ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-12-2025 ਅੰਗ 711

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-12-2025 ਅੰਗ 711

ਟੋਡੀ ਮਹਲਾ ੫

॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥

ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ)। (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ ॥੧॥ (ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਹੇ ਨਾਨਕ ਜੀ! (ਆਖੋ-) ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ ॥੨॥੨॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

 

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 10-03-2026 ਅੰਗ 599 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 10-03-2026 ਅੰਗ 599
ਸੋਰਠਿ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ...
ਡੀਸੀ ਨਵਜੋਤ ਕੌਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ
ਸਮਾਜ ਵਿੱਚ ਨਸ਼ਾ ਵਿਰੋਧੀ ਪ੍ਰਚਾਰ ਲਈ ਵਿਦਿਆਰਥੀ ਕਰ ਸਕਦੇ ਹਨ ਅਹਿਮ ਰੋਲ ਅਦਾ - ਮੁੱਖ ਮੰਤਰੀ ਫੀਲਡ ਅਫ਼ਸਰ
ਸ਼ਿਲਪਕਾਰਾਂ ਤੇ ਕਲਾਕਾਰਾਂ ਦੀ ਮਹਿਮਾਨ ਨਵਾਜ਼ੀ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ: ਨਵਜੋਤ ਕੌਰ
ਅਧੂਰੇ ਵਾਅਦਿਆਂ ‘ਤੇ ਪਰਦਾ ਪਾਉਣ ਲਈ ਕਾਂਗਰਸ ਬਹਿਸ ਤੋਂ ਭੱਜ ਰਹੀ ਹੈ: ਅਮਨ ਅਰੋੜਾ
ਡਾ. ਰਵਜੋਤ ਸਿੰਘ ਨੇ ਪੰਜਾਬ ਬਜਟ 2026–27 ਨੂੰ ਇਤਿਹਾਸਕ, ਉਦਾਰ ਅਤੇ ਦੂਰਦਰਸ਼ੀ ਕਰਾਰ ਦਿੱਤਾ
ਮੁੱਖ ਜੰਗਲੀ ਜੀਵ ਵਾਰਡਨ ਬਸੰਤਾ ਰਾਜਕੁਮਾਰ ਨੂੰ ਸਰਬਸੰਮਤੀ ਨਾਲ ਆਈਐਫਐਸ ਐਸੋਸੀਏਸ਼ਨ, ਪੰਜਾਬ ਚੈਪਟਰ ਦਾ ਪ੍ਰਧਾਨ ਚੁਣਿਆ ਗਿਆ