ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 10-12-2025 ਅੰਗ 634

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 10-12-2025 ਅੰਗ 634

ਸੋਰਠਿ ਮਹਲਾ ੯

॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥

ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨। ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਸਪੀਕਰ ਸੰਧਵਾਂ ਦੀਆਂ ਹਦਾਇਤਾਂ ਅਨੁਸਾਰ ਪਿੰਡ ਕੰਮੇਆਣਾ ਦੇ ਕਿਸਾਨਾਂ ਦੀ ਸਹੂਲਤ ਲਈ ਸਵਾ ਕਰੋੜ ਤੋਂ ਵੱਧ ਦੀ ਲਾਗਤ ਨਾਲ ਨਵਾਂ ਪੁਲ ਜਲਦ ਬਣਕੇ ਤਿਆਰ ਹੋਵੇਗਾ - ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ ਸਪੀਕਰ ਸੰਧਵਾਂ ਦੀਆਂ ਹਦਾਇਤਾਂ ਅਨੁਸਾਰ ਪਿੰਡ ਕੰਮੇਆਣਾ ਦੇ ਕਿਸਾਨਾਂ ਦੀ ਸਹੂਲਤ ਲਈ ਸਵਾ ਕਰੋੜ ਤੋਂ ਵੱਧ ਦੀ ਲਾਗਤ ਨਾਲ ਨਵਾਂ ਪੁਲ ਜਲਦ ਬਣਕੇ ਤਿਆਰ ਹੋਵੇਗਾ - ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ
ਕੋਟਕਪੂਰਾ 3 ਮਾਰਚ ਪੰਜਾਬ ਵਿਧਾਨ ਸਭਾ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੰਘੇਆਣਾ ਡਰੇਨ ਦੀ ਬੁਰਜੀ RD 86270...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ
ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ
‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ
ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ
ਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ