵਾਇਰਲ, ਐਂਟੀ-ਕੈਂਸਰ ਗੁਣ ਹੁੰਦੇ ਹਨ।
- ਐਂਟੀ-ਆਕਸੀਡੈਂਟ ਗੁਣ (Anti-Oxidant Properties) ਕੈਂਸਰ ਸੈੱਲਾਂ ਨੂੰ ਸਰੀਰ ‘ਚ ਵੱਧਣ ਤੋਂ ਰੋਕਦੇ ਹਨ।
- ਅਜਿਹੇ ‘ਚ ਕੈਂਸਰ ਵਰਗੀ ਗੰਭੀਰ ਬਿਮਾਰੀ ਦੀ ਚਪੇਟ ‘ਚ ਆਉਣ ਦਾ ਖ਼ਤਰਾ ਘੱਟ ਹੁੰਦਾ ਹੈ।
- ਇਸ ‘ਚ ਫਾਈਬਰ ਹੋਣ ਨਾਲ ਪਾਚਨ ਸ਼ਕਤੀ ਨੂੰ ਵਧਾਉਣ ‘ਚ ਮਦਦ ਮਿਲਦੀ ਹੈ।
- ਇਹ ਆਂਦਰਾਂ ਦੀ ਵਧੀਆ ਤਰੀਕੇ ਨਾਲ ਦੇਖਭਾਲ ਕਰਨ ਦੇ ਨਾਲ ਪੇਟ ਦਰਦ, ਸੋਜ਼, ਕਬਜ਼ ਆਦਿ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਂਦੀ ਹੈ।
- ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਗੱਠ ਗੋਭੀ ਦਾ ਸੇਵਨ ਕਰਨਾ ਸਭ ਤੋਂ ਵਧੀਆ ਆਪਸ਼ਨ ਹੈ।
- ਇਸ ‘ਚ ਹੋਰ ਜ਼ਰੂਰੀ ਤੱਤਾਂ ਦੇ ਨਾਲ ਆਇਰਨ ਵੀ ਚੰਗੀ ਮਾਤਰਾ ‘ਚ ਪਾਇਆ ਜਾਂਦਾ ਹੈ।
- ਇਸ ‘ਚ ਮੌਜੂਦ ਕੈਲਸ਼ੀਅਮ ਸਰੀਰ ‘ਚ ਆਇਰਨ ਦੀ ਮਾਤਰਾ ਨੂੰ ਸੁਧਾਰਦਾ ਹੈ।
- ਅਜਿਹੇ ‘ਚ ਖੂਨ ਦੀ ਕਮੀ ਪੂਰੀ ਹੋਣ ਦੇ ਨਾਲ ਥਕਾਵਟ, ਕਮਜ਼ੋਰੀ, ਸਿਰ ਦਰਦ ਆਦਿ ਦੀਆਂ ਸਮੱਸਿਆਵਾਂ ਤੋਂ ਵੀ ਰਾਹਤ ਮਿਲਦੀ ਹੈ।
- ਇਸ ਤੋਂ ਇਲਾਵਾ ਇਹ ਇਮਿਊਨਿਟੀ ਨੂੰ ਬੂਸਟ ਕਰਕੇ ਬਿਮਾਰੀਆਂ ਦੀ ਚਪੇਟ ‘ਚ ਆਉਣ ਦੇ ਖ਼ਤਰੇ ਨੂੰ ਘਟਾਉਂਦਾ ਹੈ।
- ਇਸ ‘ਚ ਮੌਜੂਦ ਬੀਟਾ ਕੈਰੋਟੀਨ ਸਰੀਰ ‘ਚ ਇਕ ਐਂਟੀ-ਆਕਸੀਡੈਂਟ ਯੋਗਿਕ ਦਾ ਕੰਮ ਕਰਦਾ ਹੈ।
- ਇਸ ਨਾਲ ਅੱਖਾਂ ਦੀ ਰੋਸ਼ਨੀ ਤੇਜ਼ ਹੋਣ ‘ਚ ਸਹਾਇਤਾ ਮਿਲਦੀ ਹੈ।
- ਅਜਿਹੇ ‘ਚ ਮੋਤੀਆਬਿੰਦ ਅਤੇ ਅੱਖਾਂ ਨਾਲ ਸਬੰਧਤ ਹੋਰ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।
Related Posts
Latest News
07 Dec 2025 22:45:13
ਚੰਡੀਗੜ੍ਹ, 7 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...


