ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-11-2025 ਅੰਗ 804

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-11-2025 ਅੰਗ 804

ਬਿਲਾਵਲੁ ਮਹਲਾ ੫

॥ ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥ ਕਰਿ ਆਸਾ ਆਇਓ ਪ੍ਰਭ ਮਾਗਨਿ ॥ ਤੁਮ੍ਹ੍ਹ ਪੇਖਤ ਸੋਭਾ ਮੇਰੈ ਆਗਨਿ ॥੧॥ ਰਹਾਉ ॥ ਅਨਿਕ ਜੁਗਤਿ ਕਰਿ ਬਹੁਤੁ ਬੀਚਾਰਉ ॥ ਸਾਧਸੰਗਿ ਇਸੁ ਮਨਹਿ ਉਧਾਰਉ ॥੨॥ ਮਤਿ ਬੁਧਿ ਸੁਰਤਿ ਨਾਹੀ ਚਤੁਰਾਈ ॥ ਤਾ ਮਿਲੀਐ ਜਾ ਲਏ ਮਿਲਾਈ ॥੩॥ ਨੈਨ ਸੰਤੋਖੇ ਪ੍ਰਭ ਦਰਸਨੁ ਪਾਇਆ ॥ ਕਹੁ ਨਾਨਕ ਸਫਲੁ ਸੋ ਆਇਆ ॥੪॥੪॥੯॥

(ਜੇ ਕੋਈ ਗੁਰਮੁਖਿ ਮੈਨੂੰ ਸਿਮਰਨ ਦੀ ਬਰਕਤ ਵਾਲੀ ਸੁਮਤਿ ਦੇ ਦੇਵੇ, ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਆਪਣਾ ਧਨ ਸਭ ਕੁਝ ਭੇਟਾ ਕਰਨ ਨੂੰ ਤਿਆਰ ਹਾਂ। ਹੇ ਭਾਈ! ਉਹ ਕੇਹੜੀ ਚੰਗੀ ਸਿੱਖਿਆ ਹੈ ਜਿਸ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਸਿਮਰਿਆ ਜਾ ਸਕਦਾ ਹੈ? ॥੧॥ ਹੇ ਪ੍ਰਭੂ! ਆਸਾ ਧਾਰ ਕੇ ਮੈਂ (ਤੇਰੇ ਦਰ ਤੇ ਤੇਰੇ ਨਾਮ ਦੀ ਦਾਤਿ) ਮੰਗਣ ਆਇਆ ਹਾਂ। ਤੇਰਾ ਦਰਸਨ ਕੀਤਿਆਂ ਮੇਰੇ (ਹਿਰਦੇ-) ਵੇਹੜੇ ਵਿਚ ਉਤਸ਼ਾਹ ਪੈਦਾ ਹੋ ਜਾਂਦਾ ਹੈ ॥੧॥ ਰਹਾਉ॥ ਹੇ ਭਾਈ! ਮੈਂ ਅਨੇਕਾਂ ਢੰਗ (ਆਪਣੇ ਸਾਹਮਣੇ) ਰੱਖ ਕੇ ਬੜਾ ਵਿਚਾਰਦਾ ਹਾਂ (ਕਿ ਕਿਸ ਢੰਗ ਨਾਲ ਇਸ ਨੂੰ ਵਿਕਾਰਾਂ ਤੋਂ ਬਚਾਇਆ ਜਾਏ। ਅਖ਼ੀਰ ਤੇ ਇਹੀ ਸਮਝ ਆਉਂਦੀ ਹੈ ਕਿ) ਗੁਰਮੁਖਾਂ ਦੀ ਸੰਗਤਿ ਵਿਚ (ਹੀ) ਇਸ ਮਨ ਨੂੰ (ਵਿਕਾਰਾਂ ਤੋਂ) ਮੈਂ ਬਚਾ ਸਕਦਾ ਹਾਂ ॥੨॥ ਹੇ ਭਾਈ! ਕਿਸੇ ਮਤਿ, ਕਿਸੇ ਅਕਲ, ਕਿਸੇ ਧਿਆਨ, ਕਿਸੇ ਭੀ ਚਤੁਰਾਈ ਨਾਲ ਪਰਮਾਤਮਾ ਨਹੀਂ ਮਿਲ ਸਕਦਾ। ਜਦੋਂ ਉਹ ਪ੍ਰਭੂ ਆਪ ਹੀ ਜੀਵ ਨੂੰ ਮਿਲਾਂਦਾ ਹੈ ਤਦੋਂ ਹੀ ਉਸ ਨੂੰ ਮਿਲ ਸਕੀਦਾ ਹੈ ॥੩॥ (ਦਰਸਨ ਦੀ ਬਰਕਤਿ ਨਾਲ) ਜਿਸ ਦੀਆਂ ਅੱਖਾਂ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਗਈਆਂ ਹਨ, ਹੇ ਨਾਨਕ! ਆਖ-ਉਸ ਮਨੁੱਖ ਦਾ ਜਗਤ ਵਿਚ ਆਉਣਾ ਮੁਬਾਰਿਕ ਹੈ, ਜਿਸ ਨੇ ਪਰਮਾਤਮਾ ਦਾ ਦਰਸਨ ਕਰ ਲਿਆ ਹੈ ॥੪॥੪॥੯॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Advertisement

Latest News

ਕਿਸਾਨ ਜਥੇਬੰਦੀਆਂ ਵੱਲੋਂ ਅੱਜ ਰੇਲ ਰੋਕੋ ਸੱਦੇ ਕਾਰਨ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਘਰਾਂ ਵਿੱਚ ਨਜ਼ਰਬੰਦ ਕੀਤੇ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਰੇਲ ਰੋਕੋ ਸੱਦੇ ਕਾਰਨ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਘਰਾਂ ਵਿੱਚ ਨਜ਼ਰਬੰਦ ਕੀਤੇ
Amritsar Sahib,05,DEC,2025,(Azad Soch News):- ਕਿਸਾਨ ਜਥੇਬੰਦੀਆਂ ਵੱਲੋਂ ਅੱਜ ਰੇਲ ਰੋਕੋ ਸੱਦੇ ਕਾਰਨ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਚਰਨ ਸਿੰਘ ਕਲੇਰ...
ਕੇਲਾ ਤੇ ਇੱਕ ਚੁਟਕੀ ਕਾਲੀ ਮਿਰਚ, ਰੋਜ਼ ਇਕੱਠੇ ਖਾਣ ਨਾਲ ਮਿਲਣਗੇ ਹੈਰਾਨ ਕਰਨ ਵਾਲੇ ਫਾਇਦੇ
2026 ਵਿੱਚ ਅਮਰੀਕਾ ਵੱਲੋਂ ਮਿਆਮੀ, ਫਲੋਰੀਡਾ ਵਿੱਚ ਹੋਣ ਵਾਲੇ G20 ਸੰਮੇਲਨ ਤੋਂ ਦੱਖਣੀ ਅਫਰੀਕਾ ਨੂੰ ਬਾਹਰ ਰੱਖਿਆ ਜਾਵੇਗਾ
ਚੀਨੀ ਸਮਾਰਟਫੋਨ ਨਿਰਮਾਤਾ ਕੰਪਨੀ ਪੋਕੋ ਦਾ ਨਵਾਂ ਸਮਾਰਟਫੋਨ ਅਗਲੇ ਹਫਤੇ ਭਾਰਤ ਵਿੱਚ ਲਾਂਚ ਹੋਵੇਗਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-12-2025 ਅੰਗ 614
ਕਥਿਤ ਵਾਇਰਲ ਆਡੀਓ ਬਾਰੇ ਦਾਇਰ ਪਟੀਸ਼ਨ: ਅਦਾਲਤ ਨੇ ਪਟੀਸ਼ਨ ਦੀ ਮੈਨਟੇਨੇਬਿਲਟੀ ਸਬੰਧੀ ਮੰਗਿਆ ਸਪੱਸ਼ਟੀਕਰਨ
ਉਦਯੋਗਿਕ ਦੂਨੀਆ ਵਿੱਚ ਗੂੰਜੇਗਾ ਪੰਜਾਬ ਦਾ ਨਾਂ: ਸੀਐੱਮ ਮਾਨ ਨੇ ਯਾਮਾਹਾ,ਹੌਂਡਾ ਅਤੇ ਆਇਸਨ ਇੰਡਸਟਰੀ ਨਾਲ ਮੀਟਿੰਗਾਂ ਵਿੱਚ ਨਿਵੇਸ਼ ਦਾ ਰੱਖਿਆ ਪ੍ਰਸਤਾਵ