ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 31-10-2025 ਅੰਗ 676

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 31-10-2025 ਅੰਗ 676

ਧਨਾਸਰੀ ਮਹਲਾ ੫

॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥

ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-12-2025 ਅੰਗ 727 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-12-2025 ਅੰਗ 727
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥...
ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)