ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 26-10-2025 ਅੰਗ 671

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 26-10-2025 ਅੰਗ 671

ਧਨਾਸਰੀ ਮਹਲਾ ੫

॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥

ਅਰਥ: ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ॥੨॥ (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ॥੩॥ (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਨਾਨਕ ਜੀ ਆਖਦੇ ਹਨ – ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ॥੪॥੫॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

Realme ਆਪਣੀ P-ਸੀਰੀਜ਼ ਦਾ ਵਿਸਤਾਰ ਕਰਦੇ ਹੋਏ ਭਾਰਤ ਵਿੱਚ ਇੱਕ ਨਵਾਂ ਬਜਟ ਸਮਾਰਟਫੋਨ Realme P4 Lite 5G ਲਾਂਚ ਕਰਨ ਦੀ ਤਿਆਰੀ ਕਰ ਰਿਹਾ ਹੈ Realme ਆਪਣੀ P-ਸੀਰੀਜ਼ ਦਾ ਵਿਸਤਾਰ ਕਰਦੇ ਹੋਏ ਭਾਰਤ ਵਿੱਚ ਇੱਕ ਨਵਾਂ ਬਜਟ ਸਮਾਰਟਫੋਨ Realme P4 Lite 5G ਲਾਂਚ ਕਰਨ ਦੀ ਤਿਆਰੀ ਕਰ ਰਿਹਾ ਹੈ
New Delhi,12,March,2026,(Azad Soch News):-  Realme ਆਪਣੀ P-ਸੀਰੀਜ਼ ਦਾ ਵਿਸਤਾਰ ਕਰਦੇ ਹੋਏ ਭਾਰਤ ਵਿੱਚ ਇੱਕ ਨਵਾਂ ਬਜਟ ਸਮਾਰਟਫੋਨ Realme P4 Lite...
ਦਿੱਲੀ ਸਰਕਾਰ ਦਾ ਇਹ ਫੈਸਲਾ ਇਲੈਕਟ੍ਰਿਕ ਵਾਹਨ (EV) ਖਰੀਦਣ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਬਹੁਤ ਵੱਡੀ ਖ਼ੁਸ਼ਖਬਰੀ
ਹਿਸਾਰ (ਹਰਿਆਣਾ) ਤੋਂ ਇੰਦੌਰ (ਮੱਧ ਪ੍ਰਦੇਸ਼) ਲਈ ਸਿੱਧੀ ਰੇਲ ਸੇਵਾ ਸ਼ੁਰੂ,ਯਾਤਰੀਆਂ ਲਈ ਇੱਕ ਵੱਡੀ ਰਾਹਤ
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਾਲ 2026-27 ਲਈ ਜਾਰੀ ਕੀਤੀ ਗਈ ਨਵੀਂ ਆਬਕਾਰੀ ਨੀਤੀ
ਸੰਯੁਕਤ ਰਾਜ ਅਮਰੀਕਾ ਵੱਲੋਂ 16 ਈਰਾਨੀ ਮਾਈਨ ਵਿਛਾਉਣ ਵਾਲੇ ਜਹਾਜ਼ਾਂ ਨੂੰ ਤਬਾਹ ਕਰਨ ਦਾ ਦਾਅਵਾ
ਐਲ.ਪੀ.ਜੀ. (LPG) ਸਿਲੰਡਰਾਂ ਦੀ ਜਮ੍ਹਾਖੋਰੀ-ਬਲੈਕ ‘ਤੇ ਹੋਵੇਗਾ ਸਖਤ ਐਕਸ਼ਨ,ਮੁੱਖ ਮੰਤਰੀ ਭਗਵੰਤ ਮਾਨ ਮਾਨ ਨੇ ਦਿੱਤੇ ਹੁਕਮ
ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਬਣੇ ਪਾਪਾ